16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਾਹਿਬਜ਼ਾਦਾ ਅਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਖੇਤਰ ਦੀ ਮੋਹਰੀ ਤੇ ਨਾਮਵਰ ਸਿੱਖਿਆ ਸੰਸਥਾ ਸਾਹਿਬਜ਼ਾਦਾ ਅਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਲੋਂ ਬਾਲ ਦਿਵਸ ਮੌਕੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਨੇ ਹਾਜ਼ਰ ਮਹਿਮਾਨਾਂ ਅਤੇ ਮਾਪਿਆਂ ਦਾ ਮਨ ਮੋਹ ਲਿਆ।

ਖਤਰਾਏ ਖੁਰਦ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਸੰਗਤਾਂ ਵਿਚ ਬਿਰਾਜਮਾਨ ਸਤਿਗੁਰੂ ਉਦੇ ਸਿੰਘ ਨਾਲ ਪ੍ਰਸ਼ੋਤਮ ਸਿੰਘ ਬਾਠ ਤੇ ਹੋਰ ਸੰਗਤਾਂ। ਤਸਵੀਰ : ਸ਼ਰਨਜੀਤ ਸਿੰਘ ਗਿੱਲ 17-11-2026
ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਖੇਤਰ ਦੀ ਮੋਹਰੀ ਤੇ ਨਾਮਵਰ ਸਿੱਖਿਆ ਸੰਸਥਾ ਸਾਹਿਬਜ਼ਾਦਾ ਅਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਲੋਂ ਬਾਲ ਦਿਵਸ ਮੌਕੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਨੇ ਹਾਜ਼ਰ ਮਹਿਮਾਨਾਂ ਅਤੇ ਮਾਪਿਆਂ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸਕੂਲ ਦੀ ਐੱਮ.ਡੀ. ਸ੍ਰੀਮਤੀ ਕਰਮਜੀਤ ਕੌਰ ਨਿੱਝਰ ਅਤੇ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਨਿੱਝਰ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਬੱਚਿਆਂ ਨੂੰ ਦੇਸ਼ ਦਾ ਭਵਿੱਖ ਦੱਸਿਆ। ਸਮਾਗਮ ਦੌਰਾਨ ਪਹਿਲੀਆਂ, ਦੂਜੀਆਂ ਅਤੇ ਤੀਜੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਮ.ਡੀ. ਸ੍ਰੀਮਤੀ ਕਰਮਜੀਤ ਕੌਰ ਨਿੱਝਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬੱਚੇ ਕਿਸੇ ਵੀ ਸਮਾਜ ਅਤੇ ਦੇਸ਼ ਦਾ ਅਨਮੋਲ ਸਰਮਾਇਆ ਹੁੰਦੇ ਹਨ । ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਦੇਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ , ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਆਪਣੇ ਜੀਵਨ ਦੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਅਧਿਆਪਕਾਂ ਤੇ ਮਾਪਿਆਂ ਨੂੰ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਮਿਲ ਕੇ ਯਤਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸਰਪੰਚ ਬਿਕਰਮਜੀਤ ਕੌਰ ਪੰਨੂ ਨੇ ਵੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਖੇਤਰ ਵਿਚ ਹੋਰ ਮਿਹਨਤ ਕਰਨ ਅਤੇ ਜੀਵਨ ਵਿਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਵਿਚ ਚੇਅਰਮੈਨ ਇੰਜੀਨੀਅਰ ਹਰਿੰਦਰਬੀਰ ਸਿੰਘ ਨਿੱਝਰ, ਕਾਨੂੰਨੀ ਸਲਾਹਕਾਰ ਐਡਵੋਕੇਟ ਗੁਰਿੰਦਰਬੀਰ ਸਿੰਘ ਨਿੱਝਰ, ਵਾਈਸ ਪ੍ਰਿੰਸੀਪਲ ਨਵਨੀਤ ਕੌਰ ਨਿੱਝਰ ਤੋਂ ਇਲਾਵਾ ਸਕੂਲ ਅਧਿਆਪਕਾ ਮੀਰਾ ਕਾਲੀਆ, ਕੁਲਵਿੰਦਰ ਕੌਰ ਬਾਜਵਾ, ਪ੍ਰਭਜੋਤ ਕੌਰ ਸਿੱਧੂ, ਗੀਤਾ ਸ਼ਰਮਾ, ਗਗਨਦੀਪ ਕੌਰ, ਗੁਰਵਿੰਦਰ ਕੌਰ, ਰਮਨਦੀਪ ਕੌਰ, ਗੁਰਪ੍ਰੀਤ ਕੌਰ, ਪ੍ਰੀਆ ਕੁਮਾਰੀ, ਕਿਰਨ, ਲਵਲ ਸ਼ਰਮਾ ਅਤੇ ਪ੍ਰਭਜੋਤ ਸਿੰਘ ਸਮੇਤ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਗਲੋਬਲ ਇੰਸਟੀਚਿਊਟ ਕਰਵਾਏ ਬਾਸਕਟ ਬਾਲ ਲੀਗ-2 ’ਚ ਮੈਨੇਜਮੈਂਟ ਵਿਭਾਗ ਦੀ ਟੀਮ ਨੇ ਟ੍ਰਾਫ਼ੀ ਜਿੱਤੀ ਅਗਲੀ ਖ਼ਬਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਕੂਲ ਚੂੰਗ ਵਿਖੇ ਸ਼ਾਨਦਾਰ ਸਾਇੰਸ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।