03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਮਿਸ਼ਨ ਕਲੀਨ ਪੰਜਾਬ ਤਹਿਤ ਨਗਰ ਪੰਚਾਇਤ ਅਜਨਾਲਾ ਵਲੋਂ ਵਿਸ਼ੇਸ਼ ਸਫ਼ਾਈ ਅਭਿਆਨ

ਅਜਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਪੰਚਾਇਤ ਅਜਨਾਲਾ ਵਲੋਂ ਕਾਰਜ ਸਾਧਕ ਅਫ਼ਸਰ ਦਿਨੇਸ਼ ਸੂਰੀ ਦੀ ਅਗਵਾਈ ਹੇਠ ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਸਫਾਈ ਅਭਿਆਨ ਦਾ ਮੁੱਖ ਉਦੇਸ਼ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣਾ, ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣਾ ਅਤੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨਾ ਹੈ।

ਅਜੀਤ ਡੈਸਕ 03-11-2026
ਅਜਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਪੰਚਾਇਤ ਅਜਨਾਲਾ ਵਲੋਂ ਕਾਰਜ ਸਾਧਕ ਅਫ਼ਸਰ ਦਿਨੇਸ਼ ਸੂਰੀ ਦੀ ਅਗਵਾਈ ਹੇਠ ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਸਫਾਈ ਅਭਿਆਨ ਦਾ ਮੁੱਖ ਉਦੇਸ਼ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣਾ, ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣਾ ਅਤੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਕਾਰਜ ਸਾਧਕ ਅਫ਼ਸਰ ਦਿਨੇਸ਼ ਸੂਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਿਰਫ਼ ਨਗਰ ਪੰਚਾਇਤ ਦੀ ਹੀ ਨਹੀਂ, ਸਗੋਂ ਹਰੇਕ ਸ਼ਹਿਰ ਵਾਸੀ ਦੀ ਵੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਦਾ ਉਦੇਸ਼ ਸਫ਼ਾਈ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਅਤੇ ਸਾਂਝੇ ਯਤਨਾਂ ਨਾਲ ਸਾਫ਼-ਸੁਥਰਾ ਵਾਤਾਵਰਨ ਬਣਾਉਣਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ, ਆਲੇ-ਦੁਆਲੇ ਗੰਦਗੀ ਨਾ ਫੈਲਾਉਣ ਅਤੇ ਨਗਰ ਪੰਚਾਇਤ ਵਲੋਂ ਚਲਾਈਆਂ ਜਾ ਰਹੀਆਂ ਸਫ਼ਾਈ ਮੁਹਿੰਮਾਂ ਵਿਚ ਆਪਣਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਜਨਾਲਾ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ, ਇਸ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਫ਼ਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।ਨਗਰ ਪੰਚਾਇਤ ਅਜਨਾਲਾ ਵਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਅਤੇ ਸਵੱਛ ਵਾਤਾਵਰਨ ਦੀ ਸਿਰਜਣਾ ਲਈ ਅਜਿਹੇ ਉਪਰਾਲੇ ਜਾਰੀ ਰੱਖਣ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਸੁਪਰਡੈਂਟ ਦਵਿੰਦਰ ਠਾਕੁਰ, ਸੈਨੇਟਰੀ ਇੰਚਾਰਜ ਪ੍ਰਦੀਪ ਤ੍ਰੇਹਨ, ਜਮਾਂਦਾਰ ਨਿੰਦਰ, ਜਮਾਂਦਾਰ ਦੀਪਕ ਭੱਟੀ ਅਤੇ ਠੇਕੇਦਾਰ ਦਿਲਬਾਗ ਸਿੰਘ ਘੁੱਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਦੀਪ ਸਿੰਘ ਕੰਗ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸਰਪੰਚ ਦਲਬੀਰ ਸਿੰਘ ਸਠਿਆਲਾ ਤੇ ਲਖਬੀਰ ਸਿੰਘ ਇੰਗਲੈਂਡ ਨੂੰ ਸਦਮਾ- ਮਾਤਾ ਸੁਰਿੰਦਰ ਕੌਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।