26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬੀ.ਐਨ.ਐਸ. ਇੰਟਰਨੈਸ਼ਨਲ ਸਕੂਲ ਦਾ 14ਵਾਂ ਸਾਲਾਨਾ ਖੇਡ ਸਮਾਰੋਹ ਸ਼ੁਰੂ

ਰਾਮ ਤੀਰਥ, 25 ਨਵੰਬਰ (ਧਰਵਿੰਦਰ ਸਿੰਘ ਔਲਖ)-ਬੀ. ਐਨ.

ਅਜੀਤ ਡੈਸਕ 26-11-2026
ਰਾਮ ਤੀਰਥ, 25 ਨਵੰਬਰ (ਧਰਵਿੰਦਰ ਸਿੰਘ ਔਲਖ)-ਬੀ.ਐਨ.ਐਸ. ਇੰਟਰਨੈਸ਼ਨਲ ਸਕੂਲ ਭਿੱਟੇਵੱਡ ਵਿਖੇ 14ਵੇਂ ਸਾਲਾਨਾ ਖੇਡ ਸਮਾਰੋਹ ਦੀ ਸ਼ਾਨਦਾਰ ਸ਼ੁਰੂਆਤ ਹੋ ਗਈ ਹੈ ਜੋ ਕਿ 27 ਨਵੰਬਰ ਸ਼ੁੱਕਰਵਾਰ ਤੱਕ ਚੱਲੇਗਾ। ਜਿਸ ਦਾ ਸ਼ੁੱਭ ਆਰੰਭ ਐਮ.ਡੀ. ਕਮ ਪ੍ਰਿੰਸੀਪਲ ਗੁਰਚਰਨ ਸਿੰਘ ਸੰਧੂ ਦੇ ਵਲੋਂ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਸੰਧੂ ਗਰੁੱਪ ਆਫ ਸਕੂਲਜ਼ ਦੇ ਪ੍ਰਬੰਧ ਅਧੀਨ ਸਮੁੱਚੇ ਸਕੂਲਾਂ ਵਿਚ ਪੜ੍ਹਣ ਵਾਲੇ ਵਿਦਿਆਰਥੀਆਂ ਨੂੰ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਬਣਾਉਣ ਦੇ ਲਈ ਉਹ ਵੱਚਨਬੱਧ ਹਨ। ਉਨ੍ਹਾਂ ਕਿਹਾ ਕਿ ਇਸ ਸਲਾਨਾ ਖੇਡ ਸਮਾਰੋਹ ਦੇ ਦੌਰਾਨ ਵਿਦਿਆਰਥੀਆਂ ਦੇ ਅੰਦਰ ਲੁਕੀ ਖੇਡ ਪ੍ਰਤਿਭਾ ਨੂੰ ਉਜਾਗਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਇੰਚਾਰਜ ਕਮ ਮੈਨੇਜਰ ਮੈਡਮ ਜੋਤੀ ਠਾਕੁਰ ਨੇ ਰਸਮੀ ਤੌਰ ’ਤੇ ਪ੍ਰਿੰ. ਗੁਰਚਰਨ ਸਿੰਘ ਸੰਧੂ ਨੂੰ ਜੀ ਆਇਆਂ ਨੂੰ ਆਖਦਿਆਂ ਦੱਸਿਆ ਕਿ ਇਸ ਸਾਲਾਨਾ ਖੇਡ ਸਮਾਰੋਹ ਦੇ ਦੌਰਾਨ ਗ੍ਰੀਨ, ਰੈਡ, ਬਲਿਊ ਤੇ ਔਰੇਂਜ ਹਾਊਸ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। 28 ਨਵੰਬਰ ਦਿਨ ਸ਼ਨੀਵਾਰ ਨੂੰ ਇਸ ਖੇਡ ਸਮਾਰੋਹ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਜਾਣਗੇ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਕੁਰਸੀਆਂ ਬਚਾਉਣ ਦੀ ਸਿਆਸਤ : ਦਿਲਬਾਗ ਸਿੰਘ ਕੋਹਾਲੀ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਪਿੰਡ ਭੀਲੋਵਾਲ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।