ਅਮਰ ਸ਼ਹੀਦ ਬਾਬਾ ਜੀਵਨ ਸਿੰਘ ਚੇਤਨਾ ਮੰਚ ਪੰਜਾਬ ਵਲੋਂ 3 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਏ
ਬਾਬਾ ਬਕਾਲਾ ਸਾਹਿਬ, 1 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿੰਡ ਧਿਆਨਪੁਰ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਚੇਤਨਾ ਮੰਚ ਪੰਜਾਬ ਵਲੋਂ ਪ੍ਰਧਾਨ ਮੰਗਲ ਸਿੰਘ ਧਿਆਨਪੁਰ ਅਤੇ ਸਰਪ੍ਰਸਤ ਬਾਬੂ ਸਿੰਘ ਜੰਡਿਆਲਾ ਗੁਰੂ ਦੀ ਅਗਵਾਈ ਹੇਠ 14ਵਾਂ ਆਨੰਦ ਕਾਰਜ ਸਮਾਗਮ ਕਰਵਾਇਆ ਗਿਆ । ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਭਾਈ ਮਨਦੀਪ ਸਿੰਘ ਪੱਲ੍ਹਾ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਰਾਹੀਨ ਨਿਹਾਲ ਕੀਤਾ ।
ਬਾਬਾ ਬਕਾਲਾ ਸਾਹਿਬ, 1 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿੰਡ ਧਿਆਨਪੁਰ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਚੇਤਨਾ ਮੰਚ ਪੰਜਾਬ ਵਲੋਂ ਪ੍ਰਧਾਨ ਮੰਗਲ ਸਿੰਘ ਧਿਆਨਪੁਰ ਅਤੇ ਸਰਪ੍ਰਸਤ ਬਾਬੂ ਸਿੰਘ ਜੰਡਿਆਲਾ ਗੁਰੂ ਦੀ ਅਗਵਾਈ ਹੇਠ 14ਵਾਂ ਆਨੰਦ ਕਾਰਜ ਸਮਾਗਮ ਕਰਵਾਇਆ ਗਿਆ । ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਭਾਈ ਮਨਦੀਪ ਸਿੰਘ ਪੱਲ੍ਹਾ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਰਾਹੀਨ ਨਿਹਾਲ ਕੀਤਾ । ਉਪਰੰਤ ਸੰਸਥਾ ਵਲੋਂ 3 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਅਨੰਦ ਕਾਰਜ ਕਰਵਾਏ ਗਏ ਅਤੇ ਉਨ੍ਹਾਂ ਨੂੰ ਘਰੇਲੂ ਵਰਤੋਂ ਵਾਲਾ ਸਾਮਾਨ ਦਿੱਤਾ ਗਿਆ । ਇਸ ਮੌਕੇ ਸਰਪ੍ਰਸਤ ਬਾਬੂ ਸਿੰਘ ਜੰਡਿਆਲਾ ਗੁਰੂ ਅਤੇ ਪ੍ਰਧਾਨ ਮੰਗਲ ਸਿੰਘ ਧਿਆਨਪੁਰ ਨੇ ਦੱਸਿਆ ਕਿ ਸੰਸਥਾ 2015 ਤੋਂ ਲਗਾਤਾਰ ਇਹ ਪਵਿੱਤਰ ਕਾਰਜ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਦੀ ਆ ਰਹੀ ਹੈ ਅਤੇ ਹੁਣ ਤੱਕ 300 ਤੋਂ ਵੱਧ ਲੜਕੀਆਂ ਦੇ ਅਨੰਦ ਕਾਰਜ ਕਰਵਾਏ ਜਾ ਚੱਕੇ ਹਨ । ਇਸ ਮੌਕੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ, ਹਲਕਾ ਜੰਡਿਆਲਾ ਗੁਰੂ ਤੋਂ ਇੰਚਾਰਜ ਐਡਵੋਕੇਟ ਦਿਲਸ਼ੇਰ ਸਿੰਘ, ਬੀਬੀ ਪਰਮਜੀਤ ਕੌਰ ਜ਼ਿਲ੍ਹਾ ਪ੍ਰਧਾਨ ਦਿਹਾਤੀ ਇਸਤਰੀ ਵਿੰਗ, ਬਲਵਿੰਦਰ ਸਿੰਘ ਧਰਦਿਉ ਸਾ: ਸਰਪੰਚ, ਦਲਜੀਤ ਸਿੰਘ ਭੱਪੀ ਸਾ: ਸਰਪੰਚ ਵਡਾਲਾ ਖੁਰਦ, ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ, ਮੀਤ ਪ੍ਰਧਾਨ ਦਵਿੰਦਰ ਸਿੰਘ ਮੱਟਾ, ਮੀਤ ਪ੍ਰਧਾਨ ਮਨਦੀਪ ਸਿੰਘ ਪੱਲ੍ਹਾ, ਜਥੇਦਾਰ ਅਜੀਤ ਸਿੰਘ ਧਿਆਨਪੁਰ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਰਪੰਚ ਕੁਲਦੀਪ ਕੌਰ, ਰਣਜੀਤ ਸਿੰਘ ਰਾਣਾ ਸਰਪੰਚ ਧਿਆਨਪੁਰ, ਮੇਜਰ ਸਿੰਘ ਸਾਬਕਾ ਸਰਪੰਚ ਧਿਆਨਪੁਰ, ਕਸ਼ਮੀਰ ਸਿੰਘ ਸਾਬਕਾ ਸਰਪੰਚ, ਪ੍ਰਧਾਨ ਭਜਨ ਸਿੰਘ ਸਹੋਤਾ ਰਈਆ, ਅਵਤਾਰ ਸਿੰਘ ਪੇਟੀਆਂ ਵਾਲੇ ਅਤੇ ਹੋਰ ਸ਼ਖਸੀਅਤਾਂ ਨੇ ਹਾਜ਼ਰੀ ਭਰੀ।