20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪ੍ਰਿੰ: ਡਾ. ਕੁਲਵਿੰਦਰ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਦਿੱਤੀਆਂ ਸ਼ੁੱਭਕਾਮਨਾਵਾਂ

ਅੰਮ੍ਰਿਤਸਰ, 20 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ, ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਤੋਂ ਇਲਾਵਾ ਵਿਦਿਆਰਥੀਆਂ ਨੇ ਇਸ ਇਤਿਹਾਸਕ ਜਿੱਤ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਮੁੱਚੀ ਨਵੀਂ ਚੁਣੀ ਗਈ ਟੀਮ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਚੁਣੇ ਗਏ ਹੋਰ ਅਹੁਦੇਦਾਰਾਂ ਨੂੰ ਵੀ ਮੁਬਾਰਕਬਾਦ ਦਿੰਦੇ ਹੋਏ ਪ੍ਰਿੰ: ਕੁਲਵਿੰਦਰ ਸਿੰਘ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਸਿੱਖ ਪੰਥ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਲਈ ਬਹੁਤ ਹੀ ਬਹੁਮੁੱਲੀਆਂ ਅਤੇ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਹਨ ਅਤੇ ਖਾਸ ਕਰਕੇ ਵਿੱਦਿਅਕ ਸੰਸਥਾਵਾਂ ਨੇ ਸਿੱਖਿਆ ਦੇ ਖੇਤਰ ਵਿਚ ਅਥਾਹ ਤਰੱਕੀ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਗੁਲਦਸਤਾ ਦਿੰਦੇ ਹੋਏ ਪ੍ਰਿੰ: ਡਾ. ਕੁਲਵਿੰਦਰ ਸਿੰਘ। ਤਸਵੀਰ : ਨਿਰਮਲ ਸਟੂਡੀਓ 21-11-2026
ਅੰਮ੍ਰਿਤਸਰ, 20 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ, ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਤੋਂ ਇਲਾਵਾ ਵਿਦਿਆਰਥੀਆਂ ਨੇ ਇਸ ਇਤਿਹਾਸਕ ਜਿੱਤ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਮੁੱਚੀ ਨਵੀਂ ਚੁਣੀ ਗਈ ਟੀਮ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਚੁਣੇ ਗਏ ਹੋਰ ਅਹੁਦੇਦਾਰਾਂ ਨੂੰ ਵੀ ਮੁਬਾਰਕਬਾਦ ਦਿੰਦੇ ਹੋਏ ਪ੍ਰਿੰ: ਕੁਲਵਿੰਦਰ ਸਿੰਘ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਸਿੱਖ ਪੰਥ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਲਈ ਬਹੁਤ ਹੀ ਬਹੁਮੁੱਲੀਆਂ ਅਤੇ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਹਨ ਅਤੇ ਖਾਸ ਕਰਕੇ ਵਿੱਦਿਅਕ ਸੰਸਥਾਵਾਂ ਨੇ ਸਿੱਖਿਆ ਦੇ ਖੇਤਰ ਵਿਚ ਅਥਾਹ ਤਰੱਕੀ ਕੀਤੀ ਹੈ। ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਪੂਰਨ ਆਸ ਪ੍ਰਗਟਾਈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਹੇਠ ਆਉਣ ਵਾਲੇ ਸਮੇਂ ਵਿਚ ਵੀ ਸ਼੍ਰੋਮਣੀ ਕਮੇਟੀ ਦੇ ਸਕੂਲ ਅਤੇ ਕਾਲਜ ਸਿੱਖਿਆ, ਖੇਡਾਂ ਅਤੇ ਸੱਭਿਆਚਾਰਕ ਖੇਤਰਾਂ ਵਿਚ ਹੋਰ ਵੀ ਨਵੀਆਂ ਬੁਲੰਦੀਆਂ ਹਾਸਿਲ ਕਰਨਗੇ।
ਪਿਛਲੀ ਖ਼ਬਰ ਆਸਟ੍ਰੇਲੀਆ ਇਕ ਵਾਰ ਫਿਰ ਵਿਦਿਆਰਥੀਆਂ ਦੇ ਸਵਾਗਤ ਲਈ ਹੋਇਆ ਤਿਆਰ, ਫਰਵਰੀ ਇਨਟੇਕ ਵੱਡੇ ਪੱਧਰ ’ਤੇ ਲੱਗਣਗੇ ਵੀਜ਼ੇ- ਕੰਗ/ਚ... ਅਗਲੀ ਖ਼ਬਰ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ‘ਵਿਰਾਸਤ-ਏ-ਹਿੰਦ’ ਦਾ ਸ਼ਾਨਦਾਰ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।