18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

29 ਨੂੰ ਐੱਸ.ਐੱਸ.ਈ. ਕੈਂਬ੍ਰਿਜ ਸਕੂਲ ਵਿਖੇ ਲੱਗੇਗਾ ਡਿਜ਼ਨੀ ਡਰੀਮਸਕੇਪ ਕਾਰਨੀਵਲ

ਰਾਮ ਤੀਰਥ, 18 ਨਵੰਬਰ (ਧਰਵਿੰਦਰ ਸਿੰਘ ਔਲਖ)-ਬੱਚਿਆਂ ਦੇ ਮਨੋਰੰਜਨ ਅਤੇ ਉਨ੍ਹਾਂ ਦੀਆਂ ਰਚਨਾਤਮਕ ਰੁਚੀਆਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਐੱਸ. ਐੱਸ.

ਅਜੀਤ ਡੈਸਕ 19-11-2026
ਰਾਮ ਤੀਰਥ, 18 ਨਵੰਬਰ (ਧਰਵਿੰਦਰ ਸਿੰਘ ਔਲਖ)-ਬੱਚਿਆਂ ਦੇ ਮਨੋਰੰਜਨ ਅਤੇ ਉਨ੍ਹਾਂ ਦੀਆਂ ਰਚਨਾਤਮਕ ਰੁਚੀਆਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਐੱਸ.ਐੱਸ.ਈ. ਕੈਂਬ੍ਰਿਜ ਸਕੂਲ ਵਲੋਂ 29 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਡਿਜ਼ਨੀ ਡਰੀਮਸਕੇਪ ਕਾਰਨੀਵਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਐਮ.ਡੀ. ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਡਾ. ਅਮਰਦੀਪ ਕੌਰ ਥਿੰਦ ਨੇ ਦੱਸਿਆ ਕਿ ਕਾਰਨੀਵਲ ਦੌਰਾਨ ਬੱਚਿਆਂ ਲਈ ਖਾਣ-ਪੀਣ ਦੇ ਸਟਾਲ, ਮਨੋਰੰਜਕ ਖੇਡਾਂ, ਰੰਗ-ਬਿਰੰਗੀਆਂ ਝੂਲੇ ਅਤੇ ਵੱਖ-ਵੱਖ ਤਰ੍ਹਾਂ ਦੀਆਂ ਮਨੋਰੰਜਕ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਮੌਕੇ ਬੱਚਿਆਂ ਲਈ ਖ਼ਾਸ ਤੌਰ ’ ਤੇ ਇਨਾਮਾਂ ਅਤੇ ਤੋਹਫ਼ਿਆਂ ਦਾ ਵੀ ਪ੍ਰਬੰਧ ਹੋਵੇਗਾ। ਇਹ ਕਾਰਨੀਵਲ ਐੱਸ.ਐੱਸ.ਈ. ਕੈਂਬ੍ਰਿਜ ਸਕੂਲ ਦੇ ਮੈਦਾਨ, ਮਿਸ਼ਨ ਕੰਪਲੈਕਸ ਗਰਾਊਂਡ, ਰਾਮ ਤੀਰਥ ਰੋਡ, ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ। ਪ੍ਰਬੰਧਕਾਂ ਵੱਲੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਮਨੋਰੰਜਕ ਮੇਲੇ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਰਣੀਕੇ ਵਲੋਂ ਹਲਕੇ ’ਚ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਸਦਕਾ ਅਕਾਲੀ ਦਲ ਦੀ ਚੜ੍ਹਤ ਬਰਕਰਾਰ- ਸੋਹੀ , ਬੁੱਟਰ ਅਗਲੀ ਖ਼ਬਰ ਆਰ.ਐੱਮ.ਪੀ. ਡਾਕਟਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਝੂਠੇ ਪਰਚੇ ਦਰਜ ਕਰਨੇ ਨਾ ਬਰਦਾਸ਼ਤਯੋਗ : ਡਾ: ਮਹਿੰਦਰ ਸਿੰਘ ਸੋਹਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।