04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਦਲਿਤ ਸਮਾਜ ਕਿਸੇ ਵੀ ਸਿਆਸੀ ਪਾਰਟੀ ਦਾ ਮੁਹਤਾਜ ਨਹੀਂ- ਪ੍ਰਧਾਨ ਲੁੱਧੜ

ਚਵਿੰਡਾ ਦੇਵੀ, 3 ਨਵੰਬਰ (ਸਤਪਾਲ ਸਿੰਘ ਢੱਡੇ)-ਫਤਿਹਗੜ੍ਹ ਸਾਹਿਬ ਵਿਖੇ ਕਾਂਗਰਸ ਪਾਰਟੀ ਦੇ ਦਫ਼ਤਰ ਵਿਚ ਇਕ ਕਾਂਗਰਸੀ ਆਗੂ ਵਲੋਂ ਦਲਿਤ ਭਾਈਚਾਰੇ ਨਾਲ ਸਬੰਧਿਤ ਵਿਅਕਤੀ ਨੂੰ ਕਥਿਤ ਤੌਰ ’ਤੇ ਬੁਲਾ ਕੇ ਕੁੱਟਮਾਰ ਕਰਨ ਦੀ ਸਾਹਮਣੇ ਆਈ ਘਟਨਾ ਨੇ ਸਮਾਜਿਕ ਬਰਾਬਰੀ, ਮਨੁੱਖੀ ਮਾਨ-ਮਰਿਆਦਾ ਅਤੇ ਦਲਿਤ ਸਮਾਜ ਦੀ ਸੁਰੱਖਿਆ ਸਬੰਧੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਪੀੜਤ ਵਿਅਕਤੀ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ ਵਿਚ ਐਸ.

ਪ੍ਰਧਾਨ ਰਾਜ ਕੁਮਾਰ ਲੁੱਧੜ 04-11-2026
ਚਵਿੰਡਾ ਦੇਵੀ, 3 ਨਵੰਬਰ (ਸਤਪਾਲ ਸਿੰਘ ਢੱਡੇ)-ਫਤਿਹਗੜ੍ਹ ਸਾਹਿਬ ਵਿਖੇ ਕਾਂਗਰਸ ਪਾਰਟੀ ਦੇ ਦਫ਼ਤਰ ਵਿਚ ਇਕ ਕਾਂਗਰਸੀ ਆਗੂ ਵਲੋਂ ਦਲਿਤ ਭਾਈਚਾਰੇ ਨਾਲ ਸਬੰਧਿਤ ਵਿਅਕਤੀ ਨੂੰ ਕਥਿਤ ਤੌਰ ’ਤੇ ਬੁਲਾ ਕੇ ਕੁੱਟਮਾਰ ਕਰਨ ਦੀ ਸਾਹਮਣੇ ਆਈ ਘਟਨਾ ਨੇ ਸਮਾਜਿਕ ਬਰਾਬਰੀ, ਮਨੁੱਖੀ ਮਾਨ-ਮਰਿਆਦਾ ਅਤੇ ਦਲਿਤ ਸਮਾਜ ਦੀ ਸੁਰੱਖਿਆ ਸਬੰਧੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਪੀੜਤ ਵਿਅਕਤੀ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ ਵਿਚ ਐਸ.ਸੀ. ਵਿੰਗ ਹਲਕਾ ਮਜੀਠਾ ਦੇ ਪ੍ਰਧਾਨ ਸਰਪੰਚ ਰਾਜ ਕੁਮਾਰ ਲੁੱਧੜ ਨੇ ਕਿਹਾ ਕਿ ਕਿਸੇ ਵਿਅਕਤੀ ਨੂੰ ਆਪਣੀ ਸਿਆਸੀ ਜਾਂ ਸਮਾਜਿਕ ਪਹੁੰਚ ਦੇ ਆਧਾਰ ’ਤੇ ਦੂਸਰੇ ਹੋਰ ਨਾਗਰਿਕ ਦੀ ਇੱਜਤ ਅਤੇ ਸਰੀਰਕ ਸੁਰੱਖਿਆ ਨਾਲ ਖਿਲਵਾੜ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਕਿਉਂਕਿ ਦਲਿਤ ਸਮਾਜ ਨੇ ਲੰਬੇ ਸੰਘਰਸ਼ਾਂ ਤੋਂ ਬਾਅਦ ਆਪਣੇ ਮਾਨ ਸਨਮਾਨ, ਬਰਾਬਰੀ ਅਤੇ ਸੰਵਿਧਾਨਕ ਹੱਕਾਂ ਦੀ ਰੱਖਿਆ ਲਈ ਆਪਣੀ ਪਹਿਚਾਣ ਸਥਾਪਿਤ ਕੀਤੀ ਹੈ। ਸਰਪੰਚ ਲੁੱਧੜ ਨੇ ਸਪੱਸ਼ਟ ਕੀਤਾ ਕਿ ਦਲਿਤ ਸਮਾਜ ਦਾ ਮਾਨ ਸਨਮਾਨ ਕਿਸੇ ਵੀ ਸਿਆਸੀ ਪਾਰਟੀ ਦੀ ਮਰਜ਼ੀ ਦਾ ਮੁਹਤਾਜ ਨਹੀਂ ਸਗੋਂ ਇਹ ਸੰਵਿਧਾਨਕ ਅਤੇ ਮਨੁੱਖੀ ਅਧਿਕਾਰਾਂ ਦਾ ਅਟੁੱਟ ਹਿੱਸਾ ਹੈ। ਸਮਾਜ ਦੇ ਹਰ ਵਰਗ ਨੂੰ ਅਜਿਹੀਆਂ ਘਟਨਾਵਾਂ ਵਿਰੁੱਧ ਆਵਾਜ਼ ਬੁਲੰਦ ਕਰਕੇ ਪੀੜਤਾ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਹੈ।
ਪਿਛਲੀ ਖ਼ਬਰ ਪੀ . ਏ . ਯੂ . ਵਿਖੇ ਸਿਖਲਾਈ ਕੋਰਸ ਕਰਵਾਇਆ ਅਗਲੀ ਖ਼ਬਰ ਮਹਿਤਾ ਚੌਕ ਵਿਚ ਲੱਗਦੇ ਲੰਬੇ ਟ੍ਰੈਫਿਕ ਜਾਮ ਨਾਲ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।