03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮਿਮਿਟ ਕਾਲਜ ਵਿਖੇ ਕੌਮੀ ਖੇਡ ਦਿਵਸ ਮਨਾਇਆ

ਮਲੋਟ, 2 ਸਤੰਬਰ (ਪਾਟਿਲ)-ਪੰਜਾਬ ਸਰਕਾਰ ਸਥਾਪਤ ਸੰਸਥਾ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ (ਮਿਮਿਟ) ਮਲੋਟ ਵਿਖੇ ਐੱਨ. ਸੀ.

ਅਜੀਤ ਡੈਸਕ 03-09-2026
ਮਲੋਟ, 2 ਸਤੰਬਰ (ਪਾਟਿਲ)-ਪੰਜਾਬ ਸਰਕਾਰ ਸਥਾਪਤ ਸੰਸਥਾ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ (ਮਿਮਿਟ) ਮਲੋਟ ਵਿਖੇ ਐੱਨ.ਸੀ.ਸੀ. ਆਰਮੀ ਅਤੇ ਨੇਵਲ ਵਿੰਗ ਵਲੋਂ ਡਾਇਰੈਕਟਰ ਡਾ. ਅਸ਼ਵਨੀ ਕੁਮਾਰ ਬਾਂਸਲ ਦੀ ਰਹਿਨੁਮਾਈ, 6 ਪੰਜਾਬ ਬਟਾਲੀਅਨ ਐੱਨ.ਸੀ.ਸੀ. ਯੂਨਿਟ ਮਲੋਟ ਦੇ ਕਮਾਂਡਿੰਗ ਅਫ਼ਸਰ ਕਰਨਲ ਭੁਪਿੰਦਰ ਸਿੰਘ ਅਤੇ 3 ਪੰਜਾਬ ਨੇਵਲ ਐੱਨ.ਸੀ.ਸੀ. ਯੂਨਿਟ ਬਠਿੰਡਾ ਦੇ ਕਮਾਂਡਿੰਗ ਅਫ਼ਸਰ ਕੈਪਟਨ ਇਸ਼ਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕੌਮੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਕੈਡਿਟਸ ਵਲੋਂ ਪੋਸਟਰ ਬਣਾ ਕੇ ਸਪੋਰਟਸ, ਅਨੁਸ਼ਾਸਨ ਤੇ ਨਿਰੋਈ ਸਿਹਤ ਰੱਖਣ ਨੂੰ ਉਤਸਾਹਿਤ ਕੀਤਾ ਗਿਆ। ਕੈਡਿਟ ਸ਼ਰਨਜੋਤ ਕੌਰ ਨੇ ਭਾਸ਼ਣ ਰਾਹੀਂ ਚੰਗੀ ਸਿਹਤ ਤੇ ਰੋਜ਼ਾਨਾ ਸਪੋਰਟਸ ਐਕਟੀਵਿਟੀ ਕਰਨ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਕੈਡਿਟ ਦੀ ਦੌੜ ਵੀ ਕਰਵਾਈ ਗਈ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਅਸ਼ਵਨੀ ਕੁਮਾਰ ਬਾਂਸਲ, ਇੰਜੀ. ਸੁਰਿੰਦਰ ਕੁਮਾਰ ਐਸੋਸੀਏਟ ਐੱਨ.ਸੀ.ਸੀ. ਅਫ਼ਸਰ, ਕਲਰਕ ਪ੍ਰੇਮਲਤਾ, ਸਮੂਹ ਸਟਾਫ਼, ਵਿਦਿਆਰਥੀ ਅਤੇ ਐੱਨ.ਸੀ.ਸੀ. ਨੇਵਲ, ਆਰਮੀ ਵਿੰਗ ਦੇ ਕੈਡਿਟਸ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਤੇ ਨਹਿਰੀ ਪਾਣੀ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਪੰਜਾਬ ਬਚਾਓ ਮੋਰਚੇ ਦੀ ਮੀਟਿੰਗ-ਮਾਲਵਾ ਨਹਿਰ ਸੰਬੰਧੀ ਕੀਤੀ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।