06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸੇਂਟ ਸੋਵਰੇਨ ਕਾਨਵੈਂਟ ਸਕੂਲ ਦੀ ਕ੍ਰਿਕਟ ਟੀਮ ਦਾ ਓਪਨ ਸਟੇਟ ਟੀ-20 ਕ੍ਰਿਕਟ ਟੂਰਨਾਮੈਂਟ ਵਿਚ ਪਹਿਲਾ ਸਥਾਨ

ਚਵਿੰਡਾ ਦੇਵੀ, 5 ਨਵੰਬਰ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੇ ਹਨ । ਇਸੇ ਲੜੀ ਤਹਿਤ ਸਕੂਲ ਦੀ ਕ੍ਰਿਕਟ ਟੀਮ ਨੇ ਓਪਨ ਸਟੇਟ ਟੀ-20 ਕ੍ਰਿਕਟ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ।

ਅਜੀਤ ਡੈਸਕ 06-11-2026
ਚਵਿੰਡਾ ਦੇਵੀ, 5 ਨਵੰਬਰ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੇ ਹਨ । ਇਸੇ ਲੜੀ ਤਹਿਤ ਸਕੂਲ ਦੀ ਕ੍ਰਿਕਟ ਟੀਮ ਨੇ ਓਪਨ ਸਟੇਟ ਟੀ-20 ਕ੍ਰਿਕਟ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਯੂਥ ਸਪੋਰਟਸ ਐਂਡ ਡਿਵੈਲਪਮੈਂਟ ਵਲੋਂ ਡੀ.ਏ.ਵੀ. ਕਾਲਜ ਅੰਮ੍ਰਿਤਸਰ ਵਿਖੇ ਕਰਵਾਏ ਗਏ ਇਸ ਟੂਰਨਾਮੈਂਟ ਵਿਚ ਵੱਖ-ਵੱਖ ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ਦੌਰਾਨ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੀ ਟੀਮ ਨੇ ਫਾਈਨਲ ਵਿਚ ਆਪਣੀ ਜਗ੍ਹਾ ਬਣਾਈ। ਫਾਈਨਲ ਮੁਕਾਬਲਾ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਅਤੇ ਕੈਪਟਨ ਸਕੂਲ ਫਤਿਹਗੜ੍ਹ ਚੂੜੀਆਂ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ਵਿਚ ਸੇਂਟ ਸੋਵਰੇਨ ਕਾਨਵੈਂਟ ਸਕੂਲ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਵਿਦਿਆਰਥੀਆਂ ਨੇ ਇਹ ਪ੍ਰਾਪਤੀ ਕੋਚ ਜੈਪਾਲ ਦੀ ਅਗਵਾਈ ਹੇਠ ਕੀਤੀ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ. ਕੋਮਲ ਕਪੂਰ, ਡਾਇਰੈਕਟਰ ਸ਼ਵੀ ਕਪੂਰ ਅਤੇ ਪ੍ਰਿੰ: ਨਿਤਿਕਾ ਸੇਠੀ ਨੇ ਜੇਤੂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਕਰੋੜਾਂ ਦੀ ਲਾਗਤ ਨਾਲ ਕਸਬਾ ਰਾਮਦਾਸ ਦੀ ਦਿੱਖ ਸੰਵਾਰਨ ਲਈ ਬਣ ਰਹੇ ਚਾਰ ਗੇਟਾਂ ਦਾ ਨਿਰੀਖਣ ਅਗਲੀ ਖ਼ਬਰ ਸਫਾਈ ਮੁਹਿੰਮ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਠਠਿਆਰਾਂ ਗੇਟ ਬਾਹਰ ਗੰਦਗੀ ਤੇ ਗਾਰ ਦੇ ਲੱਗੇ ਢੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।