26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਵਿਚ ਚੋਰਾਂ ਦੇ ਹੌਸਲੇ ਬੁਲੰਦ, ਕਈ ਘਰਾਂ ਨੂੰ ਬਣਾਇਆ ਨਿਸ਼ਾਨਾ

ਟਾਂਗਰਾ, 25 ਨਵੰਬਰ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਚੋਰੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਦਹਿਸ਼ਤ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਬੀਤੇ ਦਿਨੀਂ ਪਿੰਡ ਭੋਰਸੀ ਬ੍ਰਾਹਮਣ ਵਿਖੇ ਬੇਖੌਫ਼ ਚੋਰਾਂ ਵਲੋਂ ਕਈ ਘਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਏ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ।

ਅਜੀਤ ਡੈਸਕ 26-11-2026
ਟਾਂਗਰਾ, 25 ਨਵੰਬਰ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਚੋਰੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਦਹਿਸ਼ਤ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਬੀਤੇ ਦਿਨੀਂ ਪਿੰਡ ਭੋਰਸੀ ਬ੍ਰਾਹਮਣ ਵਿਖੇ ਬੇਖੌਫ਼ ਚੋਰਾਂ ਵਲੋਂ ਕਈ ਘਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਏ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ । ਜਾਣਕਾਰੀ ਅਨੁਸਾਰ ਜੱਸਾ ਸਿੰਘ ਦੇ ਘਰੋਂ ਕਰੀਬ 15 ਤੋਲੇ ਸੋਨੇ ਦੇ ਗਹਿਣੇ, ਨਿਰਮਲ ਸਿੰਘ ਦੇ ਘਰੋਂ ਚਾਰ ਤੋਲੇ ਸੋਨਾ ਅਤੇ ਮਲਕੀਤ ਸਿੰਘ ਨੰਬਰਦਾਰ ਦੇ ਘਰੋਂ ਸੋਨੇ ਦੇ ਗਹਿਣਿਆਂ ਸਮੇਤ 20 ਤੋਂ 25 ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋ ਗਈ। ਇਨ੍ਹਾਂ ਵਾਰਦਾਤਾਂ ਨੇ ਇਲਾਕਾ ਵਾਸੀਆਂ ਦੀ ਚਿੰਤਾ ਵਧਾ ਦਿੱਤੀ ਹੈ। ਇਨ੍ਹਾਂ ਘਟਨਾਵਾਂ ਦਾ ਜਾਇਜ਼ਾ ਲੈਣ ਲਈ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਸਾਬਕਾ ਵਿਧਾਇਕ ਭਲਾਈਪੁਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰੀ ਦੀਆਂ ਵਾਰਦਾਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾਵੇ ਅਤੇ ਚੋਰੀ ਹੋਏ ਸਾਮਾਨ ਦੀ ਬਰਾਮਦਗੀ ਯਕੀਨੀ ਬਣਾਈ ਜਾਵੇ।
ਪਿਛਲੀ ਖ਼ਬਰ ਅੰਮ੍ਰਿਤਸਰ ਦਾ ਕੌਮਾਂਤਰੀ ਹਵਾਈ ਅੱਡਾ, ਅੰਤਰਰਾਸ਼ਟਰੀ ਦਰਜਾ ਪਰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਅਗਲੀ ਖ਼ਬਰ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਅਕਾਲੀ-ਭਾਜਪਾ ਗੱਠਜੋੜ ਮੀਲ ਪੱਥਰ ਸਾਬਤ ਹੋਵੇਗਾ : ਹੈਪੀ ਬੋਪਾਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।