19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੱਚਰ ਵਲੋਂ ਹਲਕਾ ਮਜੀਠਾ ’ਚ ਮੀਟਿੰਗਾਂ ਦਾ ਸਿਲਸਿਲਾ ਤੇਜ਼

ਮਜੀਠਾ, 18 ਨਵੰਬਰ (ਮਨਿੰਦਰ ਸਿੰਘ ਸੋਖੀ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਮਜੀਠਾ ਵਿਚ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦਿਆਂ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਵਲੋਂ ਪਿੰਡ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਪਿੰਡ ਕੋਟਲਾ ਗੁੱਜਰਾਂ ਵਿਖੇ ਸਾਬਕਾ ਸਰਪੰਚ ਜਗਦੀਪ ਸਿੰਘ ਜੱਗਾ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ।

ਅਜੀਤ ਡੈਸਕ 19-11-2026
ਮਜੀਠਾ, 18 ਨਵੰਬਰ (ਮਨਿੰਦਰ ਸਿੰਘ ਸੋਖੀ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਮਜੀਠਾ ਵਿਚ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦਿਆਂ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਵਲੋਂ ਪਿੰਡ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਪਿੰਡ ਕੋਟਲਾ ਗੁੱਜਰਾਂ ਵਿਖੇ ਸਾਬਕਾ ਸਰਪੰਚ ਜਗਦੀਪ ਸਿੰਘ ਜੱਗਾ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਉਪਰੰਤ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੱਚਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਜ਼ਮੀਨੀ ਹਕੀਕਤ ਵਿਚਕਾਰ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਸਰਕਾਰ ਨੂੰ ਜਵਾਬਦੇਹ ਬਣਾਉਣ ਦੀ ਲੋੜ ਹੈ। ਸ: ਸੱਚਰ ਨੇ ਸ਼੍ਰੋਮਣੀ ਅਕਾਲੀ ਦਲ ਬਾਰੇ ਬੋਲਦਿਆਂ ਕਿਹਾ ਕਿ ਪਾਰਟੀ ਆਪਣੀ ਜ਼ਮੀਨੀ ਪੱਧਰ ਦੀ ਪਕੜ ਗੁਆ ਚੁੱਕੀ ਹੈ ਅਤੇ ਉਸ ਨੂੰ ਲੋਕਾਂ ਦਾ ਭਰੋਸਾ ਮੁੜ ਹਾਸਿਲ ਕਰਨ ਲਈ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਧਿਆਨ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ, ਪਿੰਡਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਵਰਕਰਾਂ ਨੂੰ ਜਥੇਬੰਦਕ ਤੌਰ ’ਤੇ ਸਰਗਰਮ ਕਰਨ ’ਤੇ ਹੈ। ਹਲਕਾ ਮਜੀਠਾ ਦੇ ਹਰ ਪਿੰਡ ਵਿਚ ਜਾ ਕੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਪਾਰਟੀ ਦੇ ਮੰਚ ਰਾਹੀਂ ਉਠਾਇਆ ਜਾਵੇਗਾ। ਸੱਚਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਇਹ ਸਿਲਸਿਲਾ ਹੋਰ ਤੇਜ਼ ਕੀਤਾ ਜਾਵੇਗਾ । ਇਸ ਮੌਕੇ ਜਗਦੀਪ ਸਿੰਘ,ਰਣਦੀਪ ਸਿੰਘ, ਸਕੱਤਰ ਸਿੰਘ, ਮਨਦੀਪ ਸਿੰਘ, ਅਮਰੀਕ ਸਿੰਘ, ਸੁਖਦੇਵ ਸਿੰਘ, ਨੰਬਰਦਾਰ ਕਾਲਾ ਸਿੰਘ, ਜੁਝਾਰ ਸਿੰਘ, ਕੁਲਵਿੰਦਰ ਸਿੰਘ, ਪ੍ਰਦੀਪ ਸਿੰਘ, ਮੈਂਬਰ ਪੰਚਾਇਤ ਦੀਪਕ ਰਾਜ, ਬਲਾਕ ਪ੍ਰਧਾਨ ਨਵਤੇਜਪਾਲ ਸਿੰਘ, ਨਵਦੀਪ ਸਿੰਘ ਸੋਨਾ, ਨਰਿੰਜਨ ਸਿੰਘ ਦਬੁਰਜੀ, ਕੁਲਵੰਤ ਸਿੰਘ, ਬਲਜੀਤ ਸਿੰਘ, ਸੁਲੱਖਣ ਸਿੰਘ, ਸਰਜੀਤ ਸਿੰਘ, ਪਰਮਜੀਤ ਸਿੰਘ ਅਤੇ ਬਲਜੀਤ ਸਿੰਘ ਵਿਰਕ ਸਮੇਤ ਹੋਰ ਪਿੰਡ ਵਾਸੀ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਵਰਗਾ ਮਾਹੌਲ ਦੇਣਾ ਪਹਿਲ-ਗੁਰਜੀਤ ਸਿੰਘ ਔਜਲਾ ਅਗਲੀ ਖ਼ਬਰ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ ਗਏ ਪਿੰਡ ਵਡਾਲਾ ਵੀਰਮ ਦੇ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਵਿਚ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।