25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਬਰਨਾਲਾ ਵਿਖੇ ਹੋਏ ਰਾਜ ਪੱਧਰੀ ਬੈਡਮਿੰਟਨ ਮੁਕਾਬਲਿਆਂ ’ਚ ਰਾਜੀਵ ਕੁਮਾਰ ਜੇਠੂਵਾਲ ਵਲੋਂ ਸੋਨੇ ਦਾ ਤਗਮਾ ਜਿੱਤਿਆ

ਜੇਠੂਵਾਲ, 24 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸਰਕਾਰ ਵਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਬਰਨਾਲਾ ਵਿਖੇ ਰਾਜ ਪੱਧਰੀ ਹੋਏ ਮੁਕਾਬਲਿਆਂ ਵਿਚ ਬੈਡਮਿੰਟਨ ਦੇ 51 ਤੋਂ 60 ਸਾਲ ਦੇ ਹੋਏ ਮੁਕਾਬਲਿਆਂ ਵਿਚ ਸ਼ਹੀਦ ਹਰਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ ਮੈਥ ਦੇ ਲੈਕਚਰਾਰ ਰਜੀਵ ਕੁਮਾਰ ਮਰਵਾਹਾ ਵਲੋਂ ਇਨ੍ਹਾਂ ਮੁਕਾਬਲਿਆਂ ਵਿਚ ਸੋਨੇ ਦਾ ਤਗਮਾ ਜਿੱਤ ਕੇ ਪੂਰੇ ਪੰਜਾਬ ਵਿਚ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਸੁਦਰਸ਼ਨ ਕੁਮਾਰ ਤੇ ਸਮੂਹ ਸਟਾਫ ਵਲੋਂ ਰਜੀਵ ਕੁਮਾਰ ਮਰਵਾਹਾ ਨੂੰ ਵਿਸ਼ੇਸ਼ ਤੌਰ ’ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦਿਆਂ ਪ੍ਰਿੰਸੀਪਲ ਸੁਦਰਸ਼ਨ ਕੁਮਾਰ ਨੇ ਕਿਹਾ ਕਿ ਸਕੂਲ ਦੇ ਇਸ ਲੈਕਚਰਾਰ ਰਜੀਵ ਕੁਮਾਰ ਮਰਵਾਹਾ ਵਲੋਂ ਇਸ ਖੇਡ ਪ੍ਰਤੀ ਪੂਰੀ ਲਗਨ ਤੇ ਤਨਦੇਹੀ ਨਾਲ ਮਿਹਨਤ ਕਰਨ ਦੀ ਬਦੌਲਤ ਇਨ੍ਹਾਂ ਮੁਕਾਬਲਿਆਂ ਵਿਚ ਸੋਨੇ ਦਾ ਤਗਮਾ ਜਿੱਤ ਕੇ ਪੰਜਾਬ ਭਰ ’ਚ ਆਪਣਾ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ।

ਅਜੀਤ ਡੈਸਕ 25-11-2026
ਜੇਠੂਵਾਲ, 24 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸਰਕਾਰ ਵਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਬਰਨਾਲਾ ਵਿਖੇ ਰਾਜ ਪੱਧਰੀ ਹੋਏ ਮੁਕਾਬਲਿਆਂ ਵਿਚ ਬੈਡਮਿੰਟਨ ਦੇ 51 ਤੋਂ 60 ਸਾਲ ਦੇ ਹੋਏ ਮੁਕਾਬਲਿਆਂ ਵਿਚ ਸ਼ਹੀਦ ਹਰਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ ਮੈਥ ਦੇ ਲੈਕਚਰਾਰ ਰਜੀਵ ਕੁਮਾਰ ਮਰਵਾਹਾ ਵਲੋਂ ਇਨ੍ਹਾਂ ਮੁਕਾਬਲਿਆਂ ਵਿਚ ਸੋਨੇ ਦਾ ਤਗਮਾ ਜਿੱਤ ਕੇ ਪੂਰੇ ਪੰਜਾਬ ਵਿਚ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਸੁਦਰਸ਼ਨ ਕੁਮਾਰ ਤੇ ਸਮੂਹ ਸਟਾਫ ਵਲੋਂ ਰਜੀਵ ਕੁਮਾਰ ਮਰਵਾਹਾ ਨੂੰ ਵਿਸ਼ੇਸ਼ ਤੌਰ ’ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦਿਆਂ ਪ੍ਰਿੰਸੀਪਲ ਸੁਦਰਸ਼ਨ ਕੁਮਾਰ ਨੇ ਕਿਹਾ ਕਿ ਸਕੂਲ ਦੇ ਇਸ ਲੈਕਚਰਾਰ ਰਜੀਵ ਕੁਮਾਰ ਮਰਵਾਹਾ ਵਲੋਂ ਇਸ ਖੇਡ ਪ੍ਰਤੀ ਪੂਰੀ ਲਗਨ ਤੇ ਤਨਦੇਹੀ ਨਾਲ ਮਿਹਨਤ ਕਰਨ ਦੀ ਬਦੌਲਤ ਇਨ੍ਹਾਂ ਮੁਕਾਬਲਿਆਂ ਵਿਚ ਸੋਨੇ ਦਾ ਤਗਮਾ ਜਿੱਤ ਕੇ ਪੰਜਾਬ ਭਰ ’ਚ ਆਪਣਾ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਇਸ ਮੌਕੇ ਗੁਲਤਿੰਦਰ ਸਿੰਘ, ਜਸਵਿੰਦਰ ਸਿੰਘ, ਵਿਕੇਸ਼ ਸ਼ਰਮਾ, ਸੁਖਪ੍ਰੀਤ ਸਿੰਘ, ਅਮਰਿੰਦਰ ਸਿੰਘ, ਅਜੇ ਕੁਮਾਰ, ਗਗਨਦੀਪ ਸਿੰਘ, ਪੰਕਜ ਸ਼ਰਮਾ, ਅਵਨੀਤ ਕੁਮਾਰ, ਭੁਪਿੰਦਰ ਸਿੰਘ, ਪਾਰਕਸ਼ਿਤ ਸ਼ਰਮਾ, ਗੁਰਮੀਤ ਕੌਰ, ਨਿਧੀ, ਕੋਹਲੀ, ਕੁਲਦੀਪ ਕੌਰ, ਨਵਨੀਤ ਕੌਰ, ਹਰਲੀਨ ਕੌਰ, ਪਰੋਮਿਕਾ, ਅਮਰਪ੍ਰੀਤ ਕੌਰ, ਸਵੀਟੀ, ਕਮਲ, ਹਰਪ੍ਰੀਤ ਕੌਰ, ਗੋਪੀ ਕਪੂਰ, ਮੀਨੂ, ਜਸਦੀਪ ਕੁਮਾਰੀ ਸਮੇਤ ਹੋਰ ਸਟਾਫ ਸ਼ਾਮਿਲ ਸੀ ।
ਪਿਛਲੀ ਖ਼ਬਰ ਸ਼ਹੀਦ ਦਰਸ਼ਨ ਸਿੰਘ ਫ਼ੇਰੂਮਾਨ ਪਬਲਿਕ ਸਕੂਲ ਰਈਆ ਵਿਖੇ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਕਿਸਾਨ ਆਗੂ ਸਵਿੰਦਰ ਸਿੰਘ ਸ਼ਿੰਦਾ ਨੂੰ ਸਦਮਾ, ਪਤਨੀ ਰਣਜੀਤ ਕੌਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।