ਨਾਨੋਕੇ ਅਤੇ ਲੱਖੂਵਾਲ ਵਿਚ ਕਾਂਗਰਸ ਤੇ ਅਕਾਲੀ ਦਲ ਬਾਦਲ ਨੂੰ ਝਟਕਾ, ਦਰਜਨਾਂ ਪਰਿਵਾਰ ‘ਆਪ’ ਵਿਚ ਸ਼ਾਮਿਲ
ਅਜਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਨਾਨੋਕੇ ਅਤੇ ਲੱਖੂਵਾਲ ਵਿਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਅੱਜ ਸ਼ਾਮ ਸਮੇਂ ਦੋਵਾਂ ਪਿੰਡਾਂ ਵਿਚ ਕਰਵਾਏ ਗਏ ਵੱਖ-ਵੱਖ ਸਮਾਗਮਾਂ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਨਾਨੋਕੇ ਤੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਰਛਪਾਲ ਸਿੰਘ, ਸਤਨਾਮ ਸਿੰਘ, ਜਸਪਿੰਦਰ ਸਿੰਘ, ਰਣਜੀਤ ਸਿੰਘ, ਸਰਵਣ ਸਿੰਘ, ਕਾਬਲ ਸਿੰਘ, ਜਗਦੀਪ ਸਿੰਘ ਅਤੇ ਬਲਰਾਜ ਸਿੰਘ ਤੋਂ ਇਲਾਵਾ ਪਿੰਡ ਲੱਖੂਵਾਲ ਤੋਂ ਰਾਜੂ ਮਸੀਹ ਗੋਲੀ, ਪਰਮਜੀਤ ਮਸੀਹ, ਲਾਲ ਮਸੀਹ, ਸੋਨੂ ਮਸੀਹ, ਜਸਪਾਲ ਮਸੀਹ, ਸਾਬਕਾ ਸਰਪੰਚ ਬੀਰ ਸਿੰਘ, ਕਰਨ ਮਸੀਹ, ਸੰਦੀਪ ਮਸੀਹ, ਲਵਜੀਤ ਮਸੀਹ, ਅਮਨਦੀਪ ਮਸੀਹ, ਜੌਨ ਲੱਦੜ, ਅਮਿੱਤ ਮਸੀਹ, ਹਰਜੀਤ ਕੌਰ, ਰਾਣੀ, ਸਰਬਜੀਤ ਕੌਰ, ਰਾਜ ਅਤੇ ਨੇਹਾ ਸਮੇਤ ਹੋਰਨਾਂ ਨੂੰ ਪਾਰਟੀ ਚਿੰਨ੍ਹ ਵਾਲੇ ਮਫ਼ਲਰ ਭੇਟ ਕਰਕੇ ਸਨਮਾਨਿਤ ਕੀਤਾ ।
ਅਜਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਨਾਨੋਕੇ ਅਤੇ ਲੱਖੂਵਾਲ ਵਿਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਅੱਜ ਸ਼ਾਮ ਸਮੇਂ ਦੋਵਾਂ ਪਿੰਡਾਂ ਵਿਚ ਕਰਵਾਏ ਗਏ ਵੱਖ-ਵੱਖ ਸਮਾਗਮਾਂ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਨਾਨੋਕੇ ਤੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਰਛਪਾਲ ਸਿੰਘ, ਸਤਨਾਮ ਸਿੰਘ, ਜਸਪਿੰਦਰ ਸਿੰਘ, ਰਣਜੀਤ ਸਿੰਘ, ਸਰਵਣ ਸਿੰਘ, ਕਾਬਲ ਸਿੰਘ, ਜਗਦੀਪ ਸਿੰਘ ਅਤੇ ਬਲਰਾਜ ਸਿੰਘ ਤੋਂ ਇਲਾਵਾ ਪਿੰਡ ਲੱਖੂਵਾਲ ਤੋਂ ਰਾਜੂ ਮਸੀਹ ਗੋਲੀ, ਪਰਮਜੀਤ ਮਸੀਹ, ਲਾਲ ਮਸੀਹ, ਸੋਨੂ ਮਸੀਹ, ਜਸਪਾਲ ਮਸੀਹ, ਸਾਬਕਾ ਸਰਪੰਚ ਬੀਰ ਸਿੰਘ, ਕਰਨ ਮਸੀਹ, ਸੰਦੀਪ ਮਸੀਹ, ਲਵਜੀਤ ਮਸੀਹ, ਅਮਨਦੀਪ ਮਸੀਹ, ਜੌਨ ਲੱਦੜ, ਅਮਿੱਤ ਮਸੀਹ, ਹਰਜੀਤ ਕੌਰ, ਰਾਣੀ, ਸਰਬਜੀਤ ਕੌਰ, ਰਾਜ ਅਤੇ ਨੇਹਾ ਸਮੇਤ ਹੋਰਨਾਂ ਨੂੰ ਪਾਰਟੀ ਚਿੰਨ੍ਹ ਵਾਲੇ ਮਫ਼ਲਰ ਭੇਟ ਕਰਕੇ ਸਨਮਾਨਿਤ ਕੀਤਾ । ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ. ਧਾਲੀਵਾਲ ਨੇ ਕਿਹਾ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਲੰਮਾ ਸਮਾਂ ਪੰਜਾਬ ਦੀ ਸੱਤਾ ਦਾ ਆਨੰਦ ਮਾਣਿਆ, ਪਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਏ ਸਿਆਸੀ ਹਿੱਤਾਂ ਨੂੰ ਪਹਿਲ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਅਜਨਾਲਾ ਦੇ ਪਿੰਡਾਂ ਵਿਚ ਮਿਲ ਰਿਹਾ ਲੋਕਾਂ ਦਾ ਸਮਰਥਨ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਵਿਕਾਸ ਅਤੇ ਲੋਕ ਪੱਖੀ ਰਾਜਨੀਤੀ ਦੇ ਨਾਲ ਖੜ੍ਹੇ ਹਨ। ਇਸ ਮੌਕੇ ਬਲਾਕ ਸੰਮਤੀ ਰਮਦਾਸ ਦੇ ਚੇਅਰਮੈਨ ਪ੍ਰਿਥੀਪਾਲ ਸਿੰਘ ਘੋਨੇਵਾਲਾ, ਬਲਾਕ ਪ੍ਰਧਾਨ ਮਲਕੀਤ ਸਿੰਘ ਲਾਲੀ ਸ਼ਾਹ ਨਾਨੋਕੇ, ਸਰਪੰਚ ਧਨਵੰਤ ਸਿੰਘ ਧੰਨਾ ਸੈਂਸਰਾ, ਸਾਬਕਾ ਸਰਪੰਚ ਸਕੱਤਰ ਸਿੰਘ ਸੈਂਸਰਾ, ਸਰਪੰਚ ਗੁਰਪਾਲ ਸਿੰਘ, ਸਰਪੰਚ ਮਨਦੀਪ ਸਿੰਘ, ਅਜੀਤ ਮਸੀਹ, ਲਖਵਿੰਦਰ ਸਿੰਘ ਨੋਨੀ, ਅਮਰੀਕ ਸਿੰਘ ਯੂ.ਐੱਸ.ਏ ਵਾਲੇ ਆਦਿ ਹਾਜ਼ਰ ਸਨ।