18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਅਧਿਆਪਕ ਹੀ ਅਸਲੀ ਦੇਸ਼ ਦੇ ਨਿਰਮਾਤਾ ਹਨ-ਕੱਥੂਨੰਗਲ, ਸੱਚਰ

ਮਜੀਠਾ, 17 ਨਵੰਬਰ (ਜਗਤਾਰ ਸਿੰਘ ਸਹਿਮੀ)-ਸਿੱਖਿਆ ਕਿਸੇ ਵੀ ਸਮਾਜ ਅਤੇ ਦੇਸ਼ ਦੀ ਤਰੱਕੀ ਦੀ ਸਭ ਤੋਂ ਮਜ਼ਬੂਤ ਨੀਂਹ ਹੁੰਦੀ ਹੈ ਅਤੇ ਅਧਿਆਪਕ ਇਸ ਨੀਂਹ ਨੂੰ ਮਜ਼ਬੂਤ ਕਰਨ ਵਾਲੇ ਅਸਲ ਦੇਸ਼ ਨਿਰਮਾਤਾ ਹਨ । ਇਹ ਪ੍ਰਗਟਾਵਾ ਗੁਰੂ ਖਾਲਸਾ ਹਾਈ ਸਕੂਲ ਸ਼ਾਮਨਗਰ ਵਿਖੇ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਸਕੂਲ ਦੇ ਮੈਂਬਰ ਇੰਚਾਰਜ ਅਤੇ ਸਾਬਕਾ ਵਿਧਾਇਕ ਮਜੀਠਾ ਸ੍ਰ.

ਅਜੀਤ ਡੈਸਕ 18-11-2026
ਮਜੀਠਾ, 17 ਨਵੰਬਰ (ਜਗਤਾਰ ਸਿੰਘ ਸਹਿਮੀ)-ਸਿੱਖਿਆ ਕਿਸੇ ਵੀ ਸਮਾਜ ਅਤੇ ਦੇਸ਼ ਦੀ ਤਰੱਕੀ ਦੀ ਸਭ ਤੋਂ ਮਜ਼ਬੂਤ ਨੀਂਹ ਹੁੰਦੀ ਹੈ ਅਤੇ ਅਧਿਆਪਕ ਇਸ ਨੀਂਹ ਨੂੰ ਮਜ਼ਬੂਤ ਕਰਨ ਵਾਲੇ ਅਸਲ ਦੇਸ਼ ਨਿਰਮਾਤਾ ਹਨ । ਇਹ ਪ੍ਰਗਟਾਵਾ ਗੁਰੂ ਖਾਲਸਾ ਹਾਈ ਸਕੂਲ ਸ਼ਾਮਨਗਰ ਵਿਖੇ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਸਕੂਲ ਦੇ ਮੈਂਬਰ ਇੰਚਾਰਜ ਅਤੇ ਸਾਬਕਾ ਵਿਧਾਇਕ ਮਜੀਠਾ ਸ੍ਰ. ਸਵਿੰਦਰ ਸਿੰਘ ਕੱਥੂਨੰਗਲ ਅਤੇ ਸਕੂਲ ਦੇ ਪ੍ਰਧਾਨ ਤੇ ਹਲਕਾ ਇੰਚਾਰਜ ਮਜੀਠਾ ਸ੍ਰ. ਭਗਵੰਤ ਪਾਲ ਸਿੰਘ ਸੱਚਰ ਨੇ ਕੀਤਾ। ਇਸ ਮੌਕੇ ਦੋਵਾਂ ਆਗੂਆਂ ਨੇ ਸਕੂਲ ਦੇ ਮੁੱਖ ਅਧਿਆਪਕ ਅਤੇ ਸਮੁੱਚੇ ਸਟਾਫ਼ ਨਾਲ ਸਕੂਲ ਦੀ ਇਮਾਰਤ ਦੀ ਬਿਹਤਰੀ, ਬੁਨਿਆਦੀ ਸਹੂਲਤਾਂ ਵਿਚ ਸੁਧਾਰ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਦੀ ਇਮਾਰਤ ਅਤੇ ਸਿੱਖਿਆ ਦਾ ਮਿਆਰ ਦੋਵੇਂ ਹੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਮਹੱਤਵਪੂਰਨ ਹਨ। ਸ. ਕੱਥੂਨੰਗਲ ਅਤੇ ਸ. ਸੱਚਰ ਨੇ ਕਿਹਾ ਕਿ ਅਧਿਆਪਕ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਬੱਚਿਆਂ ਦੇ ਚਰਿੱਤਰ ਨਿਰਮਾਣ, ਅਨੁਸ਼ਾਸਨ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਖ਼ਾਲਸਾ ਹਾਈ ਸਕੂਲ ਸ਼ਾਮਨਗਰ ਵਰਗੀਆਂ ਵਿਦਿਅਕ ਸੰਸਥਾਵਾਂ ਸਾਡੇ ਸਮਾਜ ਦੀ ਅਹਿਮ ਵਿਰਾਸਤ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸਕੂਲ ਦੀ ਬਿਹਤਰੀ ਅਤੇ ਵਿਦਿਆਰਥੀਆਂ ਦੇ ਉੱਜਲ ਭਵਿੱਖ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਅੰਤ ਵਿਚ ਉਨ੍ਹਾਂ ਸਕੂਲ ਦੇ ਮੁੱਖ ਅਧਿਆਪਕ ਅਤੇ ਸਮੁੱਚੇ ਸਟਾਫ਼ ਦੀ ਮਿਹਨਤ ਦੀ ਸ਼ਲਾਘਾ ਕੀਤੀ ।
ਪਿਛਲੀ ਖ਼ਬਰ ਕੂੜਾ ਚੁਕਣ ਵਾਲੀ ਕੰਪਨੀ ਟ੍ਰਿਪਲ ਆਰ ਨੂੰ ਨਿਗਮ ਨੇ ਕੱਢਿਆ ਚੇਤਾਵਨੀ ਨੋਟਿਸ ਅਗਲੀ ਖ਼ਬਰ ਕੇਂਦਰ ਸਰਕਾਰ ਪਹਿਲੀ ਪਾਤਸ਼ਾਹੀ ਦੇ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ -ਗਨੀਵ ਮਜੀਠੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।