17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰਦੁਆਰਾ ਢਾਬਸਰ ਸਾਹਿਬ, ਦੌਲੋ ਨੰਗਲ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅਜਨਾਲਾ ਖੇਤਰ ਦੇ ਨਾਮਵਰ ਸਿੱਖਿਆ ਮਾਹਿਰ ਮਾਸਟਰ ਮਹਿਤਾਬ ਸਿੰਘ ਅਤੇ ਮਾਤਾ ਗਿਆਨ ਕੌਰ ਦੇ ਹੋਣਹਾਰ ਸਪੁੱਤਰ ਮੈਨੇਜਰ ਗੁਰਬਚਨ ਸਿੰਘ ਐੱਫ. ਸੀ.

ਬਿਨਾਂ ਸਲੈਬਾਂ ਤੋਂ ਡਰੇਨ ਦੀਆਂ ਤਸਵੀਰਾਂ। ਤਸਵੀਰਾਂ : ਨਰਿੰਦਰ ਸਿੰਘ ਐਸ.ਐਸ.ਈ. ਕੈਂਬਰਿਜ ਸਕੂਲ ਰਾਮ ਤੀਰਥ ਰੋਡ ਵਿਖੇ ਮਨਾਏ ਬਾਲ ਦਿਵਸ ਸਮੇਂ ਸਨਮਾਨਿਤ ਕੀਤੇ ਗਏ ਬੱਚਿਆਂ ਨਾਲ ਸਕੂਲ ਸਟਾਫ਼। ਤਸਵੀਰ : ਧਰਵਿੰਦਰ ਸਿੰਘ ਔਲਖ 17-11-2026
ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅਜਨਾਲਾ ਖੇਤਰ ਦੇ ਨਾਮਵਰ ਸਿੱਖਿਆ ਮਾਹਿਰ ਮਾਸਟਰ ਮਹਿਤਾਬ ਸਿੰਘ ਅਤੇ ਮਾਤਾ ਗਿਆਨ ਕੌਰ ਦੇ ਹੋਣਹਾਰ ਸਪੁੱਤਰ ਮੈਨੇਜਰ ਗੁਰਬਚਨ ਸਿੰਘ ਐੱਫ.ਸੀ.ਆਈ ਵਾਲੇ ਅਤੇ ਸ਼੍ਰੋਮਣੀ ਅਧਿਆਪਕ ਦਾ ਐਵਾਰਡ ਪ੍ਰਾਪਤ ਲੈਕਚਰਾਰ ਗੁਰਪ੍ਰੀਤ ਸਿੰਘ ਅਜਨਾਲਾ ਦੇ ਉੱਦਮ ਨਾਲ ਸੈਂਟਰਲ ਗੁਰਦੁਆਰਾ ਅਜਨਾਲਾ ਵਿਖੇ ਅੱਜ ਸੰਗਰਾਂਦ ਦੇ ਪਾਵਨ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਅੰਮ੍ਰਿਤ ਵੇਲੇ ਸਜਾਏ ਧਾਰਮਿਕ ਦਿਵਾਨਾਂ ਦੌਰਾਨ ਭਾਈ ਬਖ਼ਸ਼ੀਸ਼ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਜਥੇ ਵਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕਰਦਿਆਂ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਮੈਨੇਜਰ ਗੁਰਬਚਨ ਸਿੰਘ ਐੱਫ.ਸੀ.ਆਈ ਵਾਲੇ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ ਅਜਨਾਲਾ, ਸ਼੍ਰੋਮਣੀ ਅਕਾਲੀ ਦਲ ਪੀ.ਏ.ਸੀ ਕਮੇਟੀ ਦੇ ਮੈਂਬਰ ਐਡਵੋਕੇਟ ਮਨਜੀਤ ਸਿੰਘ ਨਿੱਝਰ ਅਤੇ ਸਾਬਕਾ ਕੌਂਸਲਰ ਬੀਬੀ ਸੁਖਵੰਤ ਕੌਰ ਤੇ ਹੋਰਨਾਂ ਅਹੁਦੇਦਾਰਾਂ ਵਲੋਂ ਰਾਗੀ ਭਾਈ ਬਖ਼ਸ਼ੀਸ਼ ਸਿੰਘ ਅਤੇ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨ ਪਹੁੰਚੇ ਪੰਜਾਬ ਨੈਸ਼ਨਲ ਬੈਂਕ ਜ਼ੋਨਲ ਦਫ਼ਤਰ ਅੰਮ੍ਰਿਤਸਰ ਦੇ ਚੀਫ਼ ਮੈਨੇਜਰ ਇੰਦਰਪ੍ਰੀਤ ਕੌਰ ਦਿੱਲੀ ਵਾਲਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਡਾ: ਬਲਜੀਤ ਸਿੰਘ ਅਜਨਾਲਾ, ਪਾਇਲਟ ਮਨਸਿਮਰਤ ਸਿੰਘ, ਸੁਰਜੀਤ ਸਿੰਘ ਖੰਡ ਮਿੱਲ ਵਾਲੇ, ਪ੍ਰਧਾਨ ਕੇਵਲ ਸਿੰਘ ਬਾਠ ਬਿਜਲੀ ਵਾਲੇ, ਤੇਜਬੀਰ ਸਿੰਘ ਖ਼ਾਲਸਾ ਬੁੱਕ ਡੀਪੂ ਵਾਲੇ, ਜੇ.ਈ ਬਲਜੀਤ ਸਿੰਘ ਸੰਧੂ, ਪਟਵਾਰੀ ਜਸਵਿੰਦਰ ਸਿੰਘ, ਸੈਕਟਰੀ ਨਰਿੰਦਰ ਸਿੰਘ, ਕੁਲਵਿੰਦਰ ਸਿੰਘ, ਫ਼ੌਜੀ ਜਸਪਾਲ ਸਿੰਘ, ਜਸਵਿੰਦਰ ਸਿੰਘ ਜੱਸ ਚਾਵਲਾ, ਅਜਮੇਰ ਸਿੰਘ ਦੁਬਈ ਵਾਲੇ, ਮਨਦੀਪ ਸਿੰਘ, ਮਲਕੀਤ ਸਿੰਘ ਵਰਕਸ਼ਾਪ ਵਾਲੇ, ਰਣਜੀਤ ਕੌਰ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਵਾਲੇ, ਪਰਮਜੀਤ ਕੌਰ, ਅਮਰਜੀਤ ਕੌਰ, ਗੁਰਪ੍ਰੀਤ ਕੌਰ ਨਿੱਝਰ, ਹਰਪ੍ਰੀਤ ਕੌਰ, ਹਰਵਿੰਦਰ ਕੌਰ ਬੱਲ, ਪ੍ਰਧਾਨ ਹੀਰਾ ਸਿੰਘ ਸੱਫੇਵਾਲੀਆ, ਅਮਰੀਕ ਸਿੰਘ ਖ਼ਜ਼ਾਨਚੀ, ਅਵਤਾਰ ਸਿੰਘ ਬਿਜਲੀ ਵਾਲੇ, ਰਾਗੀ ਭਾਈ ਲਖਬੀਰ ਸਿੰਘ, ਜੋਗਾ ਸਿੰਘ, ਕੁਲਵਿੰਦਰ ਸਿੰਘ ਲੈਬ ਵਾਲੇ, ਸੁਖਵਿੰਦਰ ਸਿੰਘ ਜੱਜ, ਮੁੱਖ ਅਧਿਆਪਕਾ ਰਵਿੰਦਰ ਕੌਰ, ਜਸਦੀਪ ਕੌਰ ਮੈਥ ਅਧਿਆਪਕਾ ਅਤੇ ਪੰਜਾਬ ਨੈਸ਼ਨਲ ਬੈਂਕ ਜ਼ੋਨਲ ਦਫ਼ਤਰ ਦੇ ਮੈਨੇਜਰ ਈਵਨਦੀਪ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਡੈਨੀ ਬੰਡਾਲਾ ਨੂੰ ਹਲਕੇ ਦੇ ਪਿੰਡਾਂ ਵਿਚ ਮਿਲ ਰਿਹਾ ਭਰਵਾਂ ਸਮਰਥਨ- ਕੁਲਦੀਪ ਸਿੰਘ ਬਾਠ ਅਗਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਵਿਧਾਇਕ ਦਲਬੀਰ ਸਿੰਘ ਟੌਂਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।