08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਮੱਖਣ ਸਿੰਘ ਹਰੀਆਂ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਨਾਲ ਚੋਣਾ ਸੰਬੰਧੀ ਕੀਤੀ ਵਿਚਾਰ ਚਰਚਾ

ਮਜੀਠਾ, 7 ਨਵੰਬਰ (ਮਨਿੰਦਰ ਸਿੰਘ ਸੋਖੀ)-ਪੰਜਾਬ 2027 ਚੋਣਾ ਨੇੜੇ ਆਉਣ ਨਾਲ ਸੂਬੇ ਭਰ ਵਿਚ ਵੱਖ-ਵੱਖ ਸਿਆਸੀ ਦਲਾਂ ਦੇ ਆਗੂਆਂ ਵਲੋਂ ਆਪਣੇ ਹਲਕਿਆਂ ਅੰਦਰ ਆਪਣੇ ਆਪਣੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਸਿਲਸਿਲੇ ਤਹਿਤ ਵਿਧਾਨ ਸਭਾ ਹਲਕਾ ਮਜੀਠਾ ਦੇ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਪਿੰਡ ਹਰੀਆਂ ਵਿਖੇ ਸੀਨੀਅਰ ਅਕਾਲੀ ਆਗੂ ਮੱਖਣ ਸਿੰਘ ਹਰੀਆਂ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਚੋਣਾ ਸੰਬੰਧੀ ਰਣਨੀਤੀ ਤਿਆਰ ਕੀਤੀ।

ਅਜੀਤ ਡੈਸਕ 08-11-2026
ਮਜੀਠਾ, 7 ਨਵੰਬਰ (ਮਨਿੰਦਰ ਸਿੰਘ ਸੋਖੀ)-ਪੰਜਾਬ 2027 ਚੋਣਾ ਨੇੜੇ ਆਉਣ ਨਾਲ ਸੂਬੇ ਭਰ ਵਿਚ ਵੱਖ-ਵੱਖ ਸਿਆਸੀ ਦਲਾਂ ਦੇ ਆਗੂਆਂ ਵਲੋਂ ਆਪਣੇ ਹਲਕਿਆਂ ਅੰਦਰ ਆਪਣੇ ਆਪਣੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਸਿਲਸਿਲੇ ਤਹਿਤ ਵਿਧਾਨ ਸਭਾ ਹਲਕਾ ਮਜੀਠਾ ਦੇ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਪਿੰਡ ਹਰੀਆਂ ਵਿਖੇ ਸੀਨੀਅਰ ਅਕਾਲੀ ਆਗੂ ਮੱਖਣ ਸਿੰਘ ਹਰੀਆਂ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਚੋਣਾ ਸੰਬੰਧੀ ਰਣਨੀਤੀ ਤਿਆਰ ਕੀਤੀ। ਜਿਸ ਦੇ ਤਹਿਤ ਅਕਾਲੀ ਵਰਕਰਾਂ ਦੀਆਂ ਪਿੰਡ ਵਿਚ ਹਰ ਘਰ ਵਿਚ ਜਾ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਤੋਂ ਲੋਕਾਂ ਨੂੰ ਜਾਣੂੰ ਕਰਾਉਣ ਅਤੇ ਮੌਜੂਦਾ ਸਮੇਂ ਵਿਚ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਜਾਣੂੰ ਕਰਾਉਣ ਲਈ ਕਿਹਾ ਗਿਆ। ਗੱਲਬਾਤ ਕਰਦਿਆਂ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸ਼ਾਸਨਕਾਲ ਦੌਰਾਨ ਹਰ ਵਰਗ ਸਰਕਾਰ ਦੇ ਕੰਮਾਂ ਤੋਂ ਦੁਖੀ ਹੈ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਕੇ ਹਰ ਵਰਗ ਅੱਜ ਸੜਕਾਂ ’ਤੇ ਉਤਰਿਆ ਹੈ ਪਰ ਆਪ ਸਰਕਾਰ ਜਨਤਾ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ। ਪੰਜਾਬ ਵਿਚ ਆਪ ਸਰਕਾਰ ਇਸ਼ਤਿਹਾਰਬਾਜੀ ਵਾਲੀ ਸਰਕਾਰ ਸਾਬਤ ਹੋਈ ਹੈ। ਸਰਕਾਰ ਨੇ ਪੰਜਾਬ ਵਿਚ ਬਿਨਾਂ ਕੋਈ ਵਿਕਾਸ ਕੀਤੇ ਜਨਤਾ ਦੇ ਸਿਰ ਲੱਖਾਂ ਕਰੋੜ ਰੁਪਏ ਦਾ ਕਰਜਾ ਚੜ੍ਹਾ ਦਿੱਤਾ ਹੈ। ਪੰਜਾਬ ਵਿਚ ਅਮਨ ਤੇ ਕਾਨੂੰਨ ਦੀ ਵਿਵਸਥਾ ਦਾ ਬੁਰਾ ਹਾਲ ਹੈ। ਲੋਕ ਘਰਾਂ ਵਿਚ ਬੈਠੇ ਆਪਣੇ ਆਪਣੇ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਪੰਜਾਬ ਦੇ ਲੋਕ ਸਰਕਾਰ ਦੀਆਂ ਨੀਤਆਂ ਤੋਂ ਤੰਗ ਆ ਚੁੱਕੇ ਹਨ ਅਤੇ 2027 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚਲਦਾ ਕਰਨ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਗਗਨਦੀਪ ਸਿੰਘ ਭਕਨਾ ਸਿਆਸੀ ਸਕੱਤਰ ਮਜੀਠੀਆ, ਮੱਖਣ ਸਿੰਘ ਹਰੀਆਂ ਸਾਬਕਾ ਸਰਪੰਚ, ਸਰਬਜੀਤ ਕੌਰ ਸਰਪੰਚ ਹਰੀਆਂ, ਬਲਕਾਰ ਸਿੰਘ ਫੌਜੀ, ਜੋਬਨਦੀਪ ਸਿੰਘ, ਗੁਰਪ੍ਰੀਤ ਸਿੰਘ, ਕਸ਼ਮੀਰ ਸਿੰਘ, ਪਲਵਿੰਦਰ ਸਿੰਘ, ਦਰਸ਼ਨ ਸਿੰਘ, ਕੁਲਵਿੰਦਰ ਕੌਰ, ਪੰਚ ਮਨਜੀਤ ਕੌਰ, ਸੁਖਵਿੰਦਰ ਕੌਰ, ਜੁਗਰਾਜ ਸਿੰਘ ਆਦਿ ਅਕਾਲੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਏਂਜਲਜ਼ ਪੈਰਾਡਾਈਜ਼ ਸਕੂਲ ਅਜਨਾਲਾ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਵਿਦਿਆਰਥੀਆਂ ਵਲੋਂ ਲਗਾਇਆ ਬਾਜ਼ਾਰ ਅਗਲੀ ਖ਼ਬਰ ਪਿੰਡ ਅਵਾਣ ਲੱਖਾ ਸਿੰਘ ਵਿਖੇ ਵਿਧਾਇਕ ਸਰਕਾਰੀਆ ਦੀ ਅਗਵਾਈ ਹੇਠ ਕਈ ਪਰਿਵਾਰ ਕਾਂਗਰਸ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।