08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਆਰ.ਐਮ.ਪੀ.ਆਈ. ਵਲੋਂ ਅਜਨਾਲਾ ਹਲਕੇ ਤੋਂ ਹੋਰਨਾਂ ਖੱਬੀਆਂ ਤੇ ਜਮਹੂਰੀ ਪਾਰਟੀਆਂ ਨਾਲ ਮਿਲ ਕੇ ਵਿਧਾਨ ਸਭਾ ਚੋਣ ਲੜਨ ਦਾ ਫ਼ੈਸਲਾ

ਅਜਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ.

ਅਜੀਤ ਡੈਸਕ 08-11-2026
ਅਜਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਤਹਿਸੀਲ ਅਜਨਾਲਾ ਦੀ ਜਨਰਲ ਬਾਡੀ ਮੀਟਿੰਗ ਪਾਰਟੀ ਦੇ ਵੈਟਰਨ ਆਗੂ ਕਾਮਰੇਡ ਗੁਰਨਾਮ ਸਿੰਘ ਉਮਰਪੁਰਾ ਦੀ ਪ੍ਰਧਾਨਗੀ ਹੇਠ ਅਜਨਾਲਾ ਵਿਖੇ ਹੋਈ। ਮੀਟਿੰਗ ਵਿਚ ਤਹਿਸੀਲ ਭਰ ਤੋਂ ਪਾਰਟੀ ਆਗੂਆਂ ਅਤੇ ਸਰਗਰਮ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਰ.ਐਮ.ਪੀ.ਆਈ. ਦੇ ਸੂਬਾ ਪ੍ਰਧਾਨ ਰਤਨ ਸਿੰਘ ਰੰਧਾਵਾ ਅਤੇ ਸਕੱਤਰੇਤ ਮੈਂਬਰ ਡਾ. ਸਤਨਾਮ ਸਿੰਘ ਅਜਨਾਲਾ ਨੇ ਦੇਸ਼ ਦੀ ਮੌਜੂਦਾ ਰਾਜਨੀਤਿਕ ਅਤੇ ਆਰਥਿਕ ਸਥਿਤੀ ਬਾਰੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਆਰ.ਐੱਸ.ਐੱਸ. ਦੀ ਵਿਚਾਰਧਾਰਾ ’ ਤੇ ਚੱਲਣ ਵਾਲੀ ਭਾਜਪਾ ਦੀ ਕੇਂਦਰ ਸਰਕਾਰ ਦੇਸ਼ ਵਿਚ ਮਨੂੰਵਾਦੀ ਅਤੇ ਜਾਤ-ਪਾਤ ਅਧਾਰਿਤ ਵਿਵਸਥਾ ਨੂੰ ਮੁੜ ਸਥਾਪਿਤ ਕਰਨਾ ਚਾਹੁੰਦੀ ਹੈ, ਜਿਸ ਨਾਲ ਮਿਹਨਤਕਸ਼ ਵਰਗਾਂ ਨਾਲ ਵਿਤਕਰਾ ਵਧੇਗਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਬਰਾਬਰੀ, ਸਮਾਜਿਕ ਨਿਆਂ ਅਤੇ ਮਿਹਨਤਕਸ਼ ਲੋਕਾਂ ਦੇ ਸਨਮਾਨ ਦੀ ਰਾਖੀ ਲਈ ਅਜਿਹੀਆਂ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਕਾਰਕੁਨਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ, ਗਲੀਆਂ, ਬਾਜ਼ਾਰਾਂ ਅਤੇ ਸ਼ਹਿਰਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮਨੂੰਵਾਦੀ ਵਿਚਾਰਧਾਰਾ ਨੂੰ ਉਤਸ਼ਾਹਿਤ ਕਰਨ ਵਾਲੀਆਂ ਤਾਕਤਾਂ ਨੂੰ ਸਿਆਸੀ ਤੌਰ ’ਤੇ ਨਕਾਰਨ ਲਈ ਲਾਮਬੰਦ ਕਰਨ। ਉਨ੍ਹਾਂ ਭਾਜਪਾ ਦੀਆਂ ਸਹਿਯੋਗੀ ਪਾਰਟੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਦੀ ਵੀ ਆਲੋਚਨਾ ਕੀਤੀ। ਮੀਟਿੰਗ ਦੌਰਾਨ ਅਹਿਮ ਫੈਸਲਾ ਲੈਂਦਿਆਂ ਐਲਾਨ ਕੀਤਾ ਗਿਆ ਕਿ ਆਰ.ਐਮ.ਪੀ.ਆਈ. ਹੋਰਨਾਂ ਖੱਬੀਆਂ ਅਤੇ ਜਮਹੂਰੀ ਪਾਰਟੀਆਂ ਨਾਲ ਮਿਲ ਕੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਚੋਣ ਲੜੇਗੀ। ਇਸ ਮੌਕੇ ਆਰ.ਐਮ.ਪੀ.ਆਈ. ਤਹਿਸੀਲ ਅਜਨਾਲਾ ਦੇ ਸਕੱਤਰ ਨੌਜਵਾਨ ਆਗੂ ਕੁਲਵੰਤ ਸਿੰਘ ਮੱਲੂਨੰਗਲ ਅਤੇ ਸਤਵਿੰਦਰ ਸਿੰਘ ਉਠੀਆਂ ਨੇ ਕਿਹਾ ਕਿ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਤ ਰਵਾਇਤੀ ਪਾਰਟੀਆਂ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਸਮਾਜ ਵਿਚ ਸਥਾਈ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਮਰੇਡ ਅਜਿਹੇ ਸਮਾਜ ਦੀ ਸਿਰਜਣਾ ਲਈ ਸੰਘਰਸ਼ ਕਰ ਰਹੇ ਹਨ, ਜਿਸ ਵਿੱਚ ਹਰ ਵਿਅਕਤੀ ਨੂੰ ਬਰਾਬਰ ਦੇ ਹੱਕ ਮਿਲਣ ਅਤੇ ਅਮੀਰ-ਗਰੀਬ ਦਾ ਪਾੜਾ ਖ਼ਤਮ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੱਬੀਆਂ ਤਾਕਤਾਂ ਦੇ ਨੁਮਾਇੰਦਿਆਂ ਦਾ ਸਮਰਥਨ ਕਰਨ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਵਿਚ ਭੇਜਣ ਲਈ ਯਤਨ ਕਰਨ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕਾਬਲ ਸਿੰਘ ਸ਼ਾਹਲੀਵਾਲ, ਟਹਿਲ ਸਿੰਘ ਚੇਤਨਪੁਰਾ, ਰਜਿੰਦਰ ਸਿੰਘ ਭਲਾ ਪਿੰਡ, ਜਤਿੰਦਰ ਸਿੰਘ ਜਾਫਰਕੋਟ, ਬਲਕਾਰ ਸਿੰਘ ਗੁਲਗੜ੍ਹ, ਪ੍ਰੋਫੈਸਰ ਮਾਲਕ ਸਿੰਘ ਗੁਰਾਲਾ, ਲਖਬੀਰ ਸਿੰਘ ਤੇੜਾ ਰਾਜਪੂਤਾਂ, ਦੇਸਾ ਸਿੰਘ ਭਿੰਡੀ ਔਲਖ, ਬੀਬੀ ਅਜੀਤ ਕੌਰ ਕੋਟ ਰਜ਼ਾਦਾ, ਜੱਗਾ ਸਿੰਘ ਡੱਲਾ, ਗਾਇਕ ਗੁਰਪਾਲ ਗਿੱਲ ਸੈਦਪੁਰ, ਬਲਵਿੰਦਰ ਸਿੰਘ ਬੱਲ ਲੱਭੇ ਦਰਿਆ, ਸੁਰਜੀਤ ਸਿੰਘ ਭੂਰੇਗਿੱਲ, ਸੱਤਪਾਲ ਸਿੰਘ, ਗੌਰਵ ਸਾਰਗਦੇਵ, ਬੀਬੀ ਸਰਬਜੀਤ ਕੌਰ ਅਤੇ ਨਰਿੰਜਨ ਸਿੰਘ ਜਸਰਾਊਰ, ਜਥੇਦਾਰ ਤਸਬੀਰ ਸਿੰਘ ਹਾਸਮਪੁਰਾ, ਰਸ਼ਪਾਲ ਸਿੰਘ ਸਾਹੋਵਾਲ, ਅਮਰਜੀਤ ਸਿੰਘ ਭਿੰਡੀ ਸੈਦਾਂ, ਬੀਬੀ ਅਮਨਦੀਪ ਕੌਰ ਅਜਨਾਲਾ, ਲਖਬੀਰ ਸਿੰਘ ਤੱਲੇ ਅਤੇ ਜਗਪ੍ਰੀਤ ਸਿੰਘ ਜੋਸ਼ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਬਾਬਾ ਨਰਿੰਦਰ ਸਿੰਘ ਜੀ (ਗੁ: ਲੰਗਰ ਸਾਹਿਬ) ਸ੍ਰੀ ਹਜੂਰ ਸਾਹਿਬ ਵਾਲੇ ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ ਅਗਲੀ ਖ਼ਬਰ ਗੈਂਗਸਟਰਾਂ ਦੀਆਂ ਧਮਕੀਆਂ ਤੇ ਫਿਰੌਤੀਆਂ ਤੋਂ ਤੰਗ ਆ ਕੇ ਭਾਜਪਾ ਆਗੂ ਰਾਜੀਵ ਕੁਮਾਰ ਮਾਣਾ ਜੰਡਿਆਲਾ ਗੁਰੂ ਛੱਡਣ ਲਈ ਮਜਬੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।