01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਕੁਲਦੀਪ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨਣ ’ਤੇ ਹਲਕਾ ਅਜਨਾਲਾ ਦੇ ਆਪ ਵਰਕਰਾਂ ਵਿਚ ਖੁਸ਼ੀ ਦੀ ਲਹਿਰ

ਜਗਦੇਵ ਕਲਾਂ/ਅਜਨਾਲਾ, 31 ਅਕਤੂਬਰ (ਸ਼ਰਨਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਹਲਕਾ ਅਜਨਾਲਾ ਤੋਂ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕੇ ਦੇ ਆਪ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਹਾਈ ਕਮਾਂਡ ਦੇ ਇਸ ਫ਼ੈਸਲੇ ਨਾਲ ‘ਆਪ’ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਅਜੀਤ ਡੈਸਕ 01-11-2026
ਜਗਦੇਵ ਕਲਾਂ/ਅਜਨਾਲਾ, 31 ਅਕਤੂਬਰ (ਸ਼ਰਨਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਹਲਕਾ ਅਜਨਾਲਾ ਤੋਂ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕੇ ਦੇ ਆਪ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਹਾਈ ਕਮਾਂਡ ਦੇ ਇਸ ਫ਼ੈਸਲੇ ਨਾਲ ‘ਆਪ’ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਮੀਦਵਾਰੀ ਦਾ ਐਲਾਨ ਹੁੰਦਿਆਂ ਹੀ ਧਾਲੀਵਾਲ ਦੇ ਸਮਰਥਕਾਂ ਵਿਚ ਜਸ਼ਨ ਵਰਗਾ ਮਾਹੌਲ ਬਣ ਗਿਆ ਅਤੇ ਉਨ੍ਹਾਂ ਦੇ ਗ੍ਰਹਿ ਜਗਦੇਵ ਕਲਾਂ ਵਿਖੇ ਪੁੱਜ ਕੇ ਉਹਨਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਇਸ ਮੌਕੇ ਜਿਥੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਆਪ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਉਹਨਾਂ ਦੇ ਪੋਤਿਆਂ ਨੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਹਿਲਾਂ ਤੋਂ ਵੱਡੀ ਲੀਡ ਤੇ ਪੂਰੀ ਸ਼ਾਨ ਨਾਲ ਜਿੱਤ ਪ੍ਰਾਪਤ ਕਰਾਂਗੇ। ਇਸ ਮੌਕੇ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਖੁਸ਼ਪਾਲ ਸਿੰਘ ਧਾਲੀਵਾਲ, ਓ.ਐਸ.ਡੀ ਗੁਰਜੰਟ ਸਿੰਘ ਸੋਹੀ, ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਰਾਜਵਿੰਦਰ ਸਿੰਘ, ਨਗਰ ਪੰਚਾਇਤ ਅਜਨਾਲਾ ਦੇ ਸਾ. ਪ੍ਰਧਾਨ ਜਸਪਾਲ ਸਿੰਘ, ਅਜਨਾਲਾ ਸ਼ਹਿਰੀ ਦੇ ਪ੍ਰਧਾਨ ਅਮਿਤ ਔਲ, ਬਲਾਕ ਸੰਮਤੀ ਰਮਦਾਸ ਦੇ ਚੇਅਰਮੈਨ ਪ੍ਰਿਥੀਪਾਲ ਸਿੰਘ, ਸੁਖਪਾਲ ਸਿੰਘ ਸੁੱਖ ਕੰਦੋਵਾਲੀ, ਸਰਪੰਚ ਸ਼ੁਬੇਗ ਸਿੰਘ ਜਗਦੇਵ ਕਲਾਂ, ਸਰਪੰਚ ਹਰਪ੍ਰੀਤ ਸਿੰਘ ਕੰਦੋਵਾਲੀ, ਯੂਥ ਆਗੂ ਤਜਿੰਦਰ ਸਿੰਘ ਸੰਤੂਨੰਗਲ, ਸਰਪੰਚ ਜਸਬੀਰ ਸਿੰਘ ਜੱਸ ਸੰਤੂਨੰਗਲ, ਸਕੱਤਰ ਸਿੰਘ ਸੈਂਸਰਾ, ਸਰਪੰਚ ਜਸਬੀਰ ਸਿੰਘ ਰਾਜਾ ਚੇਤਨਪੁਰਾ, ਪ੍ਰਧਾਨ ਹਰਪਾਲ ਸਿੰਘ ਸਿੰਧੀ ਰਮਦਾਸ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਬਲਾਕ ਪ੍ਰਧਾਨ ਅਤੇ ਸਰਪੰਚ ਮਨਪ੍ਰੀਤ ਸਿੰਘ ਮੰਨੂ ਬੋਹੜਵਾਲਾ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਪ੍ਰਧਾਨ ਹਰਜੀਤ ਸਿੰਘ ਗੁਰਾਲਾ, ਸਰਪੰਚ ਪਹਿਲਵਾਨ ਗੁਰਜੰਟ ਸਿੰਘ ਸਰਾਏ, ਸਰਪੰਚ ਇਕਬਾਲ ਸਿੰਘ ਰਿਆੜ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ ਅਤੇ ਇੰਦਰਪਾਲ ਸਿੰਘ ਸ਼ਾਹ, ਪ੍ਰਧਾਨ ਸਾਹਿਬ ਸਿੰਘ ਰਾਏਪੁਰ ਕਲਾਂ, ਪ੍ਰਧਾਨ ਸ਼ੇਰ ਸਿੰਘ ਭੁੱਲਰ, ਤੇਜਿੰਦਰ ਸਿੰਘ ਢਿੱਲੋਂ ਫੁੱਲੇਚੱਕ, ਗੁਰਚੇਤ ਸਿੰਘ ਢਿੱਲੋਂ ਫੁੱਲੇਚੱਕ, ਸਰਪੰਚ ਬਲਦੇਵ ਸਿੰਘ ਸਾਰੰਗਦੇਵ, ਪ੍ਰਧਾਨ ਰਘੂ ਸਾਰੰਗਦੇਵ, ਪ੍ਰਧਾਨ ਦਵਿੰਦਰ ਸਿੰਘ ਸੋਨੂ, ਸਰਪੰਚ ਪਲਵਿੰਦਰ ਸਿੰਘ ਗੁੱਝਾਪੀਰ, ਸਰਫਰਾਜ ਸਿੰਘ ਅੰਬ ਕੋਟਲੀ, ਭੁਪਿੰਦਰ ਸਿੰਘ ਮਾਣਾ ਨਾਨਕਪੁਰਾ ਥੇਹ, ਸਰਪੰਚ ਜਗਰੂਪ ਸਿੰਘ ਮੱਧੂਛਾਂਗਾ ਆਦਿ ਨੇ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ।
ਪਿਛਲੀ ਖ਼ਬਰ ਰੋਇਲ ਕੈਂਬਰਿਜ ਸਕੂਲ ਬਿਆਸ ਵਿਖੇ ਲਗਾਈ ਪ੍ਰਦਰਸ਼ਨੀ ਅਗਲੀ ਖ਼ਬਰ ਸਠਿਆਲਾ ਵਿਖੇ ਵਿਧਾਇਕ ਟੌਂਗ, ਡੀ.ਸੀ ਦਲਵਿੰਦਰਜੀਤ ਸਿੰਘ, ਆਈ. ਜੀ ਭੁੱਲਰ ਤੇ ਐਸ.ਐਸ.ਪੀ ਚਾਹਲ ਵਲੋਂ ਨਸ਼ਿਆਂ ਖ਼ਿਲਾਫ਼ ਪਬਲਿਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।