13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵਿਧਾਇਕ ਧਾਲੀਵਾਲ ਵਲੋਂ ਕੰਦੋਵਾਲੀ ਵਿਖੇ ਖੇਡ ਮੈਦਾਨ ਦਾ ਉਦਘਾਟਨ

ਜਗਦੇਵ ਕਲਾਂ, 12 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਖੇਡ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕੇ ਦੇ ਪਿੰਡ ਕੰਦੋਵਾਲੀ ਵਿਖੇ ਆਧੁਨਿਕ ਮਾਡਲ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਵਿਚ ਖੇਡ ਮੈਦਾਨਾਂ ਦੀ ਉਸਾਰੀ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਬਿਹਤਰ ਮੌਕੇ ਮਿਲਣਗੇ।

ਅਜੀਤ ਡੈਸਕ 13-11-2026
ਜਗਦੇਵ ਕਲਾਂ, 12 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਖੇਡ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕੇ ਦੇ ਪਿੰਡ ਕੰਦੋਵਾਲੀ ਵਿਖੇ ਆਧੁਨਿਕ ਮਾਡਲ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਵਿਚ ਖੇਡ ਮੈਦਾਨਾਂ ਦੀ ਉਸਾਰੀ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਬਿਹਤਰ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਿੰਡ ਪੱਧਰ ’ਤੇ ਖੇਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਸ. ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਵਿਚ ਸਿਹਤ, ਸਿੱਖਿਆ, ਖੇਡਾਂ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਕਈ ਅਹਿਮ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਯਤਨਸ਼ੀਲ ਹੈ। ਹਲਕਾ ਅਜਨਾਲਾ ਦੇ ਲੋਕਾਂ ਨਾਲ ਆਪਣੇ ਸਬੰਧਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਹਲਕਾ ਉਨ੍ਹਾਂ ਲਈ ਸਿਰਫ਼ ਇਕ ਚੋਣ ਹਲਕਾ ਨਹੀਂ, ਸਗੋਂ ਪਰਿਵਾਰ ਵਾਂਗ ਹੈ। ਇਸ ਮੌਕੇ ਸੀਨੀਅਰ ਆਪ ਆਗੂ ਸੁਖਪਾਲ ਸਿੰਘ ਰੰਧਾਵਾ ਕੰਦੋਵਾਲੀ, ਸਰਪੰਚ ਹਰਪ੍ਰੀਤ ਸਿੰਘ ਕੰਦੋਵਾਲੀ, ਯੂਥ ਆਗੂ ਤਜਿੰਦਰ ਸਿੰਘ ਸੰਤੂਨੰਗਲ, ਸਰਪੰਚ ਧੰਨਜੀਤ ਸਿੰਘ ਸੈਂਸਰਾ ਕਲਾਂ, ਪੀ.ਏ. ਮੁਖਤਾਰ ਸਿੰਘ, ਸਰਪੰਚ ਰਵੇਲ ਸਿੰਘ ਪਠਾਣ ਨੰਗਲ, ਸੂਬੇਦਾਰ ਜਗਦੀਸ਼ ਸਿੰਘ, ਗੁਰਸੇਵਕ ਸਿੰਘ ਕੰਦੋਵਾਲੀ, ਰਾਜਬੀਰ ਸਿੰਘ, ਪ੍ਰੇਮ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਛੱਠ ਪੂਜਾ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਪਰਿਕਰਮਾ ਨੂੰ ਖੂਬਸੂਰਤ ਅਤੇ ਖੁੱਲ੍ਹਾ ਕਰਨ ਲਈ ਕਾਰ ਸੇਵਾਵਾਂ ਜਾਰੀ- ਮੈਨੇਜਰ ਸ਼ੇਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।