ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਤੇੜਾ ਕਲਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ
ਜਗਦੇਵ ਕਲਾਂ, 16 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਧੰਨ-ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਤੇੜਾ ਕਲਾਂ ਵਿਖੇ ਕੁਲਦੀਪ ਸਿੰਘ ਦੇ ਗ੍ਰਹਿ ਵਿਖੇ ਗੁਰਮਤਿ ਸਮਾਗਮ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਭਾਈ ਜਗਤਾਰ ਸਿੰਘ ਤੇੜਾ ਅਤੇ ਨਿਹੰਗ ਸਿੰਘ ਬਾਬਾ ਮੇਜਰ ਸਿੰਘ ਸੋਢੀ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
ਅਜੀਤ ਡੈਸਕ
17-11-2026