ਗੱਠਜੋੜ ਪੰਜਾਬ ਦੇ ਚੰਗੇ ਭਵਿੱਖ ਲਈ ਸ਼ੁੱਭ ਸ਼ਗਨ : ਕੇਵਲ ਸਿੰਘ ਚਾਹਲ ਵਡਾਲਾ
ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ, ਪੰਜਾਬ ਦੇ ਚੰਗੇ ਭਵਿੱਖ ਲਈ ਇਕ ਸ਼ੁੱਭ ਸ਼ਗਨ ਹੈ ਅਤੇ ਪੰਜਾਬ ਵਿਚ ਹੁਣ ਚੰਗੇ ਦਿਨਾਂ ਦੀ ਆਸ ਬੱਝ ਗਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਅਤੇ ਉੱਘੇ ਸਮਾਜ ਸੇਵੀ ਸ: ਕੇਵਲ ਸਿੰਘ ਚਾਹਲ (ਵਡਾਲਾ ਕਲਾਂ) ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ।
ਕੇਵਲ ਸਿੰਘ ਚਾਹਲ ਵਡਾਲਾ
30-11-2026