ਨਗਰ ਕੀਰਤਨ ਓਠੀਆਂ ਪੁੱਜਣ ’ਤੇ ਦੁਕਾਨਦਾਰ ਵਲੋਂ ਭਰਵਾਂ ਸਵਾਗਤ
ਓਠੀਆਂ, 29 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਸਮੂਹ ਸਿੱਖ ਸੰਗਤਾਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਕਸਬਾ ਚੋਗਾਵਾਂ ਤੋਂ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਗੱਗੋਮਾਹਲ ਸਾਹਿਬ ਵਿਖੇ ਸਮਾਪਤ ਹੋਇਆ।
ਅਜੀਤ ਡੈਸਕ
30-11-2026