13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦੇਣ ਦਾ ਅਹਿਮ ਉਪਰਾਲਾ- ਹਰਭਜਨ ਸਿੰਘ ਈ.ਟੀ.ਓ.

ਮਾਨਾਂਵਾਲਾ, 12 ਨਵੰਬਰ (ਗੁਰਦੀਪ ਸਿੰਘ ਨਾਗੀ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 13-11-2026
ਮਾਨਾਂਵਾਲਾ, 12 ਨਵੰਬਰ (ਗੁਰਦੀਪ ਸਿੰਘ ਨਾਗੀ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਪਿੰਡ ਮਲਕਪੁਰ ਦੇ 190 ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸੰਬੰਧੀ ਕਾਗਜ਼ਾਤ ਵੰਡੇ ਗਏ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਮੁੱਖ ਉਦੇਸ਼ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਪ੍ਰਦਾਨ ਕਰਨਾ ਹੈ, ਜੋ ਲੰਬੇ ਸਮੇਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਹਨ ਪਰ ਉਨ੍ਹਾਂ ਕੋਲ ਮਾਲਕੀ ਸਬੰਧੀ ਕਾਨੂੰਨੀ ਦਸਤਾਵੇਜ਼ ਨਹੀਂ ਸਨ। ਉਨ੍ਹਾਂ ਕਿਹਾ ਕਿ ਘਰ ਦੀ ਮਾਲਕੀ ਦਾ ਹੱਕ ਮਿਲਣਾ ਹਰ ਪਰਿਵਾਰ ਲਈ ਬਹੁਤ ਮਹੱਤਵਪੂਰਨ ਹੈ। ਇਸ ਨਾਲ ਲੋਕਾਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਸੁਰੱਖਿਆ ਮਿਲੇਗੀ ਅਤੇ ਉਹ ਮਾਣ-ਸਨਮਾਨ ਨਾਲ ਆਪਣਾ ਜੀਵਨ ਬਤੀਤ ਕਰ ਸਕਣਗੇ। ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਸਰਪੰਚ ਨਿਰਵੈਰ ਸਿੰਘ, ਨਿਰੰਜਨ ਸਿੰਘ, ਸੁਰਿੰਦਰ ਸਿੰਘ ਫੌਜੀ, ਕਰਮਜੀਤ ਸਿੰਘ, ਪਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਮਾਵਾਂ ਧੀਆਂ ਦੀ ਲਲਕਾਰ ਰੈਲੀ ਵਿਚ ਸ਼ਾਮਿਲ ਹੋਣ ਵਾਲੀਆਂ ਮਹਿਲਾਵਾਂ ਦਾ ਧੰਨਵਾਦ ਅਗਲੀ ਖ਼ਬਰ ਸਤਲਾਣੀ ਸਾਹਿਬ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਪਾਰਟੀਸ਼ਨ ਮਿਊਜ਼ੀਅਮ ਦਾ ਵਿੱਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।