ਰਸ਼ਪਾਲ ਸਿੰਘ ਪਾਸੀ ਕਾਲੇ ਸ਼ਾਹ ਨੂੰ ਸ਼ਰਧਾਂਜਲੀਆਂ ਭੇਟ
ਜੰਡਿਆਲਾ ਗੁਰੂ, 31 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਆੜਤੀ ਐਸੋਸੀਏਸ਼ਨ ਅਨਾਜ ਮੰਡੀ ਜੰਡਿਆਲਾ ਗੁਰੂ ਦੇ ਪ੍ਰਧਾਨ ਸੁਨੀਲ ਪਾਸੀ ਅਤੇ ਸੰਦੀਪ ਪਾਸੀ ਦੇ ਸਤਿਕਾਰਯੋਗ ਪਿਤਾ ਜੀ ਸ੍ਰੀ ਰਸ਼ਪਾਲ ਸਿੰਘ ਪਾਸੀ ਕਾਲੇ ਸ਼ਾਹ ਸਾਬਕਾ ਸੀਨੀਅਰ ਮੀਤ ਪ੍ਰਧਾਨ ਆੜਤੀ ਐਸੋਸੀਏਸ਼ਨ ਅਨਾਜ ਮੰਡੀ ਜੰਡਿਆਲਾ ਗੁਰੂ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਆਤਿਮਕ ਸ਼ਾਂਤੀ ਲਈ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਬਾਬਾ ਹੰਦਾਲ ਜੀ ਜੰਡਿਆਲਾ ਗੁਰੂ ਵਿਖੇ ਹੋਈ। ਇਸ ਮੌਕੇ ਰਾਗੀ ਜਥੇ ਨੇ ਕੀਰਤਨ ਕੀਤਾ ਉਪਰੰਤ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਸਵਰਗਵਾਸੀ ਰਸ਼ਪਾਲ ਸਿੰਘ ਪਾਸੀ ਕਾਲੇ ਸ਼ਾਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ।
ਸ
ਸਮਾਗਮ ਮੌਕੇ ਸੰਗਤਾਂ ਦਾ ਇਕੱਠ। ਤਸਵੀਰਾਂ : ਪ੍ਰਮਿੰਦਰ ਸਿੰਘ ਜੋਸਨ
01-11-2026
ਜੰਡਿਆਲਾ ਗੁਰੂ, 31 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਆੜਤੀ ਐਸੋਸੀਏਸ਼ਨ ਅਨਾਜ ਮੰਡੀ ਜੰਡਿਆਲਾ ਗੁਰੂ ਦੇ ਪ੍ਰਧਾਨ ਸੁਨੀਲ ਪਾਸੀ ਅਤੇ ਸੰਦੀਪ ਪਾਸੀ ਦੇ ਸਤਿਕਾਰਯੋਗ ਪਿਤਾ ਜੀ ਸ੍ਰੀ ਰਸ਼ਪਾਲ ਸਿੰਘ ਪਾਸੀ ਕਾਲੇ ਸ਼ਾਹ ਸਾਬਕਾ ਸੀਨੀਅਰ ਮੀਤ ਪ੍ਰਧਾਨ ਆੜਤੀ ਐਸੋਸੀਏਸ਼ਨ ਅਨਾਜ ਮੰਡੀ ਜੰਡਿਆਲਾ ਗੁਰੂ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਆਤਿਮਕ ਸ਼ਾਂਤੀ ਲਈ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਬਾਬਾ ਹੰਦਾਲ ਜੀ ਜੰਡਿਆਲਾ ਗੁਰੂ ਵਿਖੇ ਹੋਈ। ਇਸ ਮੌਕੇ ਰਾਗੀ ਜਥੇ ਨੇ ਕੀਰਤਨ ਕੀਤਾ ਉਪਰੰਤ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਸਵਰਗਵਾਸੀ ਰਸ਼ਪਾਲ ਸਿੰਘ ਪਾਸੀ ਕਾਲੇ ਸ਼ਾਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਬੁਲਾਰਿਆਂ ਨੇ ਕਿਹਾ ਕਿ ਰਸ਼ਪਾਲ ਸਿੰਘ ਪਾਸੀ ਕਾਲੇ ਸ਼ਾਹ ਨੇ ਜਿੱਥੇ ਆੜਤੀ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਹੁੰਦਿਆਂ ਅਨਾਜ ਮੰਡੀ ਦੇ ਵਿਕਾਸ, ਆੜਤੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵਿਚ ਵੱਡਾ ਯੋਗਦਾਨ ਪਾਇਆ ਉੱਥੇ ਉਹ ਸਮਾਜਿਕ ਖੇਤਰ ਵਿਚ ਵੀ ਇਕ ਬਹੁਤ ਚੰਗੇ ਇਨਸਾਨ ਵਜੋਂ ਲੋੜਵੰਦਾਂ ਦੀ ਮਦਦ ਕਰਨ ਲਈ ਅੱਗੇ ਆਉਂਦੇ ਰਹੇ। ਸਵਰਗਵਾਸੀ ਰਸ਼ਪਾਲ ਸਿੰਘ ਪਾਸੀ ਕਾਲੇ ਸ਼ਾਹ ਨੂੰ ਸ਼ਰਧਾਂਜਲੀਆਂ ਭੇਂਟ ਕਰਨ ਵਾਲਿਆਂ ਵਿਚ ਅਤੇ ਸਮਾਗਮ ਵਿਚ ਸ਼ਿਰਕਤ ਕਰਨ ਵਾਲਿਆਂ ਵਿਚ ਗੁਰਦੁਆਰਾ ਬਾਬਾ ਹੰਦਾਲ ਜੀ ਦੇ ਮੁੱਖ ਸੇਵਾਦਾਰ ਸੰਤ ਬਾਬਾ ਪਰਮਾਨੰਦ, ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ., ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਭਾਰਤ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ, ਸ਼੍ਰੋਮਣੀ ਅਕਾਲੀ ਦਲ ਦੀ ਰਾਸ਼ੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਰਵਿੰਦਰ ਪਾਲ ਸਿੰਘ ਕੁੱਕੂ, ਭਾਰਤੀ ਜਨਤਾ ਪਾਰਟੀ ਪੰਜਾਬ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਜੀਵ ਕੁਮਾਰ ਮਾਣਾ, ਸੇਵਾ ਮੁਕਤ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾਕਟਰ ਗੁਰਦਿਆਲ ਸਿੰਘ ਬੱਲ, ਮਾਰਕੀਟ ਕਮੇਟੀ ਗਹਿਰੀ ਮੰਡੀ( ਜੰਡਿਆਲਾ ਗੁਰੂ) ਦੇ ਚੇਅਰਮੈਨ ਹਰਪਾਲ ਸਿੰਘ ਚੌਹਾਨ, ਰਣਜੀਤ ਸਿੰਘ ਜੋਸਨ ਮੀਤ ਪ੍ਰਧਾਨ ਆਲ ਇੰਡੀਆ ਰਾਈਸ ਐਕਸਪੋਰਟਜ ਐਸੋਸੀਏਸ਼ਨ, ਸ਼੍ਰੀਮਤੀ ਸੁਹਿੰਦਰ ਕੌਰ ਧਰਮ ਪਤਨੀ ਹਰਭਜਨ ਸਿੰਘ ਈ. ਟੀ. ਓ., ਸਤਿੰਦਰ ਸਿੰਘ ਪ੍ਰਧਾਨ ਨਗਰ ਕੌਂਸਲ ਜੰਡਿਆਲਾ ਗੁਰੂ, ਵਿਜੇ ਕਾਲੜਾ ਪ੍ਰਧਾਨ ਪੰਜਾਬ ਐਡ ਆੜਤੀ ਐਸੋਸੀਏਸ਼ਨ, ਮਹਿੰਦਰ ਸਿੰਘ ਛੱਜਲਵੱਡੀ ਸਾਬਕਾ ਚੇਅਰਮੈਨ, ਸੁਰਜੀਤ ਸਿੰਘ ਕੰਗ ਸਾਬਕਾ ਪ੍ਰਧਾਨ ਆੜਤੀ ਐਸੋਸੀਏਸ਼ਨ, ਅਮਨਦੀਪ ਸਿੰਘ ਛੀਨਾ ਪ੍ਰਧਾਨ ਅੰਮ੍ਰਿਤਸਰ, ਅਵਤਾਰ ਸ਼ਰਮਾਂ ਪ੍ਰਧਾਨ ਤਰਨ ਤਾਰਨ, ਕਮਲ ਗਰਗ ਫ਼ਿਰੋਜ਼ਪੁਰ ਸੰਦੀਪ ਸਿੰਘ ਏ ਆਰ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਹਲਕਾ ਜੰਡਿਆਲਾ ਗੁਰੂ, ਐਡਵੋਕੇਟ ਰਾਜ ਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੌਂਸਲ ਜੰਡਿਆਲਾ ਗੁਰੂ, ਗੁਰਮੁਖ ਸਿੰਘ ਸਰਜਾ ਸਰਪੰਚ, ਜਤਿੰਦਰ ਸਿੰਘ ਨਾਟੀ ਪ੍ਰਧਾਨ ਕਾਂਗਰਸ ਕਮੇਟੀ ਜੰਡਿਆਲਾ ਗੁਰੂ, ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਰੰਧਾਵਾ, ਨਰੇਸ਼ ਪਾਠਕ ਮੈਂਬਰ ਐਸ ਐਸ ਬੋਰਡ ਪੰਜਾਬ, ਸਰਬਜੀਤ ਸਿੰਘ ਡਿੰਪੀ ਕੌਂਸਲਰ ਅਤੇ ਸ਼ਹਿਰੀ ਪ੍ਰਧਾਨ ਆਪ ਜੰਡਿਆਲਾ ਗੁਰੂ, ਅਵਤਾਰ ਸਿੰਘ ਟੱਕਰ, ਪ੍ਰਤਾਪ ਸਿੰਘ ਕੌਂਸਲਰ, ਮਨਜਿੰਦਰ ਸਿੰਘ ਸਰਜਾ, ਮਲਕੀਤ ਸਿੰਘ ਸਰਜਾ, ਐਡਵੋਕੇਟ ਸਰਬਜੀਤ ਸਿੰਘ, ਅਮਨਦੀਪ ਸਿੰਘ ਵਿਰਕ ਮੀਤ ਪ੍ਰਧਾਨ ਨਗਰ ਕੌਂਸਲ, ਸੁਰਿੰਦਰ ਕੁਮਾਰ, ਮਨਜਿੰਦਰ ਸਿੰਘ ਹੈਪੀ ਕੌਂਸਲਰ, ਸੁਨੈਨਾ ਰੰਧਾਵਾ, ਸੁਨੀਲ ਗਰਗ ਬਾਬਾ ਬੁੱਢਾ ਜੀ ਰਾਈਸ ਮਿਲ, ਰਜਿੰਦਰ ਸਲਵਾਨ, ਗੁਰਵਿੰਦਰ ਸਿੰਘ ਮਹਿਤਾ, ਚੇਅਰਮੈਨ ਅਸ਼ੋਕ ਕੁਮਾਰ ਦਾਵਤ ਰਾਈਸ ਅਤੇ ਹੋਰਨਾਂ ਦੇ ਨਾਂ ਸ਼ਾਮਿਲ ਹਨ । ਆਰਸੀ ਐਸੋਸੀਏਸ਼ਨ ਅਨਾਜ ਮੰਡੀ ਜੰਡਿਆਲਾ ਗੁਰੂ ਦੇ ਪ੍ਰਧਾਨ ਸੁਨੀਲ ਪਾਸੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ।