05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸੰਗਰੂਰ ਰੈਲੀ ਲਈ ਰਾਹੁਲ ਗਾਂਧੀ ਦੀ ਅਗਵਾਈ ਹੇਠ ਉਮੜਿਆ ਜਨ ਸੈਲਾਬ : ਸੱਚਰ

ਅੰਮ੍ਰਿਤਸਰ, 4 ਨੰਵਬਰ (ਰੇਸ਼ਮ ਸਿੰਘ)-ਸੰਗਰੂਰ ਦੀ ਧਰਤੀ ’ਤੇ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਈ ਵਿਸ਼ਾਲ ‘ਇਨਸਾਫ਼ ਰੈਲੀ’ ਸਬੰਧੀ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਮਜੀਠਾ ਸ੍ਰ. ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਇਸ ਰੈਲੀ ਨੇ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਏ ਜੋੜ ਦਿੱਤਾ ਹੈ ਅਤੇ ਰਾਜ ਭਰ ਤੋਂ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਦਾ ਜੋਸ਼, ਉਤਸ਼ਾਹ ਅਤੇ ਇਕਜੁੱਟਤਾ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਆਮ ਆਦਮੀ ਪਾਰਟੀ ਦੇ ਵਾਅਦਿਆਂ ਅਤੇ ਬਦਲਾਅ ਦੇ ਦਾਅਵਿਆਂ ਤੋਂ ਨਿਰਾਸ਼ ਹੋ ਚੁੱਕੇ ਹਨ।

ਸੰਬੋਧਨ ਕਰਦੇ ਹੋਏ ਭਗਵੰਤ ਪਾਲ ਸਿੰਘ ਸੱਚਰ। ਅਜੀਤ ਤਸਵੀਰ 05-11-2026
ਅੰਮ੍ਰਿਤਸਰ, 4 ਨੰਵਬਰ (ਰੇਸ਼ਮ ਸਿੰਘ)-ਸੰਗਰੂਰ ਦੀ ਧਰਤੀ ’ਤੇ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਈ ਵਿਸ਼ਾਲ ‘ਇਨਸਾਫ਼ ਰੈਲੀ’ ਸਬੰਧੀ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਮਜੀਠਾ ਸ੍ਰ. ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਇਸ ਰੈਲੀ ਨੇ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਏ ਜੋੜ ਦਿੱਤਾ ਹੈ ਅਤੇ ਰਾਜ ਭਰ ਤੋਂ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਦਾ ਜੋਸ਼, ਉਤਸ਼ਾਹ ਅਤੇ ਇਕਜੁੱਟਤਾ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਆਮ ਆਦਮੀ ਪਾਰਟੀ ਦੇ ਵਾਅਦਿਆਂ ਅਤੇ ਬਦਲਾਅ ਦੇ ਦਾਅਵਿਆਂ ਤੋਂ ਨਿਰਾਸ਼ ਹੋ ਚੁੱਕੇ ਹਨ। ਸ੍ਰ. ਸੱਚਰ ਨੇ ਕਿਹਾ ਕਿ ਸੰਗਰੂਰ ਵਿਚ ਹੋਇਆ ਇਹ ਵਿਸ਼ਾਲ ਇਕੱਠ ਸਿਰਫ਼ ਇਕ ਰਾਜਨੀਤਕ ਰੈਲੀ ਨਹੀਂ ਸਗੋਂ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਲੋਕਾਂ ਦੇ ਵਧ ਰਹੇ ਰੋਸ ਅਤੇ ਜਵਾਬਦੇਹੀ ਦੀ ਮੰਗ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸਿਰਫ਼ ਭਾਸ਼ਣਾਂ ਅਤੇ ਇਸ਼ਤਿਹਾਰਾਂ ਨਾਲ ਸੰਤੁਸ਼ਟ ਹੋਣ ਵਾਲੀ ਨਹੀਂ। ਲੋਕ ਆਪਣੇ ਹੱਕਾਂ ਦੀ ਰਾਖੀ, ਸਮੱਸਿਆਵਾਂ ਦਾ ਹੱਲ ਅਤੇ ਸਰਕਾਰ ਤੋਂ ਜਵਾਬਦੇਹੀ ਚਾਹੁੰਦੇ ਹਨ। ਲੋਕਤੰਤਰ ਵਿਚ ਜਨਤਾ ਹੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਸ ਦੀ ਆਵਾਜ਼ ਨੂੰ ਲੰਮੇ ਸਮੇਂ ਤੱਕ ਅਣਸੁਣਿਆ ਨਹੀਂ ਕੀਤਾ ਜਾ ਸਕਦਾ। ਸ੍ਰ. ਸੱਚਰ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਈ ਇਸ ਰੈਲੀ ਨੇ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਕੌਮੀ ਪੱਧਰ ’ਤੇ ਉਭਾਰਨ ਦਾ ਮੌਕਾ ਦਿੱਤਾ ਹੈ। ਕਾਂਗਰਸ ਪਾਰਟੀ ਪੰਜਾਬ ਦੇ ਹੱਕਾਂ, ਲੋਕਾਂ ਦੀਆਂ ਸਮੱਸਿਆਵਾਂ ਅਤੇ ਇਨਸਾਫ਼ ਦੀ ਲੜਾਈ ਨੂੰ ਪੂਰੀ ਮਜ਼ਬੂਤੀ ਨਾਲ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਅੱਜ ਸੰਗਰੂਰ ਤੋਂ ਉੱਠੀ ਆਵਾਜ਼ ਪੰਜਾਬ ਦੇ ਹਰ ਪਿੰਡ ਅਤੇ ਹਰ ਸ਼ਹਿਰ ਤੱਕ ਪਹੁੰਚੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਆਪਣੇ ਲੋਕਤੰਤਰੀ ਫ਼ੈਸਲੇ ਰਾਹੀਂ ਸਰਕਾਰ ਦੀ ਕਾਰਗੁਜ਼ਾਰੀ ਦਾ ਹਿਸਾਬ ਲੈਣਗੇ।
ਪਿਛਲੀ ਖ਼ਬਰ 328 ਪਾਵਨ ਸਰੂਪਾਂ ਸੰਬੰਧੀ ਜਾਂਚ ਕਰਨ ਵਾਲੀ ਲਾਪਤਾ ਸਿੱਟ ਪੰਜਾਬ ਸਰਕਾਰ ਲੱਭ ਕੇ ਦੇਵੇ : ਭਾਈ ਵਡਾਲਾ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼:- ਜਗੀਰ ਸਿੰਘ ਗਿੱਲ ਵਡਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।