26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੋਟਲਾ ਸਦਰ ਵਿਖੇ ਦਰਜਨ ਦੇ ਕਰੀਬ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ

ਜਗਦੇਵ ਕਲਾਂ/ਚੇਤਨਪੁਰਾ, 25 ਨਵੰਬਰ (ਸ਼ਰਨਜੀਤ ਸਿੰਘ ਗਿੱਲ, ਮਹਾਂਬੀਰ ਸਿੰਘ ਗਿੱਲ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਕੋਟਲਾ ਸਦਰ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਹਲਕੇ ਦੇ ਪਿੰਡ ਕੋਟਲਾ ਸਦਰ ਦੇ ਦਰਜਨ ਦੇ ਕਰੀਬ ਪਰਿਵਾਰ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਕਬੂਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਬੁੱਧ ਸਿੰਘ, ਗਾਮਾ ਸਿੰਘ, ਕਸ਼ਮੀਰ ਸਿੰਘ, ਹਰਦੇਵ ਸਿੰਘ, ਜਗਤਾਰ ਸਿੰਘ, ਰੇਸ਼ਮ ਸਿੰਘ, ਪ੍ਰਕਾਸ਼ ਸਿੰਘ, ਜਸਕਰਨ ਸਿੰਘ, ਸੱਤਾ, ਸਤਨਾਮ ਸਿੰਘ, ਜਗੀਰ ਸਿੰਘ, ਸ਼ਮਸ਼ੇਰ ਸਿੰਘ ਅਤੇ ਗੁਰਜਿੰਦਰ ਸਿੰਘ ਆਦਿ ਪਰਿਵਾਰਾਂ ਦਾ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਸਵਾਗਤ ਕਰਦਿਆਂ ਪਾਰਟੀ ਦੇ ਮਫਲਰ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।

ਅਜੀਤ ਡੈਸਕ 26-11-2026
ਜਗਦੇਵ ਕਲਾਂ/ਚੇਤਨਪੁਰਾ, 25 ਨਵੰਬਰ (ਸ਼ਰਨਜੀਤ ਸਿੰਘ ਗਿੱਲ, ਮਹਾਂਬੀਰ ਸਿੰਘ ਗਿੱਲ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਕੋਟਲਾ ਸਦਰ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਹਲਕੇ ਦੇ ਪਿੰਡ ਕੋਟਲਾ ਸਦਰ ਦੇ ਦਰਜਨ ਦੇ ਕਰੀਬ ਪਰਿਵਾਰ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਕਬੂਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਬੁੱਧ ਸਿੰਘ, ਗਾਮਾ ਸਿੰਘ, ਕਸ਼ਮੀਰ ਸਿੰਘ, ਹਰਦੇਵ ਸਿੰਘ, ਜਗਤਾਰ ਸਿੰਘ, ਰੇਸ਼ਮ ਸਿੰਘ, ਪ੍ਰਕਾਸ਼ ਸਿੰਘ, ਜਸਕਰਨ ਸਿੰਘ, ਸੱਤਾ, ਸਤਨਾਮ ਸਿੰਘ, ਜਗੀਰ ਸਿੰਘ, ਸ਼ਮਸ਼ੇਰ ਸਿੰਘ ਅਤੇ ਗੁਰਜਿੰਦਰ ਸਿੰਘ ਆਦਿ ਪਰਿਵਾਰਾਂ ਦਾ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਸਵਾਗਤ ਕਰਦਿਆਂ ਪਾਰਟੀ ਦੇ ਮਫਲਰ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਜੋਧ ਸਿੰਘ ਸਮਰਾ ਨੇ ਪਾਰਟੀ ਵਰਕਰਾਂ ਨੂੰ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬ੍ਰਹਮ ਸਿੰਘ ਝੰਡੇਰ, ਪੀ. ਏ. ਗੁਰਭੇਜ ਸਿੰਘ ਭੱਟੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਗੱਠਜੋੜ ਦੀ ਸਰਕਾਰ ਮੁੜ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਲੈ ਕੇ ਜਾਵੇਗੀ- ਬਲਕਾਰ ਸਿੰਘ ਸੋਹਲ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।