14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਭਾਈ ਜਸਕਰਨ ਸਿੰਘ ਰਿਆੜ ਮੁੜ ਬਣੇ ਅਕਾਲੀ ਦਲ ਵਾਰਿਸ ਪੰਜਾਬ ਦੇ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ

ਮਜੀਠਾ, 13 ਨਵੰਬਰ (ਜਗਤਾਰ ਸਿੰਘ ਸਹਿਮੀ)-ਅਕਾਲੀ ਦਲ ਵਾਰਿਸ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਜਥੇਬੰਦਕ ਢਾਂਚੇ ਵਿਚ ਵੱਡਾ ਫੇਰਬਦਲ ਕਰਦਿਆਂ ਪੁਰਾਣਾ ਢਾਂਚਾ ਭੰਗ ਕਰਕੇ ਨਵੇਂ ਸਿਰੇ ਤੋਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਪਾਰਟੀ ਹਾਈਕਮਾਂਡ ਨੇ ਭਾਈ ਜਸਕਰਨ ਸਿੰਘ ਰਿਆੜ ’ਤੇ ਮੁੜ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਅੰਮ੍ਰਿਤਸਰ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ।

ਅਕਾਲੀ ਦਲ ਵਾਰਸ ਪੰਜਾਬ ਦੇ ਆਈ ਟੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੰਵਲਜੀਤ ਸਿੰਘ ਸੋਹੀ । ਅਕਾਲੀ ਦਲ ਵਾਰਸ ਪੰਜਾਬ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਭਾਈ ਜਸਕਰਨ ਸਿੰਘ । 14-11-2026
ਮਜੀਠਾ, 13 ਨਵੰਬਰ (ਜਗਤਾਰ ਸਿੰਘ ਸਹਿਮੀ)-ਅਕਾਲੀ ਦਲ ਵਾਰਿਸ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਜਥੇਬੰਦਕ ਢਾਂਚੇ ਵਿਚ ਵੱਡਾ ਫੇਰਬਦਲ ਕਰਦਿਆਂ ਪੁਰਾਣਾ ਢਾਂਚਾ ਭੰਗ ਕਰਕੇ ਨਵੇਂ ਸਿਰੇ ਤੋਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਪਾਰਟੀ ਹਾਈਕਮਾਂਡ ਨੇ ਭਾਈ ਜਸਕਰਨ ਸਿੰਘ ਰਿਆੜ ’ਤੇ ਮੁੜ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਅੰਮ੍ਰਿਤਸਰ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਭਾਈ ਜਸਕਰਨ ਸਿੰਘ ਰਿਆੜ ਪਹਿਲਾਂ ਵੀ ਇਸੇ ਅਹੁਦੇ ’ਤੇ ਰਹਿੰਦਿਆਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਸੁਚੱਜੇ ਢੰਗ ਨਾਲ ਚਲਾ ਚੁੱਕੇ ਹਨ। ਆਪਣੇ ਪਿਛਲੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਪਿੰਡਾਂ ਅਤੇ ਕਸਬਿਆਂ ਵਿਚ ਪਾਰਟੀ ਦਾ ਅਧਾਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਵਰਕਰਾਂ ਦੀ ਹਰ ਮੁਸ਼ਕਲ ਵਿਚ ਸਾਥ ਦੇਣ ਲਈ ਵਿਸ਼ੇਸ਼ ਯਤਨ ਕੀਤੇ ਸਨ। ਉਨ੍ਹਾਂ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਹੀ ਪਾਰਟੀ ਨੇ ਉਨ੍ਹਾਂ ਨੂੰ ਮੁੜ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਇਸ ਦੀ ਜਾਣਕਾਰੀ ਅਕਾਲੀ ਦਲ ਵਾਰਿਸ ਪੰਜਾਬ ਦੇ ਅੰਮ੍ਰਿਤਸਰ ਦੇ ਆਈ.ਟੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੰਵਲਜੀਤ ਸਿੰਘ ਸੋਹੀ ਨੇ ਦਿੱਤੀ। ਕੰਵਲਜੀਤ ਸਿੰਘ ਸੋਹੀ ਨੇ ਵਿਸ਼ੇਸ਼ ਤੌਰ ‘ਤੇ ਭਾਈ ਜਸਕਰਨ ਸਿੰਘ ਰਿਆੜ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਮੁੜ ਸੌਂਪੀ ਗਈ ਜ਼ਿੰਮੇਵਾਰੀ ਨਾਲ ਜਥੇਬੰਦਕ ਕੰਮਾਂ ਨੂੰ ਨਵੀਂ ਗਤੀ ਮਿਲੇਗੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਭਾਈ ਰਿਆੜ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪਹਿਲਾਂ ਦੀ ਤਰਾਂ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਂਦਿਆਂ ਜ਼ਿਲ੍ਹੇ ਵਿਚ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ ਅਤੇ ਹਰ ਵਰਕਰ ਨੂੰ ਨਾਲ ਲੈ ਕੇ ਚੱਲਣਗੇ।
ਪਿਛਲੀ ਖ਼ਬਰ ਐਸ.ਐਸ.ਪੀ. ਦਿਹਾਤੀ ਵੱਲੋਂ ਥਾਣਾ ਲੋਪੋਕੇ ਦੀ ਚੈਕਿੰਗ, ਪੁਲਿਸ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਕੱਲ੍ਹ ਮਨਾਇਆ ਜਾਵੇਗਾ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।