26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਇ ਸ਼ੁਰੂ ਹੋਵੇਗਾ : ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ

ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪੀ. ਏ.

ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ ਕਮੇਟੀ ਮੈਂਬਰ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ। 27-11-2026
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪੀ.ਏ.ਸੀ. ਕਮੇਟੀ ਦੇ ਮੈਂਬਰ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਹੋਏ ਗੱਠਜੋੜ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਆਉਣ ਨਾਲ ਪੰਜਾਬ ਦੀ ਸਿਆਸਤ ਵਿਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸ. ਗ੍ਰੰਥਗੜ੍ਹ ਨੇ ਹਲਕਾ ਅਜਨਾਲਾ ਦੀ ਸਿਆਸਤ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਅਜਨਾਲਾ ਸਮੇਤ ਪੂਰੇ ਪੰਜਾਬ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ ਅਤੇ ਇਹਨਾਂ ਚੋਣਾਂ ਵਿਚ ਜੋਧ ਸਿੰਘ ਸਮਰਾ ਵੱਡੀ ਲੀਡਰ ਨਾਲ ਜਿੱਤ ਪ੍ਰਾਪਤ ਕਰਨਗੇ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਵਿਚ ਵਿਕਾਸ ਦੇ ਨਵੇਂ ਦੌਰ ਦੀ ਆਸ ਜਾਗੀ- ਬਿਕਰਮ ਸਿੰਘ ਮਜੀਠੀਆ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਸਖੀ ਕੁਲਦੀਪ ਕੌਰ ਨੇ ਪੰਜਾਬ ਭਰ ’ਚੋਂ ਹਾਸਿਲ ਕੀਤਾ ਦੂਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।