18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੌੜੇ ਕਲਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਚੋਗਾਵਾਂ, 18 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬ੍ਰਹਮ ਗਿਆਨੀ ਸੰਤ ਬਾਬਾ ਸਾਹਿਬ ਸਿੰਘ ਪਿੰਡ ਮੌੜੇ ਕਲਾਂ ਤੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਅਗਵਾਈ ਸੰਤ ਬਾਬਾ ਸਤਨਾਮ ਸਿੰਘ (ਕਾਰ ਸੇਵਾ ਗੁਰੂ ਕੇ ਬਾਗ ਵਾਲੇ) ਵਲੋਂ ਕੀਤੀ ਗਈ।

ਅਜੀਤ ਡੈਸਕ 19-11-2026
ਚੋਗਾਵਾਂ, 18 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬ੍ਰਹਮ ਗਿਆਨੀ ਸੰਤ ਬਾਬਾ ਸਾਹਿਬ ਸਿੰਘ ਪਿੰਡ ਮੌੜੇ ਕਲਾਂ ਤੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਅਗਵਾਈ ਸੰਤ ਬਾਬਾ ਸਤਨਾਮ ਸਿੰਘ (ਕਾਰ ਸੇਵਾ ਗੁਰੂ ਕੇ ਬਾਗ ਵਾਲੇ) ਵਲੋਂ ਕੀਤੀ ਗਈ। ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ ਅਤੇ ਅਰਦਾਸ ਉਪਰੰਤ ਨਗਰ ਕੀਰਤਨ ਦੀ ਰਵਾਨਗੀ ਹੋਈ। ਇਸ ਦੌਰਾਨ ਭਾਈ ਗੁਰਪ੍ਰੀਤ ਸਿੰਘ ਸੌੜੀਆਂ ਦੇ ਇੰਟਰਨੈਸ਼ਨਲ ਕਵਿਸ਼ਰੀ ਜਥੇ ਵਲੋਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ ਗਿਆ। ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਨਾਮ ਲੇਵਾ ਸੰਗਤਾਂ ਨੇ ਸ਼ਮੂਲੀਅਤ ਕੀਤੀ, ਜੋ ਕਿ ਟਰੈਕਟਰ-ਟਰਾਲੀਆਂ, ਕਾਰਾਂ, ਬੱਸਾਂ, ਜੀਪਾਂ ਅਤੇ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਗੁਰਬਾਣੀ ਦਾ ਜਾਪ ਕਰ ਰਹੀਆਂ ਸਨ। ਇਹ ਨਗਰ ਕੀਰਤਨ ਪਿੰਡ ਮੌੜੇ ਤੋਂ ਸ਼ੁਰੂ ਹੋ ਕੇ ਮਾਮਦਪੁਰਾ, ਸੌੜੀਆਂ, ਕਾਕੜ, ਤਰੀਨ, ਚੂਚਕਵਾਲ, ਮੁੱਧ, ਭੀਲੋਵਾਲ, ਵੈਰੋਕੇ, ਚੱਕ ਮਿਸਰੀ ਖਾਂ, ਪ੍ਰੀਤ ਨਗਰ, ਲੋਪੋਕੇ, ਚੋਗਾਵਾਂ, ਭੁੱਲਰ, ਮਾਨਾਂਵਾਲਾ ਅਤੇ ਮੋੜੇ ਖੁਰਦ ਤੋਂ ਹੁੰਦਾ ਹੋਇਆ ਮੁੜ ਪਿੰਡ ਮੋੜੇ ਕਲਾਂ ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਇਸ ਪਾਵਨ ਮੌਕੇ ’ਤੇ ਕਾਰ ਸੇਵਾ ਵਾਲੇ ਸੰਤ ਬਾਬਾ ਕਿਰਪਾਲ ਸਿੰਘ, ਸੇਵਾਦਾਰ ਬਾਬਾ ਕੁਲਬੀਰ ਸਿੰਘ, ਬਾਬਾ ਰਤਨ ਸਿੰਘ, ਬਾਬਾ ਸੇਵਾ ਸਿੰਘ, ਬਾਬਾ ਸੁਬੇਗ ਸਿੰਘ, ਦਿਲਬਾਗ ਸਿੰਘ ਸੌੜੀਆਂ, ਬਾਬਾ ਜੱਗਾ ਸਿੰਘ, ਬਾਬਾ ਚਰਨ ਸਿੰਘ, ਬਾਬਾ ਜਗੀਰ ਸਿੰਘ, ਗੱਜਣ ਸਿੰਘ ਅਤੇ ਬਾਬਾ ਸਤਨਾਮ ਸਿੰਘ ਨਿੱਕਾ ਸਮੇਤ ਇਲਾਕੇ ਦੀਆਂ ਬੇਅੰਤ ਸੰਗਤਾਂ ਨੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਯੰਤੀ ਨੂੰ ਸਮਰਪਿਤ ਸਮਰ ਸਭਾ ਸੰਕਲਪ ਯਾਤਰਾ ’ਚ ਜਥਾ ਰਵਾਨਾ ਅਗਲੀ ਖ਼ਬਰ ਹਰਭਜਨ ਸਿੰਘ ਈ.ਟੀ.ਓ. ਵਲੋਂ 90 ਲੱਖ ਰੁਪਏ ਦੀ ਲਾਗਤ ਨਾਲ ਅਕਾਲਗੜ੍ਹ-ਢੱਪਈਆਂ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।