13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅਕਾਲੀ ਦਲ ਪ੍ਰਤੀ ਸੂਬੇ ਦੇ ਲੋਕਾਂ ਵਿਚ ਵੱਧ ਰਹੀ ਹਰਮਨ ਪਿਆਰਤਾ ਨੇ ਸਰਕਾਰ ਬਣਨ ਦਾ ਦਿੱਤਾ ਸਬੂਤ- ਮਜੀਠੀਆ

ਜੇਠੂਵਾਲ, 12 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ’ਚ ਕੀਤੀਆਂ ਰੈਲੀਆਂ ’ਚ ਲੋਕਾਂ ਦੇ ਵੱਡੇ ਇਕੱਠਾਂ ਤੇ ਲੋਕਾਂ ਵਿਚ ਪਾਰਟੀ ਪ੍ਰਤੀ ਵੱਧ ਰਹੀ ਹਰਮਨ ਪਿਆਰਤਾ ਨੇ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸੂਬੇ ਅਕਾਲੀ ਦਲ ਦੀ ਸਰਕਾਰ ਬਣਨ ਲਈ ਭਰਵਾਂ ਸਬੂਤ ਦਿੱਤਾ। ਉਕਤ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੀਤਾ ।

ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ 13-11-2026
ਜੇਠੂਵਾਲ, 12 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ’ਚ ਕੀਤੀਆਂ ਰੈਲੀਆਂ ’ਚ ਲੋਕਾਂ ਦੇ ਵੱਡੇ ਇਕੱਠਾਂ ਤੇ ਲੋਕਾਂ ਵਿਚ ਪਾਰਟੀ ਪ੍ਰਤੀ ਵੱਧ ਰਹੀ ਹਰਮਨ ਪਿਆਰਤਾ ਨੇ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸੂਬੇ ਅਕਾਲੀ ਦਲ ਦੀ ਸਰਕਾਰ ਬਣਨ ਲਈ ਭਰਵਾਂ ਸਬੂਤ ਦਿੱਤਾ। ਉਕਤ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੀਤਾ । ਮਜੀਠੀਆ ਨੇ ਕਿਹਾ ਕਿ ‘ਆਪ’ ਸਰਕਾਰ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਹੋਇਆਂ ਮੁੜ ਸੱਤਾ ਹਾਸਿਲ ਕਰਨ ਲਈ ਲੋਕਾਂ ਨੂੰ ਹੁਣ ਤੋਂ ਹੀ ਭਰਮਾਉਣ ਵਾਸਤੇ ਜੋ ਸਹੂਲਤਾਂ ਦੇਣ ਬਾਰੇ ਐਲਾਨ ਕਰ ਰਹੀ ਹੈ ਇਹ ਸਿਰਫ ਅਖ਼ਬਾਰੀ ਬਿਆਨਬਾਜੀ ਤੱਕ ਸੀਮਤ ਹੈ ਜਦੋਂ ਕਿ ਇਸ ਸਰਕਾਰ ਦੇ ਰਾਜ ਅੰਦਰ ਅਮਨ ਕਾਨੂੰਨ ਦੀ ਸਥਿਤੀ ਦਿਨ-ਬ-ਦਿਨ ਡਾਵਾਂ ਡੋਲ ਹੁੰਦੀ ਦਿਖਾਈ ਦੇ ਰਹੀ ਹੈ। ਇਸ ਮੌਕੇ ਮੇਜਰ ਸ਼ਿਵਚਰ ਸਿੰਘ ਸਿਵੀ ਓਐਸਡੀ ਮਜੀਠੀਆ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਕੇਸ਼ ਪ੍ਰਾਸਰ ਸਿਆਸੀ ਸਕੱਤਰ ਮਜੀਠੀਆ, ਸਰਪੰਚ ਗੁਰਭੇਜ ਸਿੰਘ ਸੋਨਾ, ਜਸਪਾਲ ਸਿੰਘ ਭੋਆ ਸਾਬਕਾ ਸਰਪੰਚ, ਮੈਨੇਜਰ ਜਗਰੂਪ ਸਿੰਘ ਮਜੀਠਾ, ਸਾਬਕਾ ਮੈਨੇਜਰ ਹਰਜੀਤ ਸਿੰਘ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਪੰਚਾਇਤਾਂ ਤੇ ਲੋਕ ਸਹਿਯੋਗ ਦੇਣ- ਹਰਜਿੰਦਰ ਬੱਲ, ਲੱਖਾ ਸਿੰਘ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਸਾਰੰਗਦੇਵ, ਨੰਗਲ ਵੰਝਾਂਵਾਲਾ ਅਤੇ ਕਿਆਮਪੁਰ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਬਣੇ ਖੇਡ ਸਟੇਡੀਅਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।