25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਨਗਰ ਕੀਰਤਨ ਸਜਾਏ ਬਾਬਾ ਬਕਾਲਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਬਾਬਾ ਬਕਾਲਾ ਸਾਹਿਬ, 24 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਅਤੇ ਨਗਰ ਦੀ ਸਮੂਹ ਸਾਧ ਸੰਗਤ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਅਜੀਤ ਡੈਸਕ 25-11-2026
ਬਾਬਾ ਬਕਾਲਾ ਸਾਹਿਬ, 24 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਅਤੇ ਨਗਰ ਦੀ ਸਮੂਹ ਸਾਧ ਸੰਗਤ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਦੀਪਸਿਮਰਨ ਸਿੰਘ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ । ਇਸ ਮੌਕੇ ਦੀਵਾਨ ਹਾਲ ਵਿਖੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਮੈਂਬਰ ਸ਼੍ਰੋਮਣੀ ਕਮੇਟੀ ਨੇ ਜਿੱਥੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ, ਉਥੇ ਨੌਜਵਾਨਾਂ ਨੂੰ ਨਸ਼ੇ ਤਿਆਗ ਕੇ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ। ਇਸ ਮੌਕੇ ਹੈੱਡਗ੍ਰੰਥੀ ਗਿਆਨੀ ਹਰਦੇਵ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਬਾਬਾ ਬਲਕਾਰ ਸਿੰਘ ਨੰਬਰਦਾਰ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬ, ਬਾਬਾ ਅਵਤਾਰ ਸਿੰਘ ਬੱਬੂ, ਸਾਬਕਾ ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾਂ, ਬੀਬੀ ਗੁਰਵਿੰਦਰ ਕੌਰ ਜਲਾਲ ਉਸਮਾਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰੂਵਰਜੀਤ ਸਿੰਘ, ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਸਾ: ਐਡੀਸ਼ਨਲ ਮੈਨੇਜਰ ਭਾਈ ਮੋਹਣ ਸਿੰਘ ਕੰਗ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਹੈੱਡਗ੍ਰੰਥੀ ਭਾਈ ਹਰਦੇਵ ਸਿੰਘ ਬੁਤਾਲਾ, ਭਾਈ ਜੱਜ ਸਿੰਘ ਪ੍ਰਚਾਰਕ, ਭਾਈ ਹਰਪ੍ਰੀਤ ਸਿੰਘ ਪ੍ਰਚਾਰਕ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਭਾਈ ਹਰਪ੍ਰੀਤ ਸਿੰਘ ਖਾਲਸਾ, ਦਿਲਬਾਗ ਸਿੰਘ ਸ਼ੇਖ, ਅਮਰਜੀਤ ਸਿੰਘ ਅਕਾਊਟੈਂਟ, ਹਰਗੋਪਾਲ ਸਿੰਘ ਰੰਧਾਵਾ, ਜਸਵੰਤ ਸਿੰਘ ਦਿੱਲੀ, ਬਲਵਿੰਦਰ ਸਿੰਘ ਕੰਵਲ, ਮੈਂਬਰ ਅਜੀਤ ਸਿੰਘ, ਰਣਜੀਤ ਸਿੰਘ, ਕਸ਼ਮੀਰ ਸਿੰਘ ਜੋਧਪੁਰੀ, ਭੁਪਿੰਦਰ ਸਿੰਘ ਬਾਬਾ ਬਕਾਲਾ ਸਾਹਿਬ ਮੋੜ, ਮੁਖਤਿਆਰ ਸਿੰਘ ਭੁੱਲਰ ਭਾਗੇਵਾਲੀਆ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਕੌਂਸਲਰ ਸੁਖਚੈਨ ਸਿੰਘ ਗਿੱਲ, ਕੌਂਸਲਰ ਕਰਮ ਸਿੰਘ, ਕੌਂਸਲਰ ਜੈਮਲ ਸਿੰਘ ਭੁੱਲਰ, ਬਖਸ਼ੀਸ਼ ਸਿੰਘ, ਜਗਤਾਰ ਸਿੰਘ ਬਹਾਦਰਪੁਰ, ਗੁਰਵਿੰਦਰ ਸਿੰਘ ਕਾਲੇਕੇ, ਸਤਵਿੰਦਰ ਸਿੰਘ ਧਿਆਨਪੁਰ, ਬਲਦੇਵ ਸਿੰਘ ਧਾਲੀਵਾਲ, ਜਸਬੀਰ ਸਿੰਘ ਖੱਬੇ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ । ਸਰਹੱਦੀ ਖੇਤਰ ਵਿਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗੱਗੋਮਾਹਲ, (ਬਲਵਿੰਦਰ ਸਿੰਘ ਸੰਧੂ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਦਿਹਾੜ੍ਹਾ ਸਰਹੱਦੀ ਖੇਤਰ ਵਿਚ ਬੜ੍ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬਾਨ ਨੂੰ ਵਿਸੇਸ਼ ਰੋਸ਼ਨੀਆਂ ਨਾਲ ਸਜਾਇਆ ਗਿਆ ਪਰਸੋਂ ਰੋਜ ਤੋਂ ਆਰੰਭ ਸ੍ਰੀ ਅਖੰਡ ਪਾਠ ਸਾਹਿਬਾਨ ਜੀ ਦੇ ਭੋਗਾਂ ਉਪਰੰਤ ਰਾਗੀ, ਢਾਡੀ, ਕਥਾ ਵਾਚਕ ਤੇ ਕਵੀਸ਼ਰੀ ਜੱਥਿਆ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਕਸਬਾ ਗੱਗੋਮਾਹਲ ਦੇ ਗੁਰਦੁਆਰਾ ਬਾਬਾ ਗਿਆਨ ਦਾਸ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ। ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਅਵਾਣ ਤੋਂ ਵੀ ਇਕ ਵਿਸ਼ਾਲ ਨਗਰ ਕੀਰਤਨ ਪੰਜਾਂ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ । ਨਗਰ ਕੀਰਤਨ ਵਿਚ ਮੁੱਖ ਤੌਰ ’ਤੇ ਪ੍ਰਧਾਨ ਸੁਖਦੇਵ ਸਿੰਘ, ਸਰਪੰਚ ਸ਼ੇਰ ਸਿੰਘ ਸੰਧੂ, ਸੈਕਟਰੀ ਗੁਰਚਰਨ ਸਿੰਘ, ਮਾ: ਪਰਮਜੀਤ ਸਿੰਘ, ਗ੍ਰੰਥੀ ਤਸਬੀਰ ਸਿੰਘ, ਸੁਖਵਿੰਦਰ ਸਿੰਘ, ਡਾ. ਸਤਨਾਮ ਸਿੰਘ, ਬਾਬਾ ਕੁਲਦੀਪ ਸਿੰਘ, ਸਾਬਕਾ ਸਰਪੰਚ ਕਸ਼ਮੀਰ ਸਿੰਘ, ਸਾਬਕਾ ਸਰਪੰਚ ਰਣਜੀਤ ਸਿੰਘ, ਪ੍ਰਤਾਪ ਸਿੰਘ ਸੰਧੂ, ਸੁਖਦੇਵ ਸਿੰਘ ਬੱਬਾ, ਗੁਰਮੀਤ ਸਿੰਘ ਹੈਪੀ, ਸ਼ਾਮ ਸਿੰਘ ਗ੍ਰੰਥੀ, ਬਲਜੀਤ ਸਿੰਘ, ਬਾਬਾ ਦਇਆ ਸਿੰਘ, ਫੌਜੀ ਜਗਤਾਰ ਸਿੰਘ, ਫੌਜੀ ਬਲਦੇਵ ਸਿੰਘ, ਬਾਬਾ ਲਖਬੀਰ ਸਿੰਘ, ਹਰਨੇਕ ਸਿੰਘ, ਮਨਜੀਤ ਸਿੰਘ, ਭੁਪਿੰਦਰ ਸਿੰਘ, ਨੰਬਰਦਾਰ ਜਤਿੰਦਰ ਸਿੰਘ, ਹਰਪ੍ਰੀਤ ਸਿੰਘ ਬੌਬੀ ਤੋਂ ਇਲਾਵਾ ਵੱਡੀ ਗਿਣਤੀ ’ਚ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ । ਪਿੰਡ ਜਮਾਲਪੁਰ ਵਿਖੇ ਨਗਰ ਕੀਰਤਨ ਸਜਾਇਆ ਬਾਬਾ ਬਕਾਲਾ ਸਾਹਿਬ, (ਸ਼ੇਲਿੰਦਰਜੀਤ ਸਿੰਘ ਰਾਜਨ)- ਇਥੇ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਜਮਾਲਪੁਰ ਵਿਖੇ ਬਾਬਾ ਜੋਗੀ ਪੀਰ ਜੀ ਗੁਰਦੁਆਰਾ ਸਾਹਿਬ ਤੋਂ ਨਗਰ ਦੀ ਸਮੂਹ ਸਾਧ ਸੰਗਤ, ਨੌਜਵਾਨ ਸਭਾ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ, ਜੋ ਕਿ ਨਗਰ ਦੀ ਪ੍ਰਕਰਮਾ ਕਰਦਾ ਹੋਇਆ ਵਾਪਸ ਇਸੇ ਅਸਥਾਨ ’ਤੇ ਸਮਾਪਤ ਹੋਇਆ। ਬਾਬਾ ਜੋਗੀ ਪੀਰ ਜੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਗੁਰਦੇਵ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਅਤੇ ਪੁਜੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਿਰੋਪਾਓ ਦੇਕੇ ਸਨਮਾਨਿਤ ਕੀਤਾ। ਨਗਰ ਕੀਰਤਨ ਤੋਂ ਪਹਿਲਾਂ ਬਾਬਾ ਜੋਗੀ ਪੀਰ ਜੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਢਾਡੀ ਕਵੀਸ਼ਰ ਜਥਿਆਂ ਨੇ ਗੁਰਬਾਣੀ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਬਾਬਾ ਜੋਗੀ ਪੀਰ ਜੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਨ ਅਤੇ ਨਗਰ ਨਿਵਾਸੀ ਸਾਧ ਸੰਗਤ ਨੇ ਵੱਧ ਚੜਕੇ ਹਿੱਸਾ ਲਿਆ । ਮਜੀਠਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਮਜੀਠਾ, (ਮਨਿੰਦਰ ਸਿੰਘ ਸੋਖੀ)-ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਮਜੀਠਾ ਵਿਖੇ ਸਿੱਖ ਸੇਵਕ ਜਥਾ, ਪ੍ਰਬੰਧਕ ਕਮੇਟੀ ਗੁਰਦੁਆਰਾ ਮਾਈਆਂ, ਧੰਨ ਧੰਨ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਸੇਵਾ ਸੁਸਾਇਟੀ, ਡੇਰਾ ਬਾਬਾ ਭਾਈ ਸਾਲ੍ਹੋ ਜੀ ਅਤੇ ਸ਼ਹਿਰ ਦੀਆਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਨਵਾਂ ਬੱਸ ਅੱਡਾ ਮਜੀਠਾ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਮਾਈਆਂ ਵਾਲਾ ਮਜੀਠਾ ਵਿਖੇ ਸਮਾਪਤ ਹੋਇਆ। ਡੇਰਾ ਬਾਬਾ ਭਾਈ ਸਾਲ੍ਹੋ ਜੀ ਵਲੋਂ ਸ੍ਰੀ ਗੁਰੂ ਗਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ ਸਜਾ ਕੇ ਸੁਸ਼ੋਭਿਤ ਕੀਤਾ ਗਿਆ। ਸ਼ਹਿਰ ਵਾਸੀਆਂ ਵਲੋਂ ਵੱਖ ਵੱਖ ਥਾਵਾਂ ਤੇ ਸੰਗਤਾਂ ਵਾਸਤੇ ਲੰਗਰ ਲਗਾਏ। ਨਗਰ ਕੀਰਤਨ ਦੇ ਸਾਰੇ ਰਸਤੇ ਵਿਚ ਵੱਡੀ ਗਿਣਤੀ ਵਿਚ ਸ਼ਹਿਰ ਮਜੀਠਾ ਅਤੇ ਆਸ ਪਾਸ ਦੀਆਂ ਸੰਗਤਾਂ ਸਤਿਨਾਮੁ ਵਾਹਿਗੁਰੂ ਦਾ ਜਾਪੁ ਕਰਦੀਆਂ ਹੋਈਆਂ ਸ਼ਾਮਲ ਹੋਈਆਂ। ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਵਿਖੇ ਪ੍ਰਕਾਸ਼ ਪੁਰਬ ਮਨਾਇਆ ਤਰਸਿੱਕਾ, (ਅਤਰ ਸਿੰਘ ਤਰਸਿੱਕਾ) ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ (ਅੰਮ੍ਰਿਤਸਰ) ਵਿਖੇ ਅੱਜ ਇਲਾਕੇ ਦੀ ਸਾਧ ਸੰਗਤ ਦੇ ਵਿਸ਼ੇਸ਼ ਸਹਿਯੋਗ ਨਾਲ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਕੀਰਤਨ ਤੇ ਕਥਾ ਦਾ ਪ੍ਰਵਾਹ ਚੱਲਿਆ। ਇਸ ਮੌਕੇ ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ, ਭਾਈ ਰਣਜੀਤ ਸਿੰਘ ਮਾਂਗਾ ਸਰਾਏ, ਭਾਈ ਬਲਦੇਵ ਸਿੰਘ ਤਰਸਿੱਕਾ, ਬਾਬਾ ਗੁਰਜੀਤ ਸਿੰਘ ਮਾਂਗਟ ਮੁੱਖ ਸੇਵਾਦਾਰ ਗਲਗਜ ਜੱਥਾ ਤਰਸਿੱਕਾ ਤੇ ਗਿਆਨੀ ਬੂਟਾ ਸਿੰਘ ਅਨਮੋਲ ਨੇ ਸੰਗਤਾਂ ਨੂੰ ਕੀਰਤਨ ਤੇ ਕਥਾ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ । ਫ਼ਤਹਿਗੜ੍ਹ ਸ਼ੁੱਕਰ ਚੱਕ ਤੋਂ ਨਗਰ ਕੀਰਤਨ ਸਜਾਇਆ ਨਵਾਂ ਪਿੰਡ, (ਜਸਪਾਲ ਸਿੰਘ) -ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਫ਼ਤਹਿਗੜ੍ਹ ਸ਼ੁੱਕਰ ਚੱਕ ਵਿਖੇ ਪ੍ਰਬੰਧਕਾਂ ਵਲੋਂ ਸਮੁੱਚੇ ਨਗਰ, ਪ੍ਰਿੰ. ਕੁਲਦੀਪ ਕੁਮਾਰ, ਮੁੱਖ ਅਧਿਆਪਕ ਗਗਨਦੀਪ ਸਿੰਘ ਤੇ ਐੱਨ.ਆਰ.ਆਈ.ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਹ ਨਗਰ ਕੀਰਤਨ ਸਵੇਰੇ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਸਮੂਹ ਤੋਂ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਆਰੰਭ ਹੋਇਆ ਤੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ’ਚ ਸਜਾਏ ਗਏ ਧਾਰਮਿਕ ਦੀਵਾਨ ’ਚ ਪੁੱਜਾ, ਜਿੱਥੇ ਬਾਬਾ ਗੁਰਬਖਸ਼ ਸਿੰਘ ਤਲਵੰਡੀ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਗੁਰੂ ਸ਼ਬਦ ਤੇ ਗੁਰ ਇਤਿਹਾਸ ਨਾਲ ਜੋੜਿਆ ਗਿਆ। ਇਸ ਮੌਕੇ ਸਰਪੰਚ ਕੇਵਲ ਸਿੰਘ ਸਿੱਧੂ, ਰਸ਼ਪਾਲ ਸਿੰਘ ਰਾਣਾ, ਗਿਆਨੀ ਸਰਦੂਲ ਸਿੰਘ, ਵਰਿੰਦਰਪਾਲ ਸਿੰਘ, ਫ਼ੌਜੀ ਪ੍ਰੀਤਮ ਸਿੰਘ, ਗੁਰਲਾਇਕ ਸਿੰਘ ਲਾਡੀ, ਪ੍ਰਚਾਰਕ ਕਰਨੈਲ ਸਿੰਘ ਫੌਜ਼ੀ, ਮਨਪ੍ਰੀਤ ਸਿੰਘ, ਸਮਸ਼ੇਰ ਸਿੰਘ ਪ੍ਰਜਾਪਤ, ਸਮਸ਼ੇਰ ਸਿੰਘ ਦੁੱਲਾ, ਜਸਪਾਲ ਸਿੰਘ ਜੱਗਾ, ਕਰਨਬੀਰ ਸਿੰਘ, ਟਹਿਲ ਸਿੰਘ ਫੌਜ਼ੀ ਤੇ ਬਾਬਾ ਜਗੀਰ ਸਿੰਘ ਆਦਿ ਵਲੋਂ ਦੀਵਾਨਾਂ ਦੀ ਹਾਜ਼ਰੀ ਭਰੀ ਗਈ। ਇਸ ਮੌਕੇ ਗੁਰੂ ਦਾ ਅਟੁੱਟ ਲੰਗਰ ਵਰਤਿਆ ਗਿਆ। ਪਿੰਡ ਵਡਾਲ ਵਿਖੇ ਨਗਰ ਕੀਰਤਨ ਸਜਾਇਆ ਮਜੀਠਾ, (ਜਗਤਾਰ ਸਿੰਘ ਸਹਿਮੀ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਵਡਾਲਾ ਸਥਿਤ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਵਿਖੇ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਤੋਂ ਸ਼ੁਰੂ ਹੋ ਕੇ ਪਿੰਡ ਦੇ ਵੱਖ-ਵੱਖ ਹਿੱਸਿਆਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਨਾਲ ਸਮਾਪਤ ਹੋਇਆ। ਨਗਰ ਕੀਰਤਨ ’ਚ ਸ਼ਾਮਲ ਨੌਜਵਾਨਾਂ ਵਲੋਂ ਸ਼ਸਤ੍ਰ ਵਿਦਿਆ ਦੇ ਜੌਹਰ ਵੀ ਦਿਖਾਏ ਗਏ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਬਾਬਾ ਲਖਬੀਰ ਸਿੰਘ ਨੇ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ । ਇਸ ਮੌਕੇ ਪ੍ਰਬੰਧਕਾਂ ਵਿਚ ਮੁੱਖ ਸੇਵਾਦਾਰ ਬਾਬਾ ਲਖਬੀਰ ਸਿੰਘ ਦੇ ਨਾਲ ਸਰਪੰਚ ਚਰਨਜੀਤ ਸਿੰਘ ਵਡਾਲਾ, ਪ੍ਰਧਾਨ ਮਨਜਿੰਦਰ ਸਿੰਘ, ਨੰਬਰਦਾਰ ਸਵਿੰਦਰ ਸਿੰਘ ਵਡਾਲਾ, ਸਰਬਜੀਤ ਸਿੰਘ, ਹਰਭਿੰਦਰ ਸਿੰਘ, ਧਰਮਿੰਦਰ ਸਿੰਘ, ਸਤਨਾਮ ਸਿੰਘ, ਹਰਭਜਨ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਸਨ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ, ਗੱਤਕਾ ਪਾਰਟੀਆਂ ਨੇ ਦਿਖਾਏ ਜੌਹਰ, ਥਾਂ-ਥਾਂ ਸੰਗਤਾਂ ਵਲੋਂ ਲਗਾਏ ਗਏ ਲੰਗਰ ਜੰਡਿਆਲਾ ਗੁਰੂ, (ਅੰਮ੍ਰਿਤ ਪਾਲ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਜੰਡਿਆਲਾ ਗੁਰੂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ। ਨਗਰ ਕੀਰਤਨ ਦੇ ਸਵਾਗਤ ਲਈ ਜੰਡਿਆਲਾ ਗੁਰੂ ਦੇ ਵੱਖ-ਵੱਖ ਗਲੀ-ਮੁਹੱਲਿਆਂ ਵਿਚ ਸੰਗਤਾਂ ਵਲੋਂ ਲੰਗਰ ਲਗਾਏ ਗਏ। ਸ਼ਰਧਾਲੂਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੱਤਕਾ ਪਾਰਟੀਆਂ ਵਲੋਂ ਸਿੱਖ ਮਾਰਸ਼ਲ ਆਰਟ ਗੱਤਕੇ ਦੇ ਸ਼ਾਨਦਾਰ ਜੌਹਰ ਵਿਖਾਏ ਗਏ । ਇਸ ਮੌਕੇ ਸਵਿੰਦਰ ਸਿੰਘ ਚੰਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਇਸ ਤੋਂ ਇਲਾਵਾ ਰਾਗੀ ਸਿੰਘਾਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਪੂਰੇ ਸ਼ਹਿਰ ਵਿਚ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਬਣਿਆ ਰਿਹਾ। ਨਗਰ ਕੀਰਤਨ ਦੌਰਾਨ ਸੰਗਤਾਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਵੀ ਦਿੱਤਾ। ਨਗਰ ਕੀਰਤਨ ਦੋਰਾਨ ਸਵਿੰਦਰ ਸਿੰਘ ਚੰਦੀ ਭਪਿੰਦਰ ਸਿੰਘ ਭਿੰਦਾ, ਡਾਕਟਰ ਅਸ਼ਵਨੀ ਸ਼ਰਮਾ, ਗੁਰਭੇਜ ਸਿੰਘ ਰੀਪੂ, ਮਨਦੀਪ ਸਰਮਾ, ਪਿੰਦਰਪਾਲ ਸਿੰਘ, ਵਿਨੋਦ ਸਰਮਾ, ਕਵਲਜੀਤ ਸਿੰਘ ਲਾਡੀ, ਸੰਤ ਸਰੂਪ ਸਿੰਘ ਤੇ ਆਦਿ ਹਾਜਰ ਸਨ। ਮੱਖਣਵਿੰਡੀ ਤੋਂ ਨਗਰ ਕੀਰਤਨ ਸਜਾਇਆ ਨਵਾਂ ਪਿੰਡ, (ਜਸਪਾਲ ਸਿੰਘ)-ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪਿੰਡ ਮੱਖਣਵਿੰਡੀ ਵਿਖੇ ਪ੍ਰਬੰਧਕਾਂ ਵਲੋਂ ਸਮੁੱਚੇ ਨਗਰ ਦੇ ਸਹਿਯੋਗ ਨਾਲ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਬੜੀ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸਵੇਰੇ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਸਮੂਹ ਤੋਂ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਆਰੰਭ ਹੋਇਆ ਤੇ ਸੰਗਤਾਂ ਦੇ ਜੋ ਬੋਲੇ ਸੌ ਨਿਹਾਲ ਦੇ ਜੈਕਾਰਿਆਂ ਤੇ ਸ਼ਬਦ ਗਾਇਨ ਕਰਦਾ ਹੋਇਆ ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਤੇ ਨਗਰ ਦੇ ਵੱਖ ਬਜ਼ਾਰਾਂ ’ਚੋਂ ਹੁੰਦਾ ਹੋਇਆ ਸ਼ਾਮ ਨੂੰ ਉਪਰੋਕਤ ਗੁਰਦੁਆਰਾ ਵਿਖੇ ਸਮਾਪਤ ਹੋਇਆ। ਇਸ ਮੌਕੇ ਸ਼ਰਧਾਲੂਆਂ ਵਲੋਂ ਫਲਾਂ, ਚਾਹ -ਪਕੌੜਿਆਂ ਤੇ ਗੁਰੂ ਦੇ ਅਟੁੱਟ ਲੰਗਰ ਲਗਾਏ ਗਏ। ਰੱਖ ਝੀਤਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਮਾਨਾਂਵਾਲਾ, (ਗੁਰਦੀਪ ਸਿੰਘ ਨਾਗੀ)-ਗੁਰਦੁਆਰਾ ਸਿੰਘ ਸਭਾ ਰੱਖ ਝੀਤਾ (ਰਾਜੇਵਾਲ) ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦਾ ਅਖੰਡ ਪਾਠ ਕਰਵਾਇਆ ਗਿਆ ਅਤੇ ਰਾਗੀ ਸਿੰਘਾਂ ਨੇ ਕਥਾ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਯਾਦਵਿੰਦਰ ਸਿੰਘ ਤੇ ਸਰਪੰਚ ਸ਼ਮਸ਼ੇਰ ਸਿੰਘ ਸੋਨੂੰ ਨੇ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕੁਲਦੀਪ ਸਿੰਘ, ਸਤਨਾਮ ਸਿੰਘ, ਜਗਤਾਰ ਸਿੰਘ ਲੱਡੂ, ਹਰਿੰਦਰਪਾਲ ਸਿੰਘ, ਸੰਦੀਪ ਸਿੰਘ ਪ੍ਰਧਾਨ, ਕੁਲਦੀਪ ਸਿੰਘ ਮੈਂਬਰ, ਗੁਰਦੀਪ ਸਿੰਘ, ਜਗਤਾਰ ਸਿੰਘ, ਟਿੰਕੂ, ਕੁਲਵੰਤ ਸਿੰਘ, ਸਾਹਿਬ ਸਿੰਘ, ਹਰਦੇਵ ਸਿੰਘ, ਜਸਵੰਤ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ। ਉਪਰੰਤ ਗੁਰੂ ਕਾ ਅਤੁੱਟ ਲੰਗਰ ਲਗਾਇਆ ਗਿਆ। ਬੱਦੋਵਾਲ ਤੋਂ ਸਜਾਏ ਨਗਰ ਕੀਰਤਨ ਦਾ ਪਿੰਡ ਸਦਾ ਰੰਗ ਵਿਖੇ ਸ਼ਾਨਦਾਰ ਸਵਾਗਤ ਚੌਕ ਮਹਿਤਾ, (ਜਗਦੀਸ਼ ਸਿੰਘ ਬਮਰਾਹ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪਿੰਡ ਬੱਦੋਵਾਲ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਤੋਂ ਸਜਾਏ ਗਏ ਨਗਰ ਕੀਰਤਨ ਦਾ ਪਿੰਡ ਸਦਾ ਰੰਗ ਦੀਆਂ ਸੰਗਤਾਂ ਵਲੋਂ ਬੜੇ ਸ਼ਰਧਾ ਅਤੇ ਪ੍ਰੇਮ ਨਾਲ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦਾ ਪਿੰਡ ਸਦਾ ਰੰਗ ਦੀ ਹਦੂਦ ਅੰਦਰ ਦਾਖ਼ਲ ਹੋਣ ਸਮੇਂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ । ਨਗਰ ਕੀਰਤਨ ਦੇ ਨਾਲ ਆਏ ਹੋਏ ਪੰਜ ਪਿਆਰਿਆਂ ਅਤੇ ਮੁਖੀ ਸਿੰਘਾਂ ਨੂੰ ਸੰਗਤ ਵਲੋਂ ਸਿਰੋਪਾਓ ਦੇ ਕੇ ਉਹਨਾਂ ਦਾ ਸਤਿਕਾਰ ਕੀਤਾ। ਇਸ ਮੌਕੇ ਸੰਗਤਾਂ ’ਚ ਗ੍ਰੰਥੀ ਭਾਈ ਸੁਖਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਜਰਮਨ ਸਿੰਘ, ਨਿਰਵੈਰ ਸਿੰਘ, ਬਾਬਾ ਗੁਰਮੀਤ ਸਿੰਘ, ਤਰਸਜੀਤ ਸਿੰਘ, ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਜਗੀਰ ਸਿੰਘ ਪ੍ਰਧਾਨ, ਸੰਦੀਪ ਸਿੰਘ ਨੰਬਰਦਾਰ, ਹਰਪ੍ਰੀਤ ਸਿੰਘ, ਸਵਰਨ ਸਿੰਘ, ਅੰਮ੍ਰਿਤਪਾਲ ਸਿੰਘ, ਸੁਖਵਿੰਦਰ ਸਿੰਘ, ਦਲਬੀਰ ਸਿੰਘ, ਸਿਕੰਦਰ ਸਿੰਘ, ਝਿਰਮਲ ਸਿੰਘ, ਪ੍ਰਧਾਨ ਸਾਹਿਬ ਸਿੰਘ, ਬਾਬਾ ਜਗਤਾਰ ਸਿੰਘ, ਸਰਪੰਚ ਗੁਰਮੀਤ ਸਿੰਘ ਲੱਕੀ, ਜਗਤਾਰ ਸਿੰਘ ਸਾਬਕਾ ਸਰਪੰਚ, ਵਰਿੰਦਰ ਸਿੰਘ ਗੁੱਗ, ਗੁਰਦੀਪ ਸਿੰਘ, ਹਰਜਿੰਦਰ ਸਿੰਘ ਬਮਰਾਹ, ਗ਼ਰੀਬ ਸਿੰਘ, ਦਿਆਲ ਸਿੰਘ, ਪਿਆਰਾ ਸਿੰਘ, ਦਵਿੰਦਰ ਸਿੰਘ ਬੱਬੀ, ਸੁਰਿੰਦਰ ਸਿੰਘ ਮਿਸਤਰੀ, ਜਰਨੈਲ ਸਿੰਘ, ਕਰਮਜੀਤ ਸਿੰਘ, ਸਾਹਿਬ ਸਿੰਘ ਨੇਤਾ ਅਤੇ ਹੋਰ ਸੰਗਤਾਂ ਮੌਜੂਦ ਸਨ। ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪ੍ਰਕਾਸ਼ ਪ ੁਰਬ ਮਨਾਇਆ ਓਠੀਆਂ, (ਗੁਰਵਿੰਦਰ ਸਿੰਘ ਛੀਨਾ)-ਪਹਿਲੀ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਨਜਦੀਕ ਪੈਂਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸੱਜੇ ਖੁੱਲੇ ਪੰਡਾਲ ਵਿਚ ਪੰਥ ਦੇ ਮਹਾਨ ਰਾਗੀ ਢਾਡੀ ਕਵੀਸ਼ਰ ਅਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਸਵੇਰੇ 10 ਵਜੇ ਤੋਂ ਰਾਤ 12 ਵਜੇ ਤੱਕ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ ਅਤੇ ਆਏ ਜਥਿਆਂ ਨੂੰ ਸੰਤ ਮਹਾਂਪੁਰਸ਼ ਬਾਬਾ ਕੁਲਬੀਰ ਸਿੰਘ ਗੁਰੂ ਕੇ ਬਾਗ ਵਾਲਿਆਂ ਅਤੇ ਪ੍ਰਬੰਧਕਾਂ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਪ੍ਰਕਾਸ਼ ਪ ੁਰਬ ਮੌਕੇ ਨਗਰ ਕੀਰਤਨ ਸਜਾਏ ਗਏ ਚਵਿੰਡਾ ਦੇਵੀ, (ਸਤਪਾਲ ਸਿੰਘ ਢੱਡੇ)—ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (ਜਨਮ ਦਿਹਾੜੇ) ਨੂੰ ਸਮਰਪਿਤ ਇਲਾਕੇ ਦੇ ਪਿੰਡ ਢੱਡੇ, ਚਵਿੰਡਾ ਦੇਵੀ, ਮੀਆਂ ਭੰਧੇਰ ਅਤੇ ਭੁੱਲਰ ਦੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਅਲੌਕਿਕ ਨਗਰ ਕੀਰਤਨ ਸਜਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਨ੍ਹਾਂ ਨਗਰ ਕੀਰਤਨਾਂ ਵਿਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੱਤਕਾ ਪਾਰਟੀਆਂ ਵਲੋਂ ਸਿੱਖ ਮਾਰਸ਼ਲ ਆਰਟ ਦੇ ਸ਼ਾਨਦਾਰ ਜੌਹਰ ਵੀ ਦਿਖਾਏ ਗਏ। ਚਾਰਾਂ ਪਿੰਡਾਂ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ’ਤੇ ਸਵਾਗਤੀ ਗੇਟ ਲਗਾਏ ਗਏ ਅਤੇ ਚਾਹ-ਪਕੌੜਿਆਂ ਤੇ ਮਠਿਆਈਆਂ ਦੇ ਅਤੁੱਟ ਲੰਗਰ ਵਰਤਾਏ ਗਏ। ਪ੍ਰਬੰਧਕ ਕਮੇਟੀਆਂ ਵਲੋਂ ਪੰਜ ਪਿਆਰਿਆਂ, ਰਾਗੀ-ਢਾਡੀ ਜਥਿਆਂ ਅਤੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਪਿੰਡ ਪੰਜਗਰਾਈਆਂ ਨਿੱਝਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਅਜਨਾਲਾ, (ਗੁਰਪ੍ਰੀਤ ਸਿੰਘ ਢਿੱਲੋਂ)-ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਨਾਲਾ ਤੋਂ ਥੋੜੀ ਦੂਰ ਸਥਿਤ ਪਿੰਡ ਪੰਜਗਰਾਈਂ ਨਿੱਝਰਾਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ । ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਗੁਰੂ ਸਾਹਿਬ ਦੀ ਪਵਿੱਤਰ ਬਾਣੀ ਦਾ ਜਾਪ ਕੀਤਾ ਗਿਆ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਬਾਬਾ ਜੋਗਾ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਮਹਿਰ ਬੁਖ਼ਾਰੀ ਨੇ ਸਮੂਹ ਸੰਗਤਾਂ ਨੂੰ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਇਆ ਗਿਆ ਮਾਰਗ ਅੱਜ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਇਸ ਮੌਕੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਅਤੇ ਬਾਬਾ ਜੋਗਾ ਸਿੰਘ ਸਮੇਤ ਪਿੰਡ ਦੇ ਪਤਵੰਤਿਆਂ ਵਲੋਂ ਪੰਜ ਪਿਆਰੇ ਸਾਹਿਬਾਨ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਨਗਰ ਕੀਰਤਨ ਵਿਚ ਉਨ੍ਹਾਂ ਤੋਂ ਇਲਾਵਾ ਬਲਵਿੰਦਰ ਸਿੰਘ ਨਿੱਝਰ, ਕੁਲਦੀਪ ਸਿੰਘ ਬਾਊ, ਮਨਦੀਪ ਸਿੰਘ ਨਿੱਝਰ, ਨੰਬਰਦਾਰ ਦਵਿੰਦਰ ਸਿੰਘ, ਜਗਜੀਤ ਸਿੰਘ ਪੰਜਗਰਾਈਆਂ, ਲਖਵਿੰਦਰ ਸਿੰਘ ਨਿੱਝਰ, ਮਲਕੀਤ ਸਿੰਘ ਬਾਜਵਾ, ਬਖਸ਼ੀਸ਼ ਸਿੰਘ ਬਾਜਵਾ, ਸਾਹਿਬ ਸਿੰਘ, ਸੁਖਜੀਤ ਸਿੰਘ ਸੰਧੂ, ਜਸਕਰਨ ਸਿੰਘ ਸੰਧੂ, ਰਜਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਬਾਬਾ ਜਪਦੀਪ ਸਿੰਘ, ਬਾਬਾ ਲਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਰਣਜੀਤ ਸਿੰਘ, ਹਰਦੀਪ ਸਿੰਘ, ਦਵਿੰਦਰਪਾਲ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ, ਦਿਲਬਾਗ ਸਿੰਘ ਬਾਊ, ਜਸਵੰਤ ਸਿੰਘ ਨਿੱਝਰ, ਹਰਦੇਵ ਸਿੰਘ ਬਾਠ ਅਤੇ ਜਸਵਿੰਦਰ ਸਿੰਘ ਨਿੱਝਰ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਅਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ‘ ਆਪ’ ਪਾਰਟੀ ਤੋਂ ਨਿਰਾਸ਼ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਕਾਂਗਰਸ-ਧਾਲੀਵਾਲ ਅਗਲੀ ਖ਼ਬਰ 30 ਤੋਂ ਵੱਧ ਪਰਿਵਾਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।