ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਹੋਣ ’ਤੇ ਕਿਸਾਨਾਂ ’ਚ ਰੋਸ, ਡੀ.ਸੀ. ਦਫ਼ਤਰ ਅੰਮ੍ਰਿਤਸਰ ਅੱਗੇ ਝੋਨਾ ਸੁੱਟਣ ਦਾ ਐਲਾਨ
ਅਜਨਾਲਾ , 1 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਦੇ ਮਾਮਲੇ ਨੂੰ ਲੈ ਕੇ ਕਿਸਾਨਾਂ ਵਿਚ ਰੋਸ ਵਧਦਾ ਜਾ ਰਿਹਾ ਹੈ। ਇਸ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਅੱਗੇ ਝੋਨਾ ਸੁੱਟ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।
ਪ੍ਰਧਾਨ ਪਲਵਿੰਦਰ ਸਿੰਘ ਮਾਹਲ ਜਾਣਕਾਰੀ ਦਿੰਦੇ ਹੋਈ ਨਾਲ ਖੜੇ ਰਣਜੀਤ ਸਿੰਘ ਰਾਣਾ । ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ
02-11-2026