ਮਾਨਾਂਵਾਲਾ ਵਿਖੇ ਦੋ ਰੋਜ਼ਾ ਰੈਣ ਸਬਾਈ ਕੀਰਤਨ ਦਰਬਾਰ ਦੀ ਆਰੰਭਤਾ
ਓਠੀਆ, 31 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਮਾਨਾਂਵਾਲਾ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਕੁਲਬੀਰ ਸਿੰਘ ਕਾਰ ਸੇਵਾ ਗੁਰੂ ਕੇ ਬਾਗ਼ ਵਾਲਿਆ ਦੇ ਸਹਿਯੋਗ ਨਾਲ ਦੋ ਰੋਜ਼ਾ ਰੈਣ ਸੂਬਾਈ ਕੀਰਤਨ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਰਖਵਾਇਆ ਗਿਆ। ਸ੍ਰੀ ਅਖੰਡ ਪਾਠ ਜੀ ਦੇ ਭੋਗ ਸਵੇਰੇ 10 ਵਜੇ ਪਾਉਣ ਉਪਰੰਤ ਸਜੇ ਖੁੱਲੇ ਪੰਡਾਲ ਵਿਚ ਰਹਿਰਾਸ ਸਾਹਿਬ ਜੀ ਦਾ ਪਾਠ ਕਰਨ ਉਪਰੰਤ ਦੋ ਰੋਜਾ ਰੈਣ ਸੂਬਾਈ ਕੀਰਤਨ ਦੀ ਆਰੰਭਤਾ ਕਰਵਾਈ।
ਪਿੰਡ ਮਾਨਾਂਵਾਲਾ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਰੈਣ ਸਬਾਈ ਕੀਰਤਨ ਦੀ ਆਰੰਭਤਾ ’ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਰਾਹੀਂ ਕਥਾ ਸੁਣਾ ਕੇ ਨਿਹਾਲ ਕਰਦਾ ਹੋਇਆ। ਤਸਵੀਰ : ਗੁਰਵਿੰਦਰ ਸਿੰਘ ਛੀਨਾ
01-11-2026