23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮਜੀਠਾ ਸੀਟ ਜਿੱਤ ਕੇ ਰਾਹੁਲ ਗਾਂਧੀ ਜੀ ਦੀ ਝੋਲੀ ’ਚ ਪਾਵਾਂਗੇ- ਸੱਚਰ

ਮਜੀਠਾ, 23 ਨਵੰਬਰ (ਮਨਿੰਦਰ ਸਿੰਘ ਸੋਖੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿਚ ਸਿਆਸੀ ਮਾਹੌਲ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਸੀਟ ਜਿੱਤ ਕੇ ਰਾਹੁਲ ਗਾਂਧੀ ਦੀ ਝੋਲੀ ਵਿਚ ਪਾਵਾਂਗੇ।

ਅਜੀਤ ਡੈਸਕ 24-11-2026
ਮਜੀਠਾ, 23 ਨਵੰਬਰ (ਮਨਿੰਦਰ ਸਿੰਘ ਸੋਖੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿਚ ਸਿਆਸੀ ਮਾਹੌਲ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਸੀਟ ਜਿੱਤ ਕੇ ਰਾਹੁਲ ਗਾਂਧੀ ਦੀ ਝੋਲੀ ਵਿਚ ਪਾਵਾਂਗੇ। ਇਸ ਟੀਚੇ ਦੀ ਪ੍ਰਾਪਤੀ ਲਈ ਹਲਕੇ ਦੇ ਹਰ ਪਿੰਡ ਵਿਚ ਪਾਰਟੀ ਦੀਆਂ ਮੀਟਿੰਗਾਂ ਅਤੇ ਲੋਕਾਂ ਨਾਲ ਸਿੱਧੇ ਸੰਪਰਕ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬਲਾਕ ਕਾਂਗਰਸ ਕਮੇਟੀ ਮਜੀਠਾ ਦੇ ਪ੍ਰਧਾਨ ਨਵਤੇਜ ਪਾਲ ਸਿੰਘ ਸੋਹੀਆਂ ਦੇ ਗ੍ਰਹਿ ਵਿਖੇ ਹੋਈ ਪ੍ਰਭਾਵਸ਼ਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੱਚਰ ਨੇ ਕਿਹਾ ਕਿ ਰਾਜਸਥਾਨ ਦੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ਨੇ ਕਾਂਗਰਸੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਹੋ ਰਹੀਆਂ ਮੀਟਿੰਗਾਂ ਦੌਰਾਨ ਲੋਕਾਂ ਦੇ ਸੁਝਾਅ ਸੁਣੇ ਜਾ ਰਹੇ ਹਨ ਅਤੇ ਕਾਂਗਰਸੀ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸੱਚਰ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲੋਕਾਂ ਵਿੱਚ ਲਗਾਤਾਰ ਵਿਚਰ ਕੇ, ਉਨ੍ਹਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋ ਕੇ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਉਠਾ ਕੇ ਕੀਤੀ ਜਾਵੇਗੀ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਨਵਤੇਜ ਪਾਲ ਸਿੰਘ ਸੋਹੀਆਂ, ਗੁਰਭੇਜ ਸਿੰਘ ਭੰਗਵਾਂ, ਜਗਜੀਤ ਸਿੰਘ ਢਿੰਗਨੰਗਲ, ਬਲਜੀਤ ਸਿੰਘ ਬਿੱਟੂ, ਬਲਜੀਤ ਸਿੰਘ ਵਿਰਕ, ਹਰਜੀਤ ਸਿੰਘ, ਕਲਵੰਤ ਸਿੰਘ ਦੁਬਰਜੀ, ਨਰੰਜਣ ਸਿੰਘ, ਤਲਵਿੰਦਰ ਸਿੰਘ ਦੁਬਰਜੀ ਫੌਜੀ, ਕਲਵਿੰਦਰ ਸਿੰਘ ਦੁਬਰਜੀ, ਹਰਪਾਲ ਸਿੰਘ ਸੋਹੀਆ, ਉਂਕਾਰ ਸਿੰਘ ਜੋਧ, ਮਨਪ੍ਰੀਤ ਸਿੰਘ ਸੋਹੀ, ਬਲਦੇਵ ਸਿੰਘ ਖੰਨਾ, ਸੁਖਚੈਨ ਸਿੰਘ ਸਾਬਕਾ ਸਰਪੰਚ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਗੁ: ਨਾਨਕਸਰ ਸਠਿਆਲਾ ਤੋਂ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ’ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਵਿਧਾਇਕ ਟੌਂਗ ਵਲੋਂ ਮਾਵਾਂ-ਧੀਆਂ ਸਤਿਕਾਰ ਸਕੀਮ ਸੰਬੰਧੀ ‘ਸਖੀਆਂ’ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।