2027 ’ ਚ ਵਿਧਾਨ ਸਭਾ ਚੋਣਾਂ ਭਾਰੀ ਬਹੁਮਤ ਨਾਲ ਜਿੱਤੇਗੀ ਆਮ ਆਦਮੀ ਪਾਰਟੀ-ਜਰਨੈਲ ਸਿੰਘ ਢੋਟ * ਕਿਹਾ, ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ‘ਆਪ’ ਵਚਨਬੱਧ
ਅੰਮ੍ਰਿਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ ਜਰਨੈਲ ਸਿੰਘ ਢੋਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਜਰਨੈਲ ਸਿੰਘ ਢੋਟ
14-11-2026