16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਖਤਰਾਏ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਤਿਗੁਰੂ ਜਗਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ

ਜਗਦੇਵ ਕਲਾਂ, 16 ਨਵੰਬਰ (ਸ਼ਰਨਜੀਤ ਸਿੰਘ ਗਿੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਤਿਗੁਰੂ ਜਗਜੀਤ ਸਿੰਘ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡੇਰਾ ਗੁਰਦੁਆਰਾ ਬਾਬਾ ਬਹਾਦਰ ਸਿੰਘ ਜੀ, ਪਿੰਡ ਖਤਰਾਏ ਖੁਰਦ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸਤਿਗੁਰੂ ਉਦੈ ਸਿੰਘ ਦੀ ਰਹਿਨੁਮਾਈ ਹੇਠ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਉਦੈ ਸਿੰਘ ਸਮਾਗਮ ਦੌਰਾਨ ਸਾਰਾ ਸਮਾਂ ਮੌਜੂਦ ਰਹੇ।

ਅਜੀਤ ਡੈਸਕ 17-11-2026
ਜਗਦੇਵ ਕਲਾਂ, 16 ਨਵੰਬਰ (ਸ਼ਰਨਜੀਤ ਸਿੰਘ ਗਿੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਤਿਗੁਰੂ ਜਗਜੀਤ ਸਿੰਘ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡੇਰਾ ਗੁਰਦੁਆਰਾ ਬਾਬਾ ਬਹਾਦਰ ਸਿੰਘ ਜੀ, ਪਿੰਡ ਖਤਰਾਏ ਖੁਰਦ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸਤਿਗੁਰੂ ਉਦੈ ਸਿੰਘ ਦੀ ਰਹਿਨੁਮਾਈ ਹੇਠ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਉਦੈ ਸਿੰਘ ਸਮਾਗਮ ਦੌਰਾਨ ਸਾਰਾ ਸਮਾਂ ਮੌਜੂਦ ਰਹੇ। ਜਿੰਨਾਂ ਦੀ ਪਾਵਨ ਹਜ਼ੂਰੀ ਵਿਚ ਸਜਾਏ ਗਏ ਧਾਰਮਿਕ ਦੀਵਾਨਾਂ ਵਿੱਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਪ੍ਰਾਪਤ ਕੀਤਾ। ਸਮਾਗਮ ਦੌਰਾਨ ਨਾਮਧਾਰੀ ਪੰਥ ਦੇ ਜਥੇਦਾਰ ਕਮਾਲ ਸਿੰਘ, ਜਥੇਦਾਰ ਨਿਸ਼ਾਨ ਸਿੰਘ ਅਤੇ ਕਥਾਵਾਚਕ ਸੰਤ ਨਿਸ਼ਾਨ ਸਿੰਘ ਭੈਣੀ ਸਾਹਿਬ ਵਾਲਿਆਂ ਸਮੇਤ ਹੋਰ ਧਾਰਮਿਕ ਸ਼ਖ਼ਸੀਅਤਾਂ ਨੇ ਗੁਰਬਾਣੀ ਕੀਰਤਨ ਅਤੇ ਗੁਰੂ ਮਹਿਮਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਸਮਾਗਮ ਦੇ ਪ੍ਰਬੰਧਕ ਪ੍ਰਸ਼ੋਤਮ ਸਿੰਘ ਬਾਠ ਨੇ ਸਮਾਗਮ ਵਿੱਚ ਪਹੁੰਚੀਆਂ ਸਮੂਹ ਸੰਗਤਾਂ ਅਤੇ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸੀਨੀਅਰ ਕਾਂਗਰਸੀ ਆਗੂ ਅਮਨਦੀਪ ਸਿੰਘ ਝੰਡੇਰ, ਬਾਬਾ ਮਲਕੀਤ ਸਿੰਘ ਭੱਟੀ ਮਾਛੀਨੰਗਲ, ਨਰਿੰਦਰ ਸਿੰਘ ਨਾਮਧਾਰੀ ਰਾਣੇਵਾਲੀ, ਸੂਬਾ ਬਲਵਿੰਦਰ ਸਿੰਘ ਝੱਲ, ਆਸਾ ਸਿੰਘ, ਕਰਤਾਰ ਸਿੰਘ , ਸਤਨਾਮ ਸਿੰਘ, ਧਰਮਿੰਦਰ ਸਿੰਘ ਬਾਠ, ਪਰਮਿੰਦਰ ਸਿੰਘ ਸੰਗੋਆਣਾ, ਸਰਵਣ ਸਿੰਘ ਨਿਜ਼ਾਮਪੁਰਾ, ਰੇਸ਼ਮ ਸਿੰਘ ਢਿੱਲੋਂ, ਰੁਪਿੰਦਰ ਸਿੰਘ ਬਾਠ, ਅਰਪਨ ਕੌਰ, ਸ਼ਰਨਜੀਤ ਕੌਰ, ਆਰੀਅਨ ਸਿੰਘ ਅਤੇ ਨਿਮਰ ਕੌਰ ਬਾਠ ਸਮੇਤ ਹੋਰ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ ਸਰਕਾਰ- ਅਮਰਜੀਤ ਸਿੰਘ ਕਾਲੇਕੇ ਅਗਲੀ ਖ਼ਬਰ ਡੈਨੀ ਬੰਡਾਲਾ ਨੂੰ ਹਲਕੇ ਦੇ ਪਿੰਡਾਂ ਵਿਚ ਮਿਲ ਰਿਹਾ ਭਰਵਾਂ ਸਮਰਥਨ- ਕੁਲਦੀਪ ਸਿੰਘ ਬਾਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।