28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪ੍ਰਤਾਪ ਸਿੰਘ ਮਲਹੋਤਰਾ ਦੇ ਅਕਾਲ ਚਲਾਣੇ ਨਾਲ ਮਲਹੋਤਰਾ ਪਰਿਵਾਰ ਨੂੰ ਗਹਿਰਾ ਸਦਮਾ

ਜੰਡਿਆਲਾ ਗੁਰੂ, 28 ਨਵੰਬਰ (ਅੰਮ੍ਰਿਤ ਪਾਲ ਸਿੰਘ)-ਮਲਹੋਤਰਾ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਅਵਤਾਰ ਸਿੰਘ ਮਲਹੋਤਰਾ ਦੇ ਭਰਾ ਅਤੇ ਸਾਬਕਾ ਕੌਂਸਲਰ ਕੁਲਵੰਤ ਸਿੰਘ ਮਲਹੋਤਰਾ ਦੇ ਚਚੇਰੇ ਭਰਾ ਪ੍ਰਤਾਪ ਸਿੰਘ ਮਲਹੋਤਰਾ (ਕਰੀਬ 65 ਸਾਲ) ਦਾ ਬੀਤੇ ਦਿਨ ਦਿਮਾਗੀ ਦੌਰਾ ਪੈਣ ਕਾਰਨ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਦੀ ਪਤਨੀ ਦਾ ਪਹਿਲਾਂ ਹੀ ਦੇਹਾਂਤ ਹੋ ਚੁੱਕਾ ਸੀ।

ਅਜੀਤ ਡੈਸਕ 29-11-2026
ਜੰਡਿਆਲਾ ਗੁਰੂ, 28 ਨਵੰਬਰ (ਅੰਮ੍ਰਿਤ ਪਾਲ ਸਿੰਘ)-ਮਲਹੋਤਰਾ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਅਵਤਾਰ ਸਿੰਘ ਮਲਹੋਤਰਾ ਦੇ ਭਰਾ ਅਤੇ ਸਾਬਕਾ ਕੌਂਸਲਰ ਕੁਲਵੰਤ ਸਿੰਘ ਮਲਹੋਤਰਾ ਦੇ ਚਚੇਰੇ ਭਰਾ ਪ੍ਰਤਾਪ ਸਿੰਘ ਮਲਹੋਤਰਾ (ਕਰੀਬ 65 ਸਾਲ) ਦਾ ਬੀਤੇ ਦਿਨ ਦਿਮਾਗੀ ਦੌਰਾ ਪੈਣ ਕਾਰਨ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਦੀ ਪਤਨੀ ਦਾ ਪਹਿਲਾਂ ਹੀ ਦੇਹਾਂਤ ਹੋ ਚੁੱਕਾ ਸੀ। ਉਹ ਆਪਣੇ ਪਿੱਛੇ ਦੋ ਬੇਟੀਆਂ ਅਤੇ ਦੋ ਬੇਟੇ ਛੱਡ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਮੰਦਰ ਭੱਦਰਕਾਲੀ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਦੇ ਦੋਵਾਂ ਬੇਟਿਆਂ ਨੇ ਪਿਤਾ ਦੀ ਚਿਖਾ ਨੂੰ ਅਗਨ ਭੇਟ ਕੀਤਾ। ਇਸ ਮੌਕੇ ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ਹਰਦੀਪ ਸਿੰਘ ਗਿੱਲ ਉਪ ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਭਾਰਤ ਸਰਕਾਰ, ਸੁਖਵਿੰਦਰ ਸਿੰਘ ਡੈਨੀ ਬੰਡਾਲਾ ਕਾਰਜਕਾਰੀ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਸਤਿੰਦਰ ਸਿੰਘ ਪ੍ਰਧਾਨ ਨਗਰ ਕੌਂਸਲ, ਮੀਤ ਪ੍ਰਧਾਨ ਅਮਨ ਵਿਰਕ, ਸ਼੍ਰੀਮਤੀ ਸੁਨੈਨਾ ਰੰਧਾਵਾ ਕੌਂਸਲਰ ਅਤੇ ਹਲਕਾ ਪ੍ਰਧਾਨ ਮਹਿਲਾ ਵਿੰਗ, ਪ੍ਰੀਕਸ਼ਤ ਸ਼ਰਮਾ ਯੂਥ ਅਕਾਲੀ ਆਗੂ, ਮਨੀ ਚੋਪੜਾ ਅਤੇ ਗੋਲਡੀ ਸ਼ਰਮਾ ਸਾਬਕਾ ਕੌਂਸਲਰ, ਜਗਜੀਤ ਸਿੰਘ ਬਿੱਟੂ ਗੁਰੂ ਮਾਨਿਓ ਗ੍ਰੰਥ ਸੇਵਕ ਜਥਾ, ਲਾਡੀ ਲਿਬੜਾ ਅਤੇ ਵਿਜੈ ਕੁਮਾਰ ਮੱਟੀ ਯੂਥ ਆਗੂ ਆਮ ਆਦਮੀ ਪਾਰਟੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਰਿਸ਼ਤੇਦਾਰ ਅਤੇ ਸ਼ਹਿਰ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਦੀ ਸੁਪਤਨੀ ਬੀਬੀ ਕੁਲਵੰਤ ਕੌਰ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਕੀਤੇ ਵਿਕਾਸ ਕਾਰਨ ਈ. ਟੀ. ਓ. ਪਹਿਲਾਂ ਨਾਲੋਂ ਵੱਡੀ ਲੀਡ ਨਾਲ ਜਿੱਤਣਗੇ- ਸੁਨੀਲ ਪਾਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।