03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ 100 ਫ਼ੀਸਦੀ ਰਿਹਾ

ਫ਼ਰੀਦਕੋਟ, 2 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਬੀ. ਐੱਡ.

ਅਜੀਤ ਡੈਸਕ 03-09-2026
ਫ਼ਰੀਦਕੋਟ, 2 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਬੀ.ਐੱਡ. ਸਮੈਸਟਰ ਪਹਿਲਾ ਸੈਸ਼ਨ 2025-27 ਦਾ ਨਤੀਜਾ 100 ਫ਼ੀਸਦੀ ਰਿਹਾ। ਕਾਲਜ ਚੇਅਰਮੈਨ ਪੁਨੀਤ ਇੰਦਰ ਬਾਵਾ ਨੇ ਦੱਸਿਆ ਕਿ ਹਰ ਸਾਲ ਵਿਦਿਆਰਥੀ ਵਿੱਦਿਅਕ ਖੇਤਰ ਵਿਚ ਨਵੇਂ ਮੁਕਾਮ ਹਾਸਿਲ ਕਰ ਰਹੇ ਹਨ ਅਤੇ ਇਸ ਲੜੀ ਨੂੰ ਕਾਇਮ ਰੱਖਦਿਆਂ ਇਸ ਸਾਲ ਵੀ ਬੀ.ਐੱਡ. ਵਿਦਿਆਰਥਣ ਤਿਕਸ਼ਾ ਅਤੇ ਪੂਜਾ ਜੈਨ ਨੇ (83.6%) ਅੰਕਾਂ ਨਾਲ ਕਾਲਜ ਵਿਚ ਪਹਿਲੇ ਸਥਾਨ ’ਤੇ ਰਹੀਆਂ ਉੱਥੇ ਹੀ ਵਿਦਿਆਰਥਣ ਸਿਮਰਨ (83.4%) ਅੰਕਾਂ ਨਾਲ ਦੂਸਰੇ ਜਦ ਕਿ ਜਸਪਿੰਦਰ ਸਿੰਘ (82.8%) ਅੰਕਾਂ ਨਾਲ ਤੀਸਰੇ ਸਥਾਨ ’ਤੇ ਰਿਹਾ। ਉਨ੍ਹਾਂ ਨੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਾਲਜ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਚੰਗੇ ਅੰਕਾਂ ਨਾਲ ਪਾਸ ਹੋਣ ਅਤੇ ਕਾਲਜ ਦਾ ਨਾਂਅ ਰੋਸ਼ਨ ਕਰਨ ਤੇ ਪ੍ਰਸੰਸਾ ਕੀਤੀ। ਇਸ ਉਪਰੰਤ ਕਾਲਜ ਡਾਇਰੈਕਟਰ ਸ਼ਾਲਿਨੀ ਬਾਵਾ ਨੇ ਵੀ ਸਾਰੇ ਵਿਦਿਆਰਥੀਆਂ ਨੂੰ ਵਿੱਦਿਅਕ ਪ੍ਰਾਪਤੀਆਂ ਦੀ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਚੰਗੇ ਨਤੀਜਿਆਂ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਫ਼ਰੀਦਕੋਟ ਵਿਖੇ ਕਿਸਾਨ ਮੇਲਾ 22 ਸਤੰਬਰ ਨੂੰ ਅਗਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।