16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੰਤ ਬਾਬਾ ਸੋਹਣ ਸਿੰਘ ਦੀ 41ਵੀਂ ਸਾਲਾਨਾ ਬਰਸੀ ’ਤੇ ਵਿਸ਼ਾਲ ਗੁਰਮਤਿ ਸਮਾਗਮ ਅੱਜ

ਮਜੀਠਾ, 15 ਨਵੰਬਰ (ਜਗਤਾਰ ਸਿੰਘ ਸਹਿਮੀ)-ਹਲਕਾ ਮਜੀਠਾ ਦੇ ਪਿੰਡ ਕਲੇਰ ਮਾਂਗਟ ਦੇ ਗੁਰਦੁਆਰਾ ਸੰਤ ਬਾਬਾ ਸੋਹਣ ਸਿੰਘ ਚੜ੍ਹਦੀ ਪੱਤੀ ਕਲੇਰ ਮਾਂਗਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਸੋਹਣ ਸਿੰਘ ਜੀ ਦੀ 41ਵੀਂ ਸਲਾਨਾ ਬਰਸੀ ਪਿੰਡ ਵਾਸੀਆਂ ਤੇ ਸਮੂਹ ਸੰਗਤਾਂ ਵਲੋ ਬੜੀ ਸ਼ਰਧਾ ਭਾਵਨਾ ਨਾਲ 16 ਨਵੰਬਰ ਦਿਨ ਸੋਮਵਾਰ ਨੂੰ ਮਨਾਈ ਜਾ ਰਹੀ ਹੈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਹਰਵਿੰਦਰ ਸਿੰਘ ਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਹਿਬ ਵਿਖੇ ਪਿਛਲੇ ਦਿਨਾਂ ਤੋਂ ਲੜੀਵਾਰ ਰਖਾਏ ਗਏ ਸ਼੍ਰੀ ਅਖੰਡ ਪਾਠ ਸਹਿਬ ਜੀ ਦੇ ਭੋਗ ਪੈਣ ਉਪਰੰਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਭਾਈ ਬਲਜਿੰਦਰ ਸਿੰਘ ਕਲੇਰ ਮਾਂਗਟ ਰਾਗੀ ਜੱਥਾ, ਭਾਈ ਸਰਵਣ ਸਿੰਘ ਸ਼ਾਮਨਗਰ ਦੇ ਕਵੀਸ਼ਰੀ ਜਥੇ ਸਮੇਤ ਹੋਰ ਵੀ ਪੰਥ ਪ੍ਰਸਿੱਧ ਕੀਰਤਨੀ, ਕਵੀਸ਼ਰੀ ਜਥਿਆ ਤੇ ਕਥਾ ਵਾਚਕਾਂ ਵਲੋਂ ਗੁਰਬਾਣੀ ਜੱਸ ਗਾਇਨ ਕਰਕੇ ਸੰਗਤਾਂ ਨੂੰ ਸਹਿਬ ਸ਼੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਵਿਚਾਰ ਧਾਰਾ ਨਾਲ ਜੋੜਨ ਦਾ ਯਤਨ ਕੀਤਾ ਜਾਵੇਗਾ।

ਸੰਤ ਬਾਬਾ ਸੋਹਣ ਸਿੰਘ 16-11-2026
ਮਜੀਠਾ, 15 ਨਵੰਬਰ (ਜਗਤਾਰ ਸਿੰਘ ਸਹਿਮੀ)-ਹਲਕਾ ਮਜੀਠਾ ਦੇ ਪਿੰਡ ਕਲੇਰ ਮਾਂਗਟ ਦੇ ਗੁਰਦੁਆਰਾ ਸੰਤ ਬਾਬਾ ਸੋਹਣ ਸਿੰਘ ਚੜ੍ਹਦੀ ਪੱਤੀ ਕਲੇਰ ਮਾਂਗਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਸੋਹਣ ਸਿੰਘ ਜੀ ਦੀ 41ਵੀਂ ਸਲਾਨਾ ਬਰਸੀ ਪਿੰਡ ਵਾਸੀਆਂ ਤੇ ਸਮੂਹ ਸੰਗਤਾਂ ਵਲੋ ਬੜੀ ਸ਼ਰਧਾ ਭਾਵਨਾ ਨਾਲ 16 ਨਵੰਬਰ ਦਿਨ ਸੋਮਵਾਰ ਨੂੰ ਮਨਾਈ ਜਾ ਰਹੀ ਹੈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਹਰਵਿੰਦਰ ਸਿੰਘ ਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਹਿਬ ਵਿਖੇ ਪਿਛਲੇ ਦਿਨਾਂ ਤੋਂ ਲੜੀਵਾਰ ਰਖਾਏ ਗਏ ਸ਼੍ਰੀ ਅਖੰਡ ਪਾਠ ਸਹਿਬ ਜੀ ਦੇ ਭੋਗ ਪੈਣ ਉਪਰੰਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਭਾਈ ਬਲਜਿੰਦਰ ਸਿੰਘ ਕਲੇਰ ਮਾਂਗਟ ਰਾਗੀ ਜੱਥਾ, ਭਾਈ ਸਰਵਣ ਸਿੰਘ ਸ਼ਾਮਨਗਰ ਦੇ ਕਵੀਸ਼ਰੀ ਜਥੇ ਸਮੇਤ ਹੋਰ ਵੀ ਪੰਥ ਪ੍ਰਸਿੱਧ ਕੀਰਤਨੀ, ਕਵੀਸ਼ਰੀ ਜਥਿਆ ਤੇ ਕਥਾ ਵਾਚਕਾਂ ਵਲੋਂ ਗੁਰਬਾਣੀ ਜੱਸ ਗਾਇਨ ਕਰਕੇ ਸੰਗਤਾਂ ਨੂੰ ਸਹਿਬ ਸ਼੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਵਿਚਾਰ ਧਾਰਾ ਨਾਲ ਜੋੜਨ ਦਾ ਯਤਨ ਕੀਤਾ ਜਾਵੇਗਾ। ਇਸ ਮੌਕੇ ਗੁਰਦੁਆਰਾਂ ਸਹਿਬ ਦੇ ਗ੍ਰੰਥੀ ਸਿੰਘ ਬਾਬਾ ਹਰਵਿੰਦਰ ਸਿੰਘ ਤੇ ਪ੍ਰਧਾਨ ਅਮਰਜੀਤ ਸਿੰਘ ਕਲੇਰ ਨਾਲ ਹੋਰ ਬਹੁਤ ਸਾਰੇ ਪ੍ਰਬੰਧਕ ਤੇ ਮੋਹਤਬਰ ਮੌਜੂਦ ਸਨ।
ਪਿਛਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਲੋਂ ਬਾਲ ਦਿਵਸ ’ਤੇ ਖੇਡ ਉਤਸਵ ਅਗਲੀ ਖ਼ਬਰ ਬੰਦੀ ਛੋੜ ਦਿਵਸ ਨੂੰ ਸਮਰਪਿਤ ਪਿੰਡ ਨੰਗਲ ਪੰਨੂਆਂ ਵਿਖੇ ਛੇਵਾਂ ਕਬੱਡੀ ਖੇਡ ਟੂਰਨਾਮੈਂਟ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।