ਅਟਾਰੀ-ਵਾਹਗਾ ਬਾਰਡਰ ਖੋਲ੍ਹਣ ਲਈ ਅਟਾਰੀ ਸਰਹੱਦ ’ਤੇ ਵਾਹਿਗੁਰੂ ਅੱਗੇ ਕੀਤੀ ਅਰਦਾਸ ਬੇਨਤੀ
ਅਟਾਰੀ, (ਅੰਮ੍ਰਿਤਸਰ) 12 ਨਵੰਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਅਟਾਰੀ-ਵਾਹਗਾ ਬਾਰਡਰ ਖੋਲਣ ਲਈ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਅੰਤਰਰਾਸ਼ਟਰੀ ਅਟਾਰੀ ਸਰਹੱਦ ’ਤੇ ਸਥਿਤ ਇੰਟੀਗਰੇਟਡ ਚੈੱਕ ਪੋਸਟ ਦੇ ਮੁੱਖ ਦੁਆਰ ਅੱਗੇ ਵਾਹਿਗੁਰੂ ਅੱਗੇ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਅਕਾਲੀ ਦਲ ਵਾਰਸ ਪੰਜਾਬ ਦੇ ਸੀਨੀਅਰ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ਼ਮਸ਼ੇਰ ਸਿੰਘ ਸ਼ੇਰਾ ਲਹੌਰੀ ਮੱਲ, ਗੁਲਜਾਰ ਸਿੰਘ ਖਾਸਾ, ਪਰਮਜੀਤ ਸਿੰਘ ਵਣੀਏਕੇ, ਪ੍ਰਗਟ ਸਿੰਘ ਘਰਿੰਡਾ ਅਤੇ ਆਗੂ-ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ ।
ਅਟਾਰੀ, (ਅੰਮ੍ਰਿਤਸਰ) 12 ਨਵੰਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਅਟਾਰੀ-ਵਾਹਗਾ ਬਾਰਡਰ ਖੋਲਣ ਲਈ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਅੰਤਰਰਾਸ਼ਟਰੀ ਅਟਾਰੀ ਸਰਹੱਦ ’ਤੇ ਸਥਿਤ ਇੰਟੀਗਰੇਟਡ ਚੈੱਕ ਪੋਸਟ ਦੇ ਮੁੱਖ ਦੁਆਰ ਅੱਗੇ ਵਾਹਿਗੁਰੂ ਅੱਗੇ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਅਕਾਲੀ ਦਲ ਵਾਰਸ ਪੰਜਾਬ ਦੇ ਸੀਨੀਅਰ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ਼ਮਸ਼ੇਰ ਸਿੰਘ ਸ਼ੇਰਾ ਲਹੌਰੀ ਮੱਲ, ਗੁਲਜਾਰ ਸਿੰਘ ਖਾਸਾ, ਪਰਮਜੀਤ ਸਿੰਘ ਵਣੀਏਕੇ, ਪ੍ਰਗਟ ਸਿੰਘ ਘਰਿੰਡਾ ਅਤੇ ਆਗੂ-ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ । ਉਨ੍ਹਾਂ ਕਿਹਾ ਕਿ ਵਪਾਰ ਬੰਦ ਹੋਣ ਨਾਲ ਕੁੱਲੀਆਂ ਦੇ ਚੁੱਲੇ ਠੰਢੇ ਪੈ ਗਏ ਹਨ ਜਿਸ ਕਾਰਨ ਉਹਨਾਂ ਦੇ ਘਰਾਂ ਦਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਚੱਲ ਰਿਹਾ ਹੈ। ਇਹ ਵਪਾਰ ਚੱਲਣ ਨਾਲ ਕੁੱਲੀਆਂ, ਵਪਾਰੀਆਂ ਅਤੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਰੋਜੀ ਰੋਟੀ ਮਿਲੇਗੀ। ਉਨ੍ਹਾਂ ਕਿਹਾ ਕਿ ਅਟਾਰੀ ਦੇ ਸਰਪੰਚ ਹਰਪ੍ਰੀਤ ਸਿੰਘ ਹੈਪੀ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਅੰਤਰਰਾਸ਼ਟਰੀ ਅਟਾਰੀ ਵਾਹਗਾ ਹਾਈਵੇਅ ਬੰਦ ਕੀਤਾ ਜਾਵੇਗਾ। ਇਸ ਮੌਕੇ ਅਟਾਰੀ ਸਰਹੱਦ ਸਿਕਿਉਰਟੀ ਇੰਚਾਰਜ ਨਰਾਇਣਜੀਤ, ਪੰਜਾਬ ਪੁਲਿਸ ਅਤੇ ਬੀਐਸਐਫ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ।