ਵੇਟਲਿਫਟਿੰਗ ਮੁਕਾਬਲਿਆਂ ਵਿਚ ਸੇਂਟ ਪੀਟਰਸ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਅਜਨਾਲਾ, 28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਫਤਿਹਗੜ੍ਹ ਚੂੜੀਆਂ ਰੋਡ ਤੇ ਸਥਿਤ ਸੇਂਟ ਪੀਟਰਸ ਕਾਨਵੈਂਟ ਸਕੂਲ ਡਿਆਲ ਭੜੰਗ ਦੇ ਹੋਣਹਾਰ ਵਿਦਿਆਰਥੀਆਂ ਨੇ ਵੇਟਲਿਫਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਅਤੇ ਵਰਲਡ ਪਾਵਰਲਿਫਟਿੰਗ ਯੂਨੀਅਨ ਵਲੋਂ ਕਰਨਾਲ ਵਿਖੇ ਕਰਵਾਏ ਗਏ ਵੇਟਲਿਫਟਿੰਗ ਮੁਕਾਬਲਿਆਂ ਵਿਚ ਭਾਗ ਲਿਆ।
ਅਜੀਤ ਡੈਸਕ
29-10-2026