24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਭਾਜਪਾ ਆਗੂ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਵਲੋਂ ਸਰਗਰਮੀਆਂ ਤੇਜ਼

ਸੰਗਤ ਮੰਡੀ, 23 ਅਗਸਤ (ਸੁਖਤੇਜ ਧਾਲੀਵਾਲ)- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਅੰਦਰ ਲਗਾਤਾਰ ਆਪਣੀਆਂ ਸੰਗਨਾਠਤਮਿਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਕੜੀ ਦੇ ਤਹਿਤ ਬਠਿੰਡਾ ਦਿਹਾਤੀ ਵਿਖੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਵੱਲੋਂ ਜ਼ਮੀਨੀ ਪੱਧਰ ‘ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਪਿੰਡਾਂ ਵਿਚ ਵੱਡੇ ਪੱਧਰ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਪਿੰਡ ਫ਼ਰੀਦਕੋਟ ਕੋਟਲੀ ਵਿਖੇ ਭਾਜਪਾ ਵਰਕਰਾਂ ਨਾਲ ਮੀਟਿੰਗ ਦੌਰਾਨ ਦਰਸ਼ਨ ਸਿੰਘ ਕੋਟਫੱਤਾ। ਤਸਵੀਰ: ਸੁਖਤੇਜ ਧਾਲੀਵਾਲ 24-08-2026
ਸੰਗਤ ਮੰਡੀ, 23 ਅਗਸਤ (ਸੁਖਤੇਜ ਧਾਲੀਵਾਲ)- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਅੰਦਰ ਲਗਾਤਾਰ ਆਪਣੀਆਂ ਸੰਗਨਾਠਤਮਿਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਕੜੀ ਦੇ ਤਹਿਤ ਬਠਿੰਡਾ ਦਿਹਾਤੀ ਵਿਖੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਵੱਲੋਂ ਜ਼ਮੀਨੀ ਪੱਧਰ ‘ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਪਿੰਡਾਂ ਵਿਚ ਵੱਡੇ ਪੱਧਰ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਲਕੇ ਦੇ ਪਿੰਡ ਫ਼ਰੀਦਕੋਟ ਕੋਟਲੀ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਕੋਟਫੱਤਾ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀਆਂ ਮੀਟਿੰਗਾਂ ਵਿਚ ਲੋਕਾਂ ਦੇ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਸਪੱਸ਼ਟ ਹੈ ਕਿ ਪੰਜਾਬ ਦੀ ਜਨਤਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿੱਤਾਕੇ ਡਬਲ ਇੰਜਣ ਦੀ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਹਰ ਪਿੰਡ ਅਤੇ ਹਰ ਬੂਥ ਤੱਕ ਪਾਰਟੀ ਦਾ ਸੰਗਠਨ ਮਜ਼ਬੂਤ ਕੀਤਾ ਜਾਵੇਗਾ ਅਤੇ ਵਰਕਰਾਂ ਨੂੰ ਹੋਰ ਸਰਗਰਮ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਕੱਤਰ ਮੁਨੀਸ਼ ਕੁਮਾਰ ਗਰਗ, ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣਾ, ਮੰਡਲ ਪ੍ਰਧਾਨ ਅਮਰਨਾਥ ਘੁੱਦਾ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਗਿੱਲ, ਕਿਸਾਨ ਵਿੰਗ ਦੇ ਜਨਰਲ ਸਕੱਤਰ ਗਗਨਦੀਪ ਸਿੰਘ, ਮੰਡਲ ਪ੍ਰਧਾਨ ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ’ਚ ਸੂਬੇ ਦੇ ਲੋਕ ਮੁੜ ‘ਆਪ’ ਦੀ ਸਰਕਾਰ ਬਣਾਉਣਗੇ -ਚੇਅਰਮੈਨ ਨਰੇਸ਼ ਜਿੰਦਲ ਅਗਲੀ ਖ਼ਬਰ ਗੁਰਪ੍ਰੀਤ ਕੌਰ ਨੂੰ ਦੂਜੀ ਵਾਰ ਚੇਅਰਪਰਸਨ ਨਿਯੁਕਤ ਕਰਨ ’ਤੇ ਪ੍ਰੋ. ਬਲਜਿੰਦਰ ਕੌਰ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।