ਗੁ: ਸ਼ਹੀਦ ਗੰਜ ਸਾਹਿਬ ਵਿਖੇ ਸਰਫ ਨਾਲ ਧੁਆਈ ਦੀ ਸੇਵਾ 4 ਨੂੰ
ਅੰਮ੍ਰਿਤਸਰ, 1 ਨਵੰਬਰ (ਹਰਮਿੰਦਰ ਸਿੰਘ)- ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਜੋ ਕਿ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 15 ਨਵੰਬਰ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਫ ਨਾਲ ਧੁਆਈ ਦੀ ਸੇਵਾ 4 ਨਵੰਬਰ ਦਿਨ ਬੁੱਧਵਾਰ ਨੂੰ ਸਮਾਪਤੀ ਉਪਰੰਤ ਰਾਤ ਨੂੰ 8:30 ਹੋਵੇਗੀ।
ਅਜੀਤ ਡੈਸਕ
02-11-2026