ਸਰਕਾਰੀ ਹਾਈ ਸਕੂਲ ਚਵਿੰਡਾ ਕਲਾਂ ਨੂੰ ਮਿਲੀ ਨਵੀਂ ਸਾਇੰਸ ਲੈਬ, ਵਿਦਿਆਰਥੀਆਂ ਨੂੰ ਕੀਤੀ ਸਮਰਪਿਤ
ਚੋਗਾਵਾਂ, 7 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਹਲਕਾ ਰਾਜਾਸਾਂਸੀ ਦੇ ਪਿੰਡ ਚਵਿੰਡਾ ਕਲਾਂ ਵਿਖੇ ਸਥਿਤ ਸਰਕਾਰੀ ਹਾਈ ਸਕੂਲ ਵਿਚ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਇੰਚਾਰਜ ਸੋਨੀਆ ਮਾਨ ਦੇ ਸਾਂਝੇ ਯਤਨਾਂ ਸਦਕਾ ਤਿਆਰ ਹੋਈ ਇਸ ਲੈਬ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਮਹਿਲਾ ਕੋਆਰਡੀਨੇਟਰ ਰਵਲੀਨ ਸੰਧੂ ਵਲੋਂ ਕੀਤਾ ਗਿਆ।
ਅਜੀਤ ਡੈਸਕ
08-11-2026