03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪੰਜਾਬ ਬਚਾਓ ਮੋਰਚੇ ਦੀ ਮੀਟਿੰਗ-ਮਾਲਵਾ ਨਹਿਰ ਸੰਬੰਧੀ ਕੀਤੀ ਚਰਚਾ

ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਬਚਾਓ ਮੋਰਚੇ ਦੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਥਾਂਦੇਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮਾਲਵਾ ਨਹਿਰ ਸੰਬੰਧੀ ਚਰਚਾ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਹਰਿੰਦਰ ਸਿੰਘ ਨੇ ਦੱਸਿਆ ਕਿ ਮਾਲਵਾ ਨਹਿਰ ਸੰਬੰਧੀ ਕਿਸਾਨਾਂ ਦਾ ਪੱਖ ਐਡਵੋਕੇਟ ਇੰਦਰਪਾਲ ਸਿੰਘ ਦੁਆਬੀਆ ਨੇ ਰੱਖਿਆ ਸੀ, ਜਿਸ ਵਿਚ ਮਾਣਯੋਗ ਹਾਈਕੋਰਟ ਨੇ ਫ਼ੈਸਲਾ ਦਿੱਤਾ ਕਿ ਮਾਲਵਾ ਨਹਿਰ ’ਤੇ ਜਦੋਂ ਤੱਕ ਈ.

ਅਜੀਤ ਡੈਸਕ 03-09-2026
ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਬਚਾਓ ਮੋਰਚੇ ਦੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਥਾਂਦੇਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮਾਲਵਾ ਨਹਿਰ ਸੰਬੰਧੀ ਚਰਚਾ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਹਰਿੰਦਰ ਸਿੰਘ ਨੇ ਦੱਸਿਆ ਕਿ ਮਾਲਵਾ ਨਹਿਰ ਸੰਬੰਧੀ ਕਿਸਾਨਾਂ ਦਾ ਪੱਖ ਐਡਵੋਕੇਟ ਇੰਦਰਪਾਲ ਸਿੰਘ ਦੁਆਬੀਆ ਨੇ ਰੱਖਿਆ ਸੀ, ਜਿਸ ਵਿਚ ਮਾਣਯੋਗ ਹਾਈਕੋਰਟ ਨੇ ਫ਼ੈਸਲਾ ਦਿੱਤਾ ਕਿ ਮਾਲਵਾ ਨਹਿਰ ’ਤੇ ਜਦੋਂ ਤੱਕ ਈ.ਆਈ.ਏ. ਰਿਪੋਰਟ ਨਹੀਂ ਬਣ ਜਾਂਦੀ ਅਤੇ ਸਰਕਾਰ ਸਾਫ਼ ਪੀਣ ਯੋਗ ਪਾਣੀ ਹਰੀਕੇ ਪੱਤਣ ਤੋਂ ਨਹੀਂ ਦਿੰਦੀ, ਉਸ ਸਮੇਂ ਤੱਕ ਰੋਕ ਲਗਾ ਦਿੱਤੀ ਹੈ। ਪ੍ਰਧਾਨ ਨੇ ਦੱਸਿਆ ਕਿ ਜਥੇਬੰਦੀ ਨੇ 30 ਸਤੰਬਰ ਨੂੰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਧਰਨਾ ਦੇਣ ਦਾ ਫ਼ੈਸਲਾ ਕੀਤਾ ਹੈ।
ਪਿਛਲੀ ਖ਼ਬਰ ਮਿਮਿਟ ਕਾਲਜ ਵਿਖੇ ਕੌਮੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਆਰੀਅਨ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਨ੍ਰਿਤ ਮੁਕਾਬਲੇ ’ਚ ਜਿੱਤੇ ਇਨਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।