26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਵਿਚ ਅਕਾਲੀ ਭਾਜਪਾ ਗੱਠਜੋੜ ਸਮੇਂ ਦੀ ਮੁੱਖ ਲੋੜ-ਅਬਰੋਲ,ਪ੍ਰਾਸ਼ਰ, ਨਈਅਰ

ਮਜੀਠਾ, 25 ਨਵੰਬਰ (ਮਨਿੰਦਰ ਸਿੰਘ ਸੋਖੀ)-ਪੰਜਾਬ ਦੀ ਰਾਜਨੀਤੀ ਵਿਚ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਦੀ ਸਮੇਂ ਦੀ ਮੁੱਖ ਲੋੜ ਸੀ ਜਿਸ ਦਾ ਬੀਤੇ ਦਿਨੀ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਲਾਨ ਕੀਤਾ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਪ੍ਰਧਾਨ ਤਰੁਨ ਕੁਮਾਰ ਅਬਰੋਲ, ਮਜੀਠੀਆ ਦੇ ਸਿਆਸੀ ਸਕੱਤਰ ਐਡਵੋਕੇਟ ਰਾਕੇਸ਼ ਪ੍ਰਾਸ਼ਰ ਅਤੇ ਸਾਬਕਾ ਮੀਤ ਪ੍ਰਧਾਨ ਪ੍ਰਿੰਸ ਨਈਅਰ ਨੇ ਮਜੀਠਾ ਵਿਖੇ ਅਕਾਲੀ ਵਰਕਰਾਂ ਨਾਲ ਖੁਸ਼ੀ ਵਿਚ ਲੱਡੂ ਵੰਡਣ ਅਤੇ ਆਤਿਸ਼ਬਾਜੀ ਚਲਾਉਣ ਉਪਰੰਤ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 26-11-2026
ਮਜੀਠਾ, 25 ਨਵੰਬਰ (ਮਨਿੰਦਰ ਸਿੰਘ ਸੋਖੀ)-ਪੰਜਾਬ ਦੀ ਰਾਜਨੀਤੀ ਵਿਚ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਦੀ ਸਮੇਂ ਦੀ ਮੁੱਖ ਲੋੜ ਸੀ ਜਿਸ ਦਾ ਬੀਤੇ ਦਿਨੀ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਲਾਨ ਕੀਤਾ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਪ੍ਰਧਾਨ ਤਰੁਨ ਕੁਮਾਰ ਅਬਰੋਲ, ਮਜੀਠੀਆ ਦੇ ਸਿਆਸੀ ਸਕੱਤਰ ਐਡਵੋਕੇਟ ਰਾਕੇਸ਼ ਪ੍ਰਾਸ਼ਰ ਅਤੇ ਸਾਬਕਾ ਮੀਤ ਪ੍ਰਧਾਨ ਪ੍ਰਿੰਸ ਨਈਅਰ ਨੇ ਮਜੀਠਾ ਵਿਖੇ ਅਕਾਲੀ ਵਰਕਰਾਂ ਨਾਲ ਖੁਸ਼ੀ ਵਿਚ ਲੱਡੂ ਵੰਡਣ ਅਤੇ ਆਤਿਸ਼ਬਾਜੀ ਚਲਾਉਣ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਵਿਚ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਸੂਬਾ ਬਹੁਤ ਪਿੱਛੇ ਚਲਾ ਗਿਆ ਹੈ। ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਮੁੜ ਲੀਹ ’ਤੇ ਲਿਆਉਣ ਲਈ ਇਹ ਗਠਜੋੜ ਬਹੁਤ ਜ਼ਰੂਰੀ ਸੀ। ਆਮ ਆਦਮੀ ਪਾਰਟੀ ਬਾਰੇ ਗੱਲਬਾ਼ਤ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਅਸਥਿਰਤਾ ਪੈਦਾ ਕੀਤੀ ਹੈ ਅਤੇ ਪੰਜਾਬ ਦੀ ਜਨਤਾ ਵਲੋਂ ਬਦਲਾਅ ਦੇ ਨਾਮ ’ਤੇ ਵੋਟਾਂ ਪਾਕੇ ਇਨ੍ਹਾਂ ਨੂੰ ਬਹੁਮਤ ਨਾਲ ਜਿਤਾ ਕੇ ਆਪਣੇ ਆਪਦੇ ਨੂੰ ਠੱਗਿਆ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਆਮ ਚੋਣਾਂ ਵਿਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਭਾਜਪਾ ਗਠਜੋੜ ਨੂੰ ਬਹੁਮੱਤ ਨਾਲ ਜਿਤਾ ਕੇ ਆਪਣੀ ਗ਼ਲਤੀ ਨੂੰ ਸੁਧਾਰਨ ਲਈ ਉਤਾਵਲੇ ਹਨ। ਇਸ ਮੌਕੇ ਉਕਤ ਆਗੂਆਂ ਦੇ ਨਾਲ ਸਾਬਕਾ ਪ੍ਰਧਾਨ ਸਲਵੰਤ ਸਿੰਘ ਸੇਠ, ਸਾਬਕਾ ਵਾਈਸ ਚੇਅਰਮੈਨ ਦੁਰਗਾ ਦਾਸ, ਸਾਬਕਾ ਸਰਪੰਚ ਜਤਿੰਦਰਪਾਲ ਸਿੰਘ ਸਾਬਾ, ਭੁਪਿੰਦਰ ਸਿੰਘ ਮਜੀਠਾ ਦਿਹਾਤੀ, ਅਜੈ ਕੁਮਾਰ ਚੋਪੜਾ, ਬਿੱਲਾ ਸ਼ਾਹ ਆੜ੍ਹਤੀਆ, ਨਰੇਸ਼ ਕੁਮਾਰ, ਕੌਂਸਲਰ ਚਰਨਜੀਤ ਸਿੰਘ ਗੋਲਾ, ਰਾਜੇਸ਼ ਕੁਮਾਰ ਜੀਵਨ, ਕਵਲਦੀਪ ਸਿੰਘ ਲਾਲੀ ਮਜੀਠਾ, ਪੱਪੀ ਭੱਲਾ, ਸਾਬਕਾ ਕੌਂਸਲਰ ਸੋਹਨ ਲਾਲ, ਲਾਡੀ ਵਡਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅੱਜ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ’ਚ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਹੋਣਗੇ ਸ਼ਾਮਿਲ- ਤਲਬੀਰ ਗਿੱਲ ਅਗਲੀ ਖ਼ਬਰ ਈ.ਟੀ.ਓ. ਨੇ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਪਿੰਡ ਨਿੱਜਰਪੁਰਾ ਵਿਖੇ 204 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।