ਤਲਵੰਡੀ ਡੋਗਰਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਜੰਡਿਆਲਾ ਗੁਰੂ, 2 ਨਵੰਬਰ (ਅੰਮ੍ਰਿਤ ਪਾਲ ਸਿੰਘ)-ਪਿੰਡ ਤਲਵੰਡੀ ਡੋਗਰਾਂ ਵਿਖੇ ਸੂਬੇਦਾਰ ਮਹਿੰਦਰ ਸਿੰਘ ਦੇ ਸਪੁੱਤਰ ਭਾਈ ਮਨਜੀਤ ਸਿੰਘ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਵਲੋਂ ਆਪਣੇ ਗ੍ਰਹਿ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੀ ਯਾਦ ਨੂੰ ਸਮਰਪਿਤ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਉੱਚ ਕੋਟੀ ਦੇ ਵਿਦਵਾਨਾਂ, ਕਵੀਸ਼ਰੀ ਜਥਿਆਂ, ਰਾਗੀ ਸਿੰਘਾਂ ਅਤੇ ਕਥਾ ਵਾਚਕਾਂ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ।
ਪ
ਪਿੰਡ ਤਲਵੰਡੀ ਡੋਗਰਾਂ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਉਂਦੀ ਹੋਈ ਸੰਗਤ। ਤਸਵੀਰ : ਅੰਮ੍ਰਿਤ ਪਾਲ ਸਿੰਘ
03-11-2026
ਜੰਡਿਆਲਾ ਗੁਰੂ, 2 ਨਵੰਬਰ (ਅੰਮ੍ਰਿਤ ਪਾਲ ਸਿੰਘ)-ਪਿੰਡ ਤਲਵੰਡੀ ਡੋਗਰਾਂ ਵਿਖੇ ਸੂਬੇਦਾਰ ਮਹਿੰਦਰ ਸਿੰਘ ਦੇ ਸਪੁੱਤਰ ਭਾਈ ਮਨਜੀਤ ਸਿੰਘ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਵਲੋਂ ਆਪਣੇ ਗ੍ਰਹਿ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੀ ਯਾਦ ਨੂੰ ਸਮਰਪਿਤ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਉੱਚ ਕੋਟੀ ਦੇ ਵਿਦਵਾਨਾਂ, ਕਵੀਸ਼ਰੀ ਜਥਿਆਂ, ਰਾਗੀ ਸਿੰਘਾਂ ਅਤੇ ਕਥਾ ਵਾਚਕਾਂ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫ਼ਲ ਬਣਾਉਣ ਦੀ ਪ੍ਰੇਰਨਾ ਦਿੱਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਮਨਜੀਤ ਸਿੰਘ ਤਲਵੰਡੀ ਡੋਗਰਾਂ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਸਾਲ 1978 ਵਿਚ ਪ੍ਰਸਿੱਧ ਕਥਾਵਾਚਕ ਗਿਆਨੀ ਸੰਤ ਸਿੰਘ ਮਸਕੀਨ, ਸਿੰਘ ਸਾਹਿਬ ਗਿਆਨੀ ਚੇਤ ਸਿੰਘ, ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਸਾਧੂ ਸਿੰਘ ਭੌਰਾ ਅਤੇ ਹੋਰ ਸਿੱਖ ਮਹਾਂਪੁਰਸ਼ਾਂ ਵਲੋਂ ਕਰਵਾਈ ਗਈ ਸੀ। ਇਸ ਤੋਂ ਬਾਅਦ ਤਕਰੀਬਨ 14 ਸਾਲਾਂ ਤੱਕ ਪ੍ਰਸਿੱਧ ਕਥਾਵਾਚਕ ਅਤੇ ਸਿੱਖ ਬੁੱਧੀਜੀਵੀ ਭਾਈ ਪਿੰਦਰਪਾਲ ਸਿੰਘ ਵੀ ਇਨ੍ਹਾਂ ਸਮਾਗਮਾਂ ਵਿਚ ਸ਼ਮੂਲੀਅਤ ਕਰਦੇ ਰਹੇ। ਸਮਾਗਮ ਦੌਰਾਨ ਅਮਰਜੀਤ ਸਿੰਘ ਮਸਕੀਨ, ਗਿਆਨੀ ਅਰਸ਼ਪ੍ਰੀਤ ਸਿੰਘ ਮਸਕੀਨ, ਗਿਆਨੀ ਇਕਬਾਲ ਸਿੰਘ ਮੀਰਾਂਕੋਟ, ਮਨਪ੍ਰੀਤ ਸਿੰਘ ਸੋਹੀ ਦਸਮੇਸ਼ ਨਗਰ, ਗੁਰਮੀਤ ਸਿੰਘ ਦਾਤੇਵਾਲ, ਭਾਈ ਨਿਰਮਲ ਸਿੰਘ ਜੇਠੂਵਾਲ, ਮਾਸਟਰ ਨਿਸ਼ਾਨ ਸਿੰਘ, ਗਿਆਨੀ ਤਰਲੋਕ ਸਿੰਘ ਯੂ.ਕੇ., ਭਾਈ ਬਲਵਿੰਦਰ ਸਿੰਘ ਨਿਰਾਲਾ, ਭਾਈ ਫਤਿਹ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਅਰਸ਼ਦੀਪ ਸਿੰਘ ਵਡਾਲਾ ਜੌਹਲ, ਭਾਈ ਸਹਿਜਦੀਪ ਸਿੰਘ ਜੌਹਲ, ਸਰਬਜੀਤ ਸਿੰਘ ਹੋਠੀਆਂ, ਪ੍ਰਭਦੀਪ ਸਿੰਘ ਤਲਵੰਡੀ, ਪ੍ਰਿੰਸੀਪਲ ਰਿਪਨਜੀਤ ਕੌਰ, ਹਰਜਿੰਦਰ ਸਿੰਘ ਦੇਵੀ ਦਾਸ ਪੁਰਾ, ਭਾਈ ਆਤਮਾ ਸਿੰਘ ਜੌਹਲ, ਦੇਸਪਾਲ ਸਿੰਘ ਢੋਟ, ਦਲੇਰ ਸਿੰਘ ਜੌਹਲ, ਇਕਬਾਲ ਸਿੰਘ ਦਸਮੇਸ਼ ਨਗਰ, ਜੇ.ਈ. ਸੁਖਮਿੰਦਰ ਸਿੰਘ ਸਾਹਬੀ ਅਤੇ ਭਾਈ ਪ੍ਰਿਤਪਾਲ ਸਿੰਘ ਖਡੂਰ ਸਾਹਿਬ ਵਾਲਿਆਂ ਸਮੇਤ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਸਮਾਗਮ ਦੇ ਅੰਤ ਵਿਚ ਭਾਈ ਮਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਦੂਰੋਂ-ਨੇੜਿਓਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰੂ ਕੇ ਲੰਗਰ ਸਾਰਾ ਦਿਨ ਅਤੁੱਟ ਵਰਤਦੇ ਰਹੇ।