ਲੋਕ ਚਾਹੁੰਦੇ ਹਨ ਕਿ ਪੰਥਕ ਏਕਤਾ ਹੋਵੇ, ਪਰ ਅਜੇ ਕੋਈ ਵੀ ਏਕਤਾ ਵਾਲਾ ਦਰਵਾਜ਼ਾ ਖੋਲ੍ਹ ਨਹੀਂ ਰਿਹਾ –ਸਿਮਰਨਜੀਤ ਸਿੰਘ ਮਾਨ
ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਨੇ ਅੱਜ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਵੀ ਚਾਹੁੰਦੇ ਹਨ ਤੇ ਅਸੀਂ ਵੀ ਚਾਹੁੰਦੇ ਹਾਂ ਕਿ ਚੋਣਾਂ ਤੋਂ ਪਹਿਲਾਂ ਪੰਥਕ ਏਕਤਾ ਹੋਵੇ, ਪਰ ਅਜੇ ਕੋਈ ਵੀ ਏਕਤਾ ਵਾਲਾ ਦਰਵਾਜ਼ਾ ਖੋਲ ਨਹੀਂ ਰਿਹਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਮਾਨ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਬਾਰੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਲੋਂ ਚੋਣਾਂ ਦੀ ਜ਼ਮੀਨੀ ਪੱਤਰ ’ਤੇ ਤਿਆਰੀ ਕੀਤੀ ਜਾ ਰਹੀ ਹੈ ਪਰ ਪਾਰਟੀ ਕਿੰਨੀਆਂ ਸੀਟਾਂ ’ਤੇ ਚੋਣ ਲੜੇਗੀ, ਇਸ ਦਾ ਫ਼ੈਸਲਾ ਬਾਅਦ ਵਿਚ ਕੀਤਾ ਜਾਵੇਗਾ।
ਅ
ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ। ਨਾਲ ਜਨ: ਸਕੱਤਰ ਉਪਕਾਰ ਸਿੰਘ ਸੰਧੂ ਤੇ ਹੋਰ। ਤਸਵੀਰ: ਹਰਜੀਤ ਸਿੰਘ
29-10-2026
ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਨੇ ਅੱਜ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਵੀ ਚਾਹੁੰਦੇ ਹਨ ਤੇ ਅਸੀਂ ਵੀ ਚਾਹੁੰਦੇ ਹਾਂ ਕਿ ਚੋਣਾਂ ਤੋਂ ਪਹਿਲਾਂ ਪੰਥਕ ਏਕਤਾ ਹੋਵੇ, ਪਰ ਅਜੇ ਕੋਈ ਵੀ ਏਕਤਾ ਵਾਲਾ ਦਰਵਾਜ਼ਾ ਖੋਲ ਨਹੀਂ ਰਿਹਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਮਾਨ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਬਾਰੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਲੋਂ ਚੋਣਾਂ ਦੀ ਜ਼ਮੀਨੀ ਪੱਤਰ ’ਤੇ ਤਿਆਰੀ ਕੀਤੀ ਜਾ ਰਹੀ ਹੈ ਪਰ ਪਾਰਟੀ ਕਿੰਨੀਆਂ ਸੀਟਾਂ ’ਤੇ ਚੋਣ ਲੜੇਗੀ, ਇਸ ਦਾ ਫ਼ੈਸਲਾ ਬਾਅਦ ਵਿਚ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ਿਆਂ ਦੀ ਰੋਕਥਾਮ ਲਈ ਕੇਂਦਰ ਤੇ ਰਾਜ ਸਰਕਾਰਾਂ ਅਤੇ ਜਾਂਚ ਏਜੰਸੀਆਂ ਵਲੋਂ ਲੋੜੀਂਦੀ ਸਖ਼ਤੀ ਨਹੀਂ ਦਿਖਾਈ ਜਾ ਰਹੀ, ਜਿਸ ਕਾਰਣ ਸਰਹੱਦ ਪਾਰ ਤੋਂ ਡਰੋਨਾਂ ਤੇ ਹੋਰ ਤਰੀਕਿਆਂ ਰਾਹੀਂ ਵੱਡੀ ਮਾਤਰਾ ਵਿਚ ਨਸ਼ਾ ਪੰਜਾਬ ਵਿਚ ਆ ਰਿਹਾ ਹੈ ਤੇ ਸਾਡੇ ਨੌਜਵਾਨ ਨਸ਼ਿਆਂ ਦੇ ਮਾਰੂ ਪ੍ਰਭਾਵ ਦਾ ਸ਼ਿਕਾਰ ਹੋ ਰਹੇ ਹਨ । ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਰੋਜ਼ ਫੜੇ ਜਾਂਦੇ ਨਸ਼ੇ ਤੇ ਨਸ਼ੀਲੇ ਪਦਾਰਥਾਂ, ਜੋ ਪੁਲਿਸ ਦੇ ਮਾਲਖਾਨਿਆਂ ਵਿਚ ਜਮ੍ਹਾਂ ਹੁੰਦੇ ਹਨ, ਦੀ ਸੈਸ਼ਨ ਜੱਜਾਂ ਰਾਹੀਂ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ ਕਿ ਉਨ੍ਹਾਂ ਵਿਚ ਬਾਅਦ ਵਿਚ ਮਿਲਾਵਟ ਤਾਂ ਨਹੀਂ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਨਸ਼ਿਆਂ ਦੀ ਰੋਕਥਾਮ ਲਈ ਗੰਭੀਰਤਾ ਦਿਖਾਉਂਦਿਆਂ ਮੁੱਖ ਸਕੱਤਰ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ। ਸ: ਮਾਨ ਨੇ ਕਿਹਾ ਕਿ ਸਿੱਖਾਂ ਦੇ ਅਨੇਕਾਂ ਮਸਲੇ ਲਈ ਜਿਨ੍ਹਾਂ ਦੇ ਹੱਲ ਲਈ ਕੇਂਦਰ ਸਰਕਾਰ ਵਿਚ ਸਿੱਖਾਂ ਦਾ ਕੋਈ ਨੁਮਾਇੰਦਾ ਹੀ ਨਹੀਂ ਹੈ, ਜਿਸ ਰਾਹੀਂ ਸਿੱਖ ਆਪਣੀ ਗੱਲ ਸਰਕਾਰਾਂ ਤੱਕ ਪਹੁੰਚਾ ਸਕਣ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਾਏ ਜਾਣ ਦੀ ਮੰਗ ਕੀਤੀ । ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਆਉਣ ਵਾਲੇ ਸਿੱਖ ਜੱਥਿਆਂ ਨੂੰ ਦਿੱਲੀ ਰਾਹੀਂ ਲਿਆਉਣ ਦੀ ਬਜਾਏ ਅਟਾਰੀ-ਵਾਹਗਾ ਸਰਹੱਦ ਰਾਹੀਂ ਆਉਣ-ਜਾਣ ਦੀ ਸਹੂਲਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 31 ਅਕਤੂਬਰ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਦਿੱਲੀ ਦੇ ਵਿਖੇ ਇਕੱਠ ਕਰਕੇ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਅਤੇ ਸ਼ਹੀਦੀ ਗੁਰਦੁਆਰੇ ਲਈ ਜ਼ਮੀਨ ਦੀ ਮੰਗ ਸੰਬੰਧੀ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਜਨਰਲ ਸਕੱਤਰ ਉਪਕਾਰ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਬਰਾੜ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਬੱਲ ਤੇ ਮਨਪ੍ਰੀਤ ਸਿੰਘ ਵੀ ਮੌਜੂਦ ਸਨ।