18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੂਬੇਦਾਰ ਹਰਜੀਤ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ

ਬਾਬਾ ਬਕਾਲਾ ਸਾਹਿਬ, 18 ਨਵੰਬਰ (ਰਾਜਨ)-ਅੱਜ ਇੱਥੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੈਂਬਰ ਅਤੇ ‘ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ’ ਪੰਜਾਬ ਦੇ ਮੁਖੀ ਸੂਬੇਦਾਰ ਹਰਜੀਤ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ । ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸੁਖਜਿੰਦਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਜਦਕਿ ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ ਨੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਅਤੇ ਢਾਡੀ ਭਾਈ ਕੁਲਜੀਤ ਸਿੰਘ ਬਾਬਾ ਬਕਾਲਾ ਸਾਹਿਬ ਦੇ ਢਾਡੀ ਜਥੇ ਅਤੇ ਭਾਈ ਧੰਨਾ ਸਿੰਘ ਗੁਲਸ਼ਨ ਦੇ ਜਥੇ ਨੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ।

ਅਜੀਤ ਡੈਸਕ 19-11-2026
ਬਾਬਾ ਬਕਾਲਾ ਸਾਹਿਬ, 18 ਨਵੰਬਰ (ਰਾਜਨ)-ਅੱਜ ਇੱਥੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੈਂਬਰ ਅਤੇ ‘ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ’ ਪੰਜਾਬ ਦੇ ਮੁਖੀ ਸੂਬੇਦਾਰ ਹਰਜੀਤ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ । ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸੁਖਜਿੰਦਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਜਦਕਿ ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ ਨੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਅਤੇ ਢਾਡੀ ਭਾਈ ਕੁਲਜੀਤ ਸਿੰਘ ਬਾਬਾ ਬਕਾਲਾ ਸਾਹਿਬ ਦੇ ਢਾਡੀ ਜਥੇ ਅਤੇ ਭਾਈ ਧੰਨਾ ਸਿੰਘ ਗੁਲਸ਼ਨ ਦੇ ਜਥੇ ਨੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ, ਡਾ: ਕੁਲਵੰਤ ਸਿੰਘ ਬਾਠ, ਜਸਮੇਲ ਸਿੰਘ ਜੋਧੇ, ਅਜੈਬ ਸਿੰਘ ਬੋਦੇਵਾਲ ਅਤੇ ਸਕੱਤਰ ਸਿੰਘ ਪੁਰੇਵਾਲ ਨੇ ਸੂਬੇਦਾਰ ਹਰਜੀਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਸੂਬੇਦਾਰ ਹਰਜੀਤ ਸਿੰਘ ਵਲੋਂ ਸਭਾ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਾਬਾ ਬਰਿੰਦਰ ਸਿੰਘ ਮੁਬੰਈ ਵਾਲੇ, ਪ੍ਰਧਾਨ ਭਜਨ ਸਿੰਘ ਰਈਆ, ਸੁਖਦੇਵ ਸਿੰਘ ਔਜਲਾ, ਜਸਵੰਤ ਸਿੰਘ ਦਿੱਲੀ ਵਾਲੇ, ਕੌਂਸਲਰ ਰਵੀ ਸਿੰਘ ਸਮੇਤ ਨਗਰ ਦੀਆਂ ਹੋਰ ਸ਼ਖ਼ਸੀਅਤਾਂ ਨੇ ਹਜ਼ਰੀ ਭਰੀ ।
ਪਿਛਲੀ ਖ਼ਬਰ ਸਰਕਾਰ ਤੋਂ ਅੱਕੇ ਮੁਲਾਜ਼ਮ ਸਿਹਤ ਮੰਤਰੀ ਦੀ ਰਿਹਾਇਸ਼ ’ਤੇ ਦੇਣਗੇ ਪੱਕੇ ਧਰਨੇ ਅਗਲੀ ਖ਼ਬਰ ਰਣੀਕੇ ਵਲੋਂ ਹਲਕੇ ’ਚ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਸਦਕਾ ਅਕਾਲੀ ਦਲ ਦੀ ਚੜ੍ਹਤ ਬਰਕਰਾਰ- ਸੋਹੀ , ਬੁੱਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।