ਲਾਭ ਸਿੰਘ ਬਰਾੜ, ਜਗਤਾਰ ਸਿੰਘ ਤਾਰਾ ਤੇ ਮੇਜਰ ਸਿੰਘ ਗੋਂਦਾਰਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਜੈਤੋ, 1 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਕਰੀਰਵਾਲੀ ਲਾਭ ਸਿੰਘ ਬਰਾੜ ਸਰਪੰਚ, ਸੂਰਘੂਰੀ ਪਿੰਡ ਦੇ ਜਗਤਾਰ ਸਿੰਘ ਤਾਰਾ ਅਤੇ ਮੇਜਰ ਸਿੰਘ ਗੋਂਦਾਰਾ ਪਿੰਡ ਰਾਮੂਵਾਲਾ ਨੂੰ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨਾਂ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
ਜੈਤੋ, 1 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਕਰੀਰਵਾਲੀ ਲਾਭ ਸਿੰਘ ਬਰਾੜ ਸਰਪੰਚ, ਸੂਰਘੂਰੀ ਪਿੰਡ ਦੇ ਜਗਤਾਰ ਸਿੰਘ ਤਾਰਾ ਅਤੇ ਮੇਜਰ ਸਿੰਘ ਗੋਂਦਾਰਾ ਪਿੰਡ ਰਾਮੂਵਾਲਾ ਨੂੰ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨਾਂ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਨਿਯੁਕਤੀ ’ਤੇ ਸੂਬਾ ਸਿੰਘ ਬਾਦਲ ਹਲਕਾ ਇੰਚਾਰਜ ਜੈਤੋ, ਕੋਰ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਬਲਕਾਰ ਸਿੰਘ ਬਰਾੜ ਗੋਨੇਆਣਾ ਕੋਆਰਡੀਨੇਟਰ ਹਲਕਾ ਜੈਤੋ, ਭੁਪਿੰਦਰ ਸਿੰਘ ਲਾਲੀ ਬਾਦਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਮੀਤ ਸਿੰਘ ਬਰਾੜ ਸਾਬਕਾ ਡਾਇਰੈਕਟਰ ਖੇਤੀਬਾੜੀ ਵਿਕਾਸ ਬੈਂਕ, ਬਲਵੰਤ ਸਿੰਘ ਬਰਾੜ ਕਰੀਰਵਾਲੀ ਬਲਾਕ ਪ੍ਰਧਾਨ ਚੰਦਭਾਨ, ਰਾਜਪਾਲ ਸਿੰਘ ਬਰਾੜ ਰਾਮੂੰਵਾਲਾ ਬਲਾਕ ਪ੍ਰਧਾਨ ਰੋੜੀਕਪੂਰਾ, ਹਰਚਰਨ ਸਿੰਘ ਬਾਠ ਜ਼ਿਲ੍ਹਾ ਮੀਤ ਪ੍ਰਧਾਨ, ਗੁਰਤੇਗਪਾਲ ਸਿੰਘ ਸੀਰਾ ਬਰਾੜ ਬਲਾਕ ਪ੍ਰਧਾਨ ਦਿਹਾਤੀ ਜੈਤੋ, ਲਾਲੀ ਬਾਦਲ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਗੁਰਦੇਵ ਸਿੰਘ ਬਰਾੜ ਸਾਬਕਾ ਸਰਪੰਚ ਰੋੜੀਕਪੂਰਾ, ਸਤਵਿੰਦਰ ਸਿੰਘ ਬਰਾੜ ਰੋੜੀਕਪੂਰਾ, ਜਸਵਿੰਦਰ ਸਿੰਘ ਘੱਪਾ ਭਾਊ ਰੋੜੀਕਪੂਰਾ, ਬਲਾਕ ਰੋੜੀਕਪੂਰਾ ਦੇ ਯੂਥ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ, ਸਿਕੰਦਰ ਸਿੰਘ ਗਿੱਲ ਸਾਬਕਾ ਸਰਪੰਚ ਰਾਮੇਆਣਾ, ਪ੍ਰੇਮਜੀਤ ਸਿੰਘ ਔਲਖ ਰਾਮੇਆਣਾ, ਸੰਦੀਪ ਸਿੰਘ ਔਲਖ ਰਾਮੇਆਣਾ, ਬਲਵਿੰਦਰ ਸਿੰਘ ਮਲਹੋਤਰਾ ਰਾਮੇਆਣਾ, ਗਗਨ ਮਾਨ ਰਾਮੂਵਾਲਾ, ਗੁਰਪ੍ਰੀਤ ਸਿੰਘ ਬਰਾੜ ਰਾਮੂਵਾਲਾ, ਜੱਗਾ ਸੰਧੂ ਚੈਨਾ, ਭਿੰਦਰ ਬਰਾੜ ਚੈਨਾ, ਜਗਮੀਤ ਸਿੰਘ ਬਰਾੜ ਚੈਨਾ, ਬਲਤੇਜ ਸਿੰਘ ਚਹਿਲ ਚੈਨਾ, ਗੁਰਮੀਤ ਸਿੰਘ ਬਰਾੜ ਕਰੀਰਵਾਲੀ ਆਦਿ ਨੇ ਵਧਾਈ ਦਿੱਤੀ।